ਡਾ. ਵਸੀਮ ਅਹਿਮਦ ਮੁਸਲਿਮ ਵਿੰਗ ਫਗਵਾੜਾ ਦੇ ਪ੍ਰਧਾਨ ਬਣੇ
ਸ਼੍ਰੋਮਣੀ ਅਕਾਲੀ ਦਲ (ਬਾਦਲ) ਨੇ ਡਾ. ਵਸੀਮ ਅਹਿਮਦ ਨੂੰ ਥਾਪਿਆ ਮੁਸਲਿਮ ਵਿੰਗ ਫਗਵਾੜਾ ਦਾ ਪ੍ਰਧਾਨ
Publish Date: Sun, 22 Mar 2026 07:28 PM (IST)
Updated Date: Mon, 23 Mar 2026 04:14 AM (IST)

ਵਿਜੇ ਸੋਨੀ, ਪੰਜਾਬੀ ਜਾਗਰਣ, ਫਗਵਾੜਾ : ਸ੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਈਦ ਉਲ-ਫਿਤਰ ਦੇ ਪਵਿੱਤਰ ਦਿਹਾੜੇ ਮੌਕੇ ਪਾਰਟੀ ਵਿੱਚ ਮੁਸਲਿਮ ਭਾਈਚਾਰੇ ਨੂੰ ਨੁਮਾਇੰਦਗੀ ਦਿੰਦੇ ਹੋਏ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਨਸਭਾ ਹਲਕਾ ਫਗਵਾੜਾ ਦੇ ਸ਼ਹਿਰੀ ਹਲਕਾ ਇੰਚਾਰਜ ਸ. ਰਣਜੀਤ ਸਿੰਘ ਖੁਰਾਣਾ ਕੋਰ ਕਮੇਟੀ ਮੈਂਬਰ ਪੰਜਾਬ ਵਲੋਂ ਡਾ. ਵਸੀਮ ਅਹਿਮਦ ਖਾਨ (ਖਾਨ ਹਸਪਤਾਲ) ਨੂੰ ਪਾਰਟੀ ਵਿੱਚ ਸ਼ਾਮਲ ਕਰਦੇ ਹੋਏ ਫਗਵਾੜਾ ਹਲਕੇ ਦਾ ਮੁਸਲਿਮ ਵਿੰਗ ਦਾ ਪ੍ਰਧਾਨ ਐਲਾਨਿਆ। ਇਸ ਨਿਯੁਕਤੀ ਦਾ ਐਲਾਨ ਕਰਦੇ ਹੋਏ ਹਲਕਾ ਇੰਚਾਰਜ ਖੁਰਾਣਾ ਨੇ ਕਿਹਾ ਕਿ ਡਾ. ਵਸੀਮ ਅਹਿਮਦ ਖਾਨ ਦੇ ਪਾਰਟੀ ਵਿੱਚ ਸ਼ਾਮਲ ਹੋਣ ਨਾਲ ਹਲਕੇ ਵਿੱਚ ਜਥੇਬੰਦੀ ਹੋਰ ਮਜਬੂਤ ਹੋਵੇਗੀ ਅਤੇ ਸਮਾਜ ਦੇ ਹਰ ਵਰਗ ਨਾਲ ਪਾਰਟੀ ਦਾ ਸੰਬੰਧ ਹੋਰ ਨਿਖਰੇਗਾ। ਉਹਨਾਂ ਨੇ ਵੱਧ ਤੋਂ ਵੱਧ ਮੁਸਲਿਮ ਭਾਈਚਾਰੇ ਨੂੰ ਪਾਰਟੀ ਨਾਲ ਜੁੜਨ ਦਾ ਸੱਦਾ ਦਿੰਦੇ ਹੋਏ ਭਰੋਸਾ ਦਿੱਤਾ ਕਿ ਸ਼੍ਰੋਮਣੀ ਅਕਾਲੀ ਦਲ ਵਿੱਚ ਉਨ੍ਹਾਂ ਨੂੰ ਪੂਰਾ ਮਾਣ ਸਤਿਕਾਰ ਮਿਲੇਗਾ। ਉਹਨਾਂ ਨੇ ਸਮੂਹ ਮੁਸਲਿਮ ਭਾਈਚਾਰੇ ਨੂੰ ਈਦ-ਉਲ-ਫਿਤਰ ਦੀਆਂ ਸ਼ੁੱਭ ਇੱਛਾਵਾਂ ਵੀ ਦਿੱਤੀਆਂ। ਇਸ ਦੌਰਾਨ ਡਾ. ਵਸੀਮ ਅਹਿਮਦ ਖਾਨ ਨੇ ਪਾਰਟੀ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ, ਸ. ਬਿਕਰਮ ਸਿੰਘ ਮਜੀਠੀਆ, ਸ. ਦਲਜੀਤ ਸਿੰਘ ਚੀਮਾ , ਹਲਕਾ ਇੰਚਾਰਜ ਸ. ਰਣਜੀਤ ਸਿੰਘ ਖੁਰਾਣਾ ਅਤੇ ਸ਼ਹਿਰੀ ਪ੍ਰਧਾਨ ਸ. ਹਰਵਿੰਦਰ ਸਿੰਘ ਵਾਲੀਆਂ ਤੇ ਸਮੁੱਚੀ ਆਈ ਲੀਡਰਸ਼ਿਪ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਉਹ ਆਪਣੀ ਜਿੰਮੇਵਾਰੀ ਨੂੰ ਪੂਰੀ ਤਨਦੇਹੀ ਦੇ ਨਾਲ ਨਿਭਾਉਣਗੇ। ਅਗਲੀਆਂ ਵਿਧਾਨਸਭਾ ਚੋਣਾਂ ਨੂੰ ਦੇਖਦੇ ਹੋਏ ਹਲਕੇ ਵਿੱਚ ਪਾਰਟੀ ਦੀ ਮਜਬੂਤੀ ਲਈ ਤਨਦੇਹੀ ਨਾਲ ਕੰਮ ਕਰਨਗੇ ਅਤੇ ਵੱਧ ਤੋਂ ਵੱਧ ਮੁਸਲਿਮ ਭਾਈਚਾਰੇ ਨੂੰ ਪੰਜਾਬ ਪੱਖੀ ਸੋਚ ਰੱਖਦੇ ਹੋਏ ਸ਼੍ਰੋਮਣੀ ਅਕਾਲੀ ਦਲ (ਬ) ਦੇ ਨਾਲ ਜੋੜਨਾ ਉਹਨਾਂ ਦੀ ਪ੍ਰਾਥਮਿਕਤਾ ਹੈ। ਇਸ ਮੌਕੇ ਅਵਤਾਰ ਸਿੰਘ ਭੁੰਗਰਨੀ, ਸਰੂਪ ਸਿੰਘ ਖਲਵਾੜਾ, ਬਲਜੀਤ ਸਿੰਘ ਵਾਲੀਆਂ, ਬਹਾਦਰ ਸਿੰਘ ਸੰਗਤਪੁਰ, ਸੁਖਬੀਰ ਸਿੰਘ ਕਿੰਨੜਾ, ਗੁਰਮੁਖ ਸਿੰਘ ਚਾਨਾ, ਝਿਰਮਲ ਸਿੰਘ ਭਿੰਡਰ, ਪਰਮਿੰਦਰ ਸਿੰਘ ਜੰਡੂ, ਸਰਬਜੀਤ ਸਿੰਘ ਕਾਕਾ, ਜਸਵਿੰਦਰ ਸਿੰਘ ਭਗਤਪੁਰਾ, ਗੁਰਸਿਮਰ ਸਿੰਘ ਅਤੇ ਅਕਾਸ਼ਦੀਪ ਸਿੰਘ ਪਾਹਵਾ ਤੋ ਇਲਾਵਾ ਹੋਰ ਵੀ ਹਾਜ਼ਰ ਸਨ।