- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
High Court ਦੇ ਇਸ ਹੁਕਮ ਤੋਂ ਬਾਅਦ ਕਪੂਰਥਲਾ ਨਗਰ ਨਿਗਮ ਦੇ ਮੇਅਰ, ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ ਦੀਆਂ ਚੋਣਾਂ 'ਤੇ ਫਿਲਹਾਲ ਰੋਕ ਲਾਗੂ ਰਹੇਗੀ। ਜਦੋਂ ਤਕ ਸੀਐਫਐਸਐਲ ਦੀ ਰਿਪੋਰਟ ਨਹੀਂ ਆਉਂਦੀ ਤੇ ਅਦਾਲਤ ਅਗਲੇ ਹੁਕਮ ਜਾਰੀ ਕਰਦੀ ਹੈ, ਉਦੋਂ ਤਕ ਨਗਰ ਨਿਗਮ ਦਾ ਪ੍ਰਸ਼ਾਸਨਿਕ ਕੰਮਕਾਜ ਡਿਪਟੀ ਕਮਿਸ਼ਨਰ ਰਾਹੀਂ ਕੀਤਾ ਜਾਵੇਗਾ।

ਸਟੇਟ ਬਿਊਰੋ, ਜਾਗਰਣ ਚੰਡੀਗੜ੍ਹ : ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਕਪੂਰਥਲਾ ਨਗਰ ਨਿਗਮ ਦੇ ਮੇਅਰ, ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ ਦੀ ਚੋਣ 'ਤੇ ਅੰਤ੍ਰਿਮ ਰੋਕ ਲਗਾ ਦਿੱਤੀ ਹੈ। ਅਦਾਲਤ ਨੇ ਹੁਕਮ ਦਿੱਤਾ ਹੈ ਕਿ ਅਗਲੇ ਹੁਕਮਾਂ ਤਕ ਨਗਰ ਨਿਗਮ ਦਾ ਪ੍ਰਸ਼ਾਸਨਿਕ ਕੰਮਕਾਜ ਕਪੂਰਥਲਾ ਦੇ ਡਿਪਟੀ ਕਮਿਸ਼ਨਰ (DC) ਦੇਖਣਗੇ।
ਸੁਣਵਾਈ ਦੌਰਾਨ ਮੰਗਲਵਾਰ ਨੂੰ ਹਾਈਕੋਰਟ ਦੇ ਸਾਹਮਣੇ ਚੋਣ ਪ੍ਰਕਿਰਿਆ ਦੀ ਵੀਡੀਓਗ੍ਰਾਫੀ ਪੇਸ਼ ਕੀਤੀ ਗਈ। ਵੀਡੀਓ ਦੇਖਣ ਤੋਂ ਬਾਅਦ ਅਦਾਲਤ ਨੇ ਚੋਣਾਂ ਦੀ ਨਿਰਪੱਖਤਾ ਤੇ ਪੂਰੀ ਪ੍ਰਕਿਰਿਆ 'ਤੇ ਕਈ ਗੰਭੀਰ ਸਵਾਲ ਖੜ੍ਹੇ ਕੀਤੇ ਹਨ।
ਮਾਮਲੇ ਦੀ ਸੱਚਾਈ ਦੀ ਸੁਤੰਤਰ ਜਾਂਚ ਨੂੰ ਯਕੀਨੀ ਬਣਾਉਣ ਲਈ ਹਾਈ ਕੋਰਟ ਨੇ ਵੀਡੀਓਗ੍ਰਾਫੀ ਕੇਂਦਰੀ ਫੋਰੈਂਸਿਕ ਸਾਇੰਸ ਲੈਬਾਰਟਰੀ ਨੂੰ ਭੇਜਣ ਦੇ ਹੁਕਮ ਦਿੱਤੇ ਹਨ। ਅਦਾਲਤ ਨੇ ਸਪੱਸ਼ਟ ਕੀਤਾ ਕਿ ਫੋਰੈਂਸਿਕ ਜਾਂਚ ਰਿਪੋਰਟ ਮਿਲਣ ਤੋਂ ਬਾਅਦ ਹੀ ਮਾਮਲੇ ਦੀ ਅਗਲੀ ਸੁਣਵਾਈ ਹੋਵੇਗੀ ਤੇ ਚੋਣ ਦੀ ਜਾਇਜ਼ਤਾ ਬਾਰੇ ਫੈਸਲਾ ਲਿਆ ਜਾਵੇਗਾ।
ਹਾਈ ਕੋਰਟ ਦੇ ਇਸ ਹੁਕਮ ਤੋਂ ਬਾਅਦ ਕਪੂਰਥਲਾ ਨਗਰ ਨਿਗਮ ਦੇ ਮੇਅਰ, ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ ਦੀਆਂ ਚੋਣਾਂ 'ਤੇ ਫਿਲਹਾਲ ਰੋਕ ਲਾਗੂ ਰਹੇਗੀ। ਜਦੋਂ ਤਕ ਸੀਐਫਐਸਐਲ ਦੀ ਰਿਪੋਰਟ ਨਹੀਂ ਆਉਂਦੀ ਤੇ ਅਦਾਲਤ ਅਗਲੇ ਹੁਕਮ ਜਾਰੀ ਕਰਦੀ ਹੈ, ਉਦੋਂ ਤਕ ਨਗਰ ਨਿਗਮ ਦਾ ਪ੍ਰਸ਼ਾਸਨਿਕ ਕੰਮਕਾਜ ਡਿਪਟੀ ਕਮਿਸ਼ਨਰ ਰਾਹੀਂ ਕੀਤਾ ਜਾਵੇਗਾ।