ਜੀਡੀਆਰ ਸਕੂਲ ’ਚ ਮਨਾਇਆ ਵਿਰਾਸਤ ਦਿਵਸ
ਜੀ ਡੀ ਆਰ ਡੇ ਬੋਰਡਿੰਗ ਪਬਲਿਕ ਸਕੂਲ ਵਿੱਚ ਮਨਾਇਆ ਗਿਆ ਵਿਰਾਸਤ ਦਿਵਸ ਅਤੇ ਪਰਸ਼ੁਰਾਮ ਜਯੰਤੀ
Publish Date: Tue, 21 Apr 2026 07:26 PM (IST)
Updated Date: Tue, 21 Apr 2026 07:28 PM (IST)

ਵਿਜੇ ਸੋਨੀ ਪੰਜਾਬੀ ਜਾਗਰਣ ਫਗਵਾੜਾ : ਜੀਡੀਆਰ ਡੇ ਬੋਰਡਿੰਗ ਪਬਲਿਕ ਸਕੂਲ, ਆਦਰਸ਼ ਨਗਰ, ਫਗਵਾੜਾ ਵਿਚ ਅੱਜ ਵਿਰਾਸਤ ਦਿਵਸ ਤੇ ਪਰਸ਼ੂਰਾਮ ਜੈਅੰਤੀ ਬੜੀ ਸ਼ਰਧਾ, ਉਤਸ਼ਾਹ ਨਾਲ ਮਨਾਈ ਗਈ। ਇਸ ਵਿਸ਼ੇਸ਼ ਮੌਕੇ ‘ਤੇ ਸਕੂਲ ਦੀ ਪ੍ਰਾਰਥਨਾ ਸਭਾ ਦਾ ਆਯੋਜਨ ਜੈਸਮੀਨ ਹਾਊਸ ਵੱਲੋਂ ਕੀਤਾ ਗਿਆ, ਜਿਸ ਵਿਚ ਵਿਦਿਆਰਥੀਆਂ ਨੇ ਵੱਧ-ਚੜ੍ਹ ਕੇ ਭਾਗ ਲਿਆ। ਪ੍ਰੋਗਰਾਮ ਦੀ ਸ਼ੁਰੂਆਤ ਪ੍ਰਾਰਥਨਾ ਅਤੇ ਪ੍ਰੇਰਣਾਦਾਇਕ ਵਿਚਾਰਾਂ ਨਾਲ ਹੋਈ। ਇਸ ਮੌਕੇ ਭਗਵਾਨ ਪਰਸ਼ੂਰਾਮ ਦੇ ਜੀਵਨ ਤੇ ਉਨ੍ਹਾਂ ਦੇ ਆਦਰਸ਼ਾਂ ‘ਤੇ ਵੀ ਵਿਸਥਾਰ ਨਾਲ ਚਰਚਾ ਕੀਤੀ ਗਈ। ਵਿਦਿਆਰਥੀਆਂ ਨੂੰ ਦੱਸਿਆ ਗਿਆ ਕਿ ਭਗਵਾਨ ਪਰਸ਼ੂਰਾਮ, ਭਗਵਾਨ ਵਿਸ਼ਨੂ ਦੇ ਛੇਵੇਂ ਅਵਤਾਰ ਮੰਨੇ ਜਾਂਦੇ ਹਨ ਅਤੇ ਉਨ੍ਹਾਂ ਦਾ ਜਨਮਉਤਸਵ ਅਕਸ਼ੇ ਤ੍ਰਿਤਯਾ ਦੇ ਦਿਨ ਮਨਾਇਆ ਜਾਂਦਾ ਹੈ। ਪ੍ਰੋਗਰਾਮ ਉਪਰੰਤ ਕਲਾਸ ਸੱਤਵੀਂ ਦੇ ਵਿਦਿਆਰਥੀਆਂ ਲਈ ਇਕ ਵਿੱਦਿਅਕ ਟੂਰ ਦਾ ਵੀ ਆਯੋਜਨ ਕੀਤਾ ਗਿਆ। ਅਧਿਆਪਕਾਂ ਦੀ ਅਗਵਾਈ ਵਿਚ ਵਿਦਿਆਰਥੀਆਂ ਨੇ ਫਗਵਾੜਾ ਦੇ ਇਤਿਹਾਸਕ ਗੁਰੂਦਵਾਰਾ ਸ਼੍ਰੀ ਸੁਖਚੈਨ ਸਾਹਿਬ ਤੇ ਪਰਸ਼ੂਰਾਮ ਮੰਦਰ ਦਾ ਦੌਰਾ ਕੀਤਾ। ਇਸ ਦੌਰਾਨ ਵਿਦਿਆਰਥੀਆਂ ਨੂੰ ਇਨ੍ਹਾਂ ਸਥਾਨਾਂ ਦੇ ਇਤਿਹਾਸਕ, ਧਾਰਮਿਕ ਤੇ ਸੰਸਕ੍ਰਿਤਿਕ ਮਹੱਤਵ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਸਕੂਲ ਦੀ ਪ੍ਰਿੰਸੀਪਲ, ਮੈਡਮ ਸ਼ਿਵਾਨੀ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਭਗਵਾਨ ਪਰਸ਼ੂਰਾਮ ਦਾ ਜੀਵਨ ਅੱਜ ਵੀ ਸਾਡੇ ਲਈ ਪ੍ਰੇਰਣਾ ਦਾ ਸਰੋਤ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਆਦਰਸ਼ਾਂ ਨੂੰ ਆਪਣੀ ਜ਼ਿੰਦਗੀ ਵਿਚ ਅਪਣਾਉਣ ਤੇ ਆਪਣੀ ਸੰਸਕ੍ਰਿਤਿਕ ਧਰੋਹਰ ਦੇ ਸੰਰੱਖਣ ਲਈ ਸਚੇਤ ਰਹਿਣ ਦਾ ਸੰਦੇਸ਼ ਦਿੱਤਾ। ਸਮਾਗਮ ਦਾ ਸਮਾਪਨ ਰਾਸ਼ਟਰਗਾਨ ਨਾਲ ਹੋਇਆ।