ਇਤਿਹਾਸਕ ਬਜਟ ਨਵੀਆਂ ਸੰਭਾਵਨਾਵਾਂ ਪੈਦਾ ਕਰਨ ਵਾਲਾ : ਚੀਮਾ
ਪੰਜਾਬ ਸਰਕਾਰ ਵੱਲੋਂ ਪੇਸ਼ ਕੀਤਾ ਇਤਿਹਾਸਕ ਬਜ਼ਟ ਨਵੀਆਂ ਸੰਭਾਵਨਾਵਾਂ ਪੈਦਾ ਕਰਨ ਵਾਲਾ : ਸੱਜਣ ਸਿੰਘ ਚੀਮਾ
Publish Date: Sun, 08 Mar 2026 09:50 PM (IST)
Updated Date: Sun, 08 Mar 2026 09:54 PM (IST)

ਕੁਲਬੀਰ ਸਿੰਘ ਮਿੰਟੂ ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੇਸ਼ ਕੀਤਾ ਆਪਣਾ ਪੰਜਵਾਂ ਬਜਟ ਇਤਿਹਾਸਕ ਹੋ ਨਿੱਬੜਿਆ, ਜਿਸ ਵਿਚ ਆਮ ਆਦਮੀ ਪਾਰਟੀ ਵੱਲੋਂ ਸੂਬਾ ਨਿਵਾਸੀਆਂ ਨਾਲ ਕੀਤੇ ਸਮੁੱਚੀਆਂ ਚੋਣ ਗਰੰਟੀਆਂ ਨੂੰ ਪੂਰਾ ਕੀਤਾ ਹੈ। ਬਜਟ ’ਤੇ ਆਪਣੀ ਪ੍ਰਤੀਕਿਰਿਆ ਦਿੰਦਿਆਂ ਹਲਕਾ ਸੁਲਤਾਨਪੁਰ ਲੋਧੀ ਤੋਂ ਆਮ ਆਦਮੀ ਪਾਰਟੀ ਦੇ ਇੰਚਾਰਜ ਤੇ ਇੰਪਰੂਵਮੈਂਟ ਟਰੱਸਟ ਕਪੂਰਥਲਾ ਦੇ ਚੇਅਰਮੈਨ ਸੱਜਣ ਸਿੰਘ ਚੀਮਾ ਨੇ ਕਿਹਾ ਕਿ ਇਹ ਬਜਟ ਪੰਜਾਬ ਵਾਸੀਆਂ ਲਈ ਨਵੀਆਂ ਸੰਭਾਵਨਾਵਾਂ ਤੇ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਵਾਲ਼ਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੀਆਂ ਔਰਤਾਂ ਲਈ ਇਹ ਇਤਿਹਾਸਕ ਦਿਨ ਹੈ, ਜਿਸ ਵਿਚ ਉਨ੍ਹਾਂ ਨੂੰ ਸਨਮਾਨ ਦੇਣ ਲਈ 9,300 ਕਰੋੜ ਰੁਪਏ ਰੱਖੇ ਗਏ ਹਨ। ਔਰਤਾਂ ਨੂੰ 1,000 ਰੁਪਏ ਸਨਮਾਨ ਭੱਤਾ ਹਰ ਮਹੀਨੇ ਮਿਲੇਗਾ। ਉਨ੍ਹਾਂ ਨੇ ਕਿਹਾ ਕਿ ਬਜਟ ਵਿਚ ਪਹਿਲੀ ਵਾਰ ਖੇਤੀਬਾੜੀ ਸੈਕਟਰ ਲਈ 15,377 ਕਰੋੜ, ਸਿਹਤ ਲਈ 6,879 ਕਰੋੜ, ਬਿਜਲੀ ਸਬਸਿਡੀ ਲਈ 7,715 ਕਰੋੜ ਲਈ ਰੱਖੇ ਗਏ ਜੋ ਕਿ ਹੁਣ ਤੱਕ ਪੇਸ਼ ਕੀਤੇ ਗਏ ਬਜਟਾਂ ਵਿਚੋਂ ਸਭ ਤੋਂ ਵੱਧ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਿੱਖਿਆ ਵਿਚ ਵੀ ਮੂਹਰੀ ਸੂਬਾ ਬਣ ਗਿਆ, ਇਸ ਨੇ ਕੇਰਲ ਦੇ ਮਾਡਲ ਨੂੰ ਪਛਾੜ ਦਿੱਤਾ ਹੈ। ਇਸ ਮੌਕੇ ਬਲਾਕ ਪ੍ਰਧਾਨ ਸੁਖਵਿੰਦਰ ਸਿੰਘ ਸੌਂਦ, ਬੀਬੀ ਜਸਵਿੰਦਰ ਕੌਰ ਟਿੱਬਾ, ਬੀਬੀ ਗੁਰਵਿੰਦਰ ਕੌਰ ਬਲਾਕ ਕੋਆਰਡੀਨੇਟਰ, ਸੁਖਦੇਵ ਸਿੰਘ ਟਿੱਬਾ ਬਲਾਕ ਕੋਆਰਡੀ, ਨੰਬਰਦਾਰ ਜਤਿੰਦਰ ਸਿੰਘ, ਚਰਨਜੀਤ ਸਿੰਘ ਮੋਮੀ ਆਦਿ ਨੇ ਵੀ ਸੂਬਾ ਸਰਕਾਰ ਵੱਲੋਂ ਪੇਸ਼ ਕੀਤੇ ਗਏ ਬਜਟ ਪ੍ਰਭਾਵਸ਼ਾਲੀ ਦੱਸਿਆ ਹੈ।