ਹੈਰੋਇਨ ਸਮੇਤ ਔਰਤ ਕਾਬੂ, ਮਾਮਲਾ ਦਰਜ
ਸੰਵਾਦ ਸਹਿਯੋਗੀ, ਜਾਗਰਣਕਪੂਰਥਲਾ :
Publish Date: Sun, 11 Jan 2026 09:53 PM (IST)
Updated Date: Sun, 11 Jan 2026 09:54 PM (IST)
ਸੰਵਾਦ ਸਹਿਯੋਗੀ, ਜਾਗਰਣ ਕਪੂਰਥਲਾ : ਥਾਣਾ ਕੋਤਵਾਲੀ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ ’ਤੇ ਨਵਾਂ ਪਿੰਡ ਗੇਟਵਾਲਾ ਨੇੜੇ ਇਕ ਔਰਤ ਨੂੰ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮ ਔਰਤ ਦੇ ਕਬਜ਼ੇ ਤੋਂ 15.70 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ ਤੇ ਉਸ ਦੇ ਵਿਰੁੱਧ ਐੱਨਡੀਪੀਐੱਸ ਐਕਟ ਦੇ ਤਹਿਤ ਮਾਮਲਾ ਦਰਜ ਕਰ ਲਿਆ ਹੈ। ਜਾਣਕਾਰੀ ਦਿੰਦੇ ਹੋਏ ਏਐੱਸਆਈ ਮਨਜੀਤ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਟੀਮ ਨਾਲ ਨਵਾਂ ਪਿੰਡ ਭੱਠਾ ਮੋੜ ’ਤੇ ਮੌਜੂਦ ਸਨ। ਇਸ ਦੌਰਾਨ ਇਕ ਮੁਖਬਰ ਨੇ ਸੂਚਨਾ ਦਿੱਤੀ ਕਿ ਬਲਵੀਰ ਕੌਰ ਨਸ਼ਾ ਵੇਚਣ ਦਾ ਧੰਦਾ ਕਰਦੀ ਹੇ ਤੇ ਅੱਜ ਵੀ ਗਾਹਕਾਂ ਦੀ ਇੰਤਜ਼ਾਰ ਕਰ ਰਹੀ ਹੈ। ਸੂਚਨਾ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਪੁਲਿਸ ਟੀਮ ਨੇ ਤੁਰੰਤ ਛਾਪੇਮਾਰੀ ਕੀਤੀ ਤੇ ਔਰਤ ਨੂੰ ਗ੍ਰਿਫਤਾਰ ਕਰ ਲਿਆ। ਤਲਾਸ਼ੀ ਦੌਰਾਨ ਉਸ ਦੇ ਕਬਜ਼ੇ ’ਚੋਂ 15.70 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਨੇ ਮੁਲਜ਼ਮ ਔਰਤ ਵਿਰੁੱਧ ਐੱਨਡੀਪੀਐੱਸ ਐਕਟ ਤਹਿਤ ਕੇਸ ਦਰਜ ਕਰ ਲਿਆ ਹੈ।