ਫਗਵਾੜਾ ਦੇ ਸਕੂਲਾਂ ‘ਚ ਅੱਜ ਛੁੱਟੀ
ਪ੍ਰਕਾਸ਼ ਉਤਸਵ ਸ੍ਰੀ ਗੁਰੂ ਰਵਿਦਾਸ ਜੀ ਦੇ ਸਬੰਧ ਵਿਚ ਫਗਵਾੜਾ ਦੇ ਸਕੂਲਾਂ ‘ਚ 31 ਜਨਵਰੀ ਦੀ ਛੁੱਟੀ ਦਾ ਐਲਾਨ
Publish Date: Fri, 30 Jan 2026 06:27 PM (IST)
Updated Date: Fri, 30 Jan 2026 06:28 PM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ
ਕਪੂਰਥਲਾ/ਫਗਵਾੜਾ : ਜ਼ਿਲ੍ਹਾ ਮੈਜਿਸਟਰੇਟ ਕਮ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਦੇ ਸਬੰਧ ਵਿਚ 31 ਜਨਵਰੀ 2026 ਨੂੰ ਸਬ-ਡਿਵੀਜ਼ਨ ਫਗਵਾੜਾ ਵਿਖੇ ਕੱਢੀ ਜਾ ਰਹੀ ਵਿਸ਼ਾਲ ਸ਼ੋਭਾ ਯਾਤਰਾ ਦੇ ਕਾਰਨ ਸ਼ਹਿਰ ਦਾ ਟ੍ਰੈਫਿਕ ਰੂਟ ਡਾਇਵਰਟ ਕੀਤਾ ਗਿਆ ਹੈ। ਇਸ ਦੇ ਨਾਲ ਹੀ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਮੁੱਖ ਰੱਖਦਿਆਂ ਫਗਵਾੜਾ ਦੇ ਸਾਰੇ ਸਰਕਾਰੀ ਤੇ ਗੈਰ-ਸਰਕਾਰੀ ਸਕੂਲਾਂ/ਕਾਲਜਾਂ ਵਿਚ 31 ਜਨਵਰੀ 2026 ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਥੇ ਇਹ ਸਪੱਸ਼ਟ ਹੈ ਕਿ ਜਿਨ੍ਹਾਂ ਸਕੂਲਾਂ/ਕਾਲਜਾਂ ਵਿਚ ਬੋਰਡ/ਯੂਨੀਵਰਸਿਟੀ ਦੀਆਂ ਪ੍ਰੀਖਿਆਵਾਂ ਉਕਤ ਮਿਤੀ ’ਤੇ ਨਿਰਧਾਰਤ ਹਨ, ਉਨ੍ਹਾਂ ਸਕੂਲਾਂ/ਕਾਲਜਾਂ ’ਚ ਇਹ ਛੁੱਟੀ ਦੇ ਹੁਕਮ ਲਾਗੂ ਨਹੀ ਹੋਣਗੇ।