ਕਾਹਲਵਾਂ ਅਕੈਡਮੀ ’ਚ ਹੋਲਾ ਮਹੱਲਾ ਤੇ ਹੋਲੀ ਮਨਾਈ
ਗੁਰੂ ਹਰਿ ਰਾਇ ਸਾਹਿਬ ਅਕੈਡਮੀ ਕਾਹਲਵਾਂ ਵਿਖੇ ਹੋਲੇ ਮੁਹੱਲੇ ਤੇ ਹੋਲੀ ਦਾ ਤਿਉਹਾਰ ਮਨਾਇਆ
Publish Date: Thu, 05 Mar 2026 07:21 PM (IST)
Updated Date: Thu, 05 Mar 2026 07:23 PM (IST)

ਅਵਿਨਾਸ਼ ਸ਼ਰਮਾ, ਪੰਜਾਬੀ ਜਾਗਰਣ ਕਪੂਰਥਲਾ : ਗੁਰੂ ਹਰਿ ਰਾਇ ਸਾਹਿਬ ਅਕੈਡਮੀ ਕਾਹਲਵਾਂ ਜ਼ਿਲ੍ਹਾ ਕਪੂਰਥਲਾ ਵਿਖੇ ਅਕੈਡਮੀ ਚੇਅਰਮੈਨ ਨਿਰਮਲ ਸਿੰਘ ਨੰਬਰਦਾਰ ਕਾਹਲਵਾਂ, ਮੀਤ ਪ੍ਰਧਾਨ ਮਨਜੀਤ ਸਿੰਘ ਬਲੱਗਣ (ਮਨੀਲਾ) ਦੀ ਦੇਖ ਰੇਖ ਅੱਜ ਹੋਲੇ-ਮਹੱਲੇ ਤੇ ਹੋਲੀ ਦਾ ਤਿਉਹਾਰ ਮਨਾਇਆ ਗਿਆ। ਇਸ ਸਬੰਧੀ ਵਿਦਿਆਰਥੀਆਂ ਵੱਲੋਂ ਰੰਗਾਂ ਨਾਲ ਹੋਲੀ ਖੇਡੀ ਗਈ। ਅਕੈਡਮੀ ਦੇ ਚੇਅਰਮੈਨ ਨੇ ਅਧਿਆਪਕਾਂ, ਸਮੂਹ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਨੂੰ ਹੋਲੀ ਦੇ ਤਿਉਹਾਰ ਤੇ ਹੋਲੇ-ਮਹੱਲੇ ਦੀ ਵਧਾਈ ਦਿੱਤੀ। ਉਨ੍ਹਾਂ ਆਖਿਆ ਇਸ ਤਿਉਹਾਰ ਨੂੰ ਲੈ ਕੇ ਵਿਦਿਆਰਥੀਆਂ ਵਿਚ ਬਹੁਤ ਉਤਸ਼ਾਹ ਤੇ ਖੁਸ਼ੀ ਦੇਖਣ ਨੂੰ ਮਿਲੀ। ਉਨ੍ਹਾਂ ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਤਾਕੀਦ ਕੀਤੀ ਕਿ ਸਾਡੀ ਆਉਣ ਵਾਲੀ ਅਜੋਕੀ ਪੀੜ੍ਹੀ ਅੱਜ ਮੋਬਾਇਲ ਫੋਨ ਨਾਲ ਹੀ ਜੁੜ ਰਹੀ ਹੈ, ਮਾਪਿਆਂ ਨੂੰ ਚਾਹੀਦਾ ਹੈ ਕਿ ਵਿਦਿਆਰਥੀਆਂ ਨੂੰ ਸਾਡੇ ਸੱਭਿਆਚਾਰਕ ਤਿਉਹਾਰਾਂ ਤੇ ਖੇਡਾਂ ਨਾਲ਼ ਜੋੜਿਆ ਜਾਵੇ। ਇਸ ਮੌਕੇ ਪ੍ਰਿੰਸੀਪਲ ਮੈਡਮ ਪਰਮਿੰਦਰ ਕੌਰ ਨੇ ਦੱਸਿਆ ਕਿ ਹੋਲੀ ਭਾਰਤ ਦੇ ਸਭ ਤੋਂ ਮਸ਼ਹੂਰ ਤਿਉਹਾਰਾਂ ਵਿਚੋਂ ਇਕ ਹੈ। ਇਹ ਤਿਉਹਾਰ ਉਤਸ਼ਾਹ, ਖੁਸ਼ੀ, ਰੰਗਾਂ ਤੇ ਆਪਸੀ ਪਿਆਰ, ਏਕਤਾ ਤੇ ਸਾਂਝੀਵਾਲਤਾ ਦਾ ਵੀ ਪ੍ਰਤੀਕ ਹੈ। ਇਸ ਮੌਕੇ ਮੈਡਮ ਰਜਨੀ, ਰਮਨਪ੍ਰੀਤ ਕੌਰ, ਨੇਹਾ, ਦਲਜੀਤ ਕੌਰ, ਸੰਦੀਪ ਕੌਰ, ਗੁਰਪ੍ਰੀਤ ਕੌਰ, ਮਾਸਟਰ ਹਰਮੀਤ ਸਿੰਘ ਸੰਘਾ ਤੇ ਸਮੂਹ ਸਟਾਫ ਅਤੇ ਵਿਦਿਆਰਥੀ ਹਾਜ਼ਰ ਸਨ।