ਡਰੋਨਾਂ ਦੇ ਅਲੌਕਿਕ ਸ਼ੋਅ ਦੌਰਾਨ ਪਾਵਨ ਨਗਰੀ ਜਗਮਗਾਈ ਡਰੋਨਾਂ ਦੇ ਅਲੌਕਿਕ ਸ਼ੋਅ ਦੌਰਾਨ ਪਾਵਨ ਨਗਰੀ ਜਗ-ਮਗਾਈ
Publish Date: Thu, 03 Sep 2026 10:00 PM (IST)
Updated Date: Thu, 03 Sep 2026 10:01 PM (IST)
ਸੁਲਤਾਨਪੁਰ ਲੋਧੀ ਵਿਖੇ ਸ੍ਰੀ ਗੁਰੂ ਰਵਿਦਾਸ ਦੇ 650ਵੇਂ ਪ੍ਰਕਾਸ਼ ਪੁਰਬ ਸਬੰਧੀ ਸਮਾਗਮ ਕਰਵਾਇਆ ਲਖਵੀਰ ਸਿੰਘ ਲੱਖੀ ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਪਾਵਨ ਨਗਰੀ ਸੁਲਤਾਨਪੁਰ ਲੋਧੀ ਦੀ ਦਾਣਾ ਮੰਡੀ ਵਿਖੇ ਕਰਵਾਇਆ ਗਿਆ, ਜਿਸ ਵਿੱਚ 500 ਡਰੋਨਾਂ ਦੀ ਸ਼ਾਨਦਾਰ ਪੇਸ਼ਕਾਰੀ ਰਾਹੀਂ ਡਰੋਨ ਸ਼ੋਅ ਕਰਵਾਇਆ ਗਿਆ। ਇਸ ਦੌਰਾਨ ਵੱਡੀ ਗਿਣਤੀ ਵਿੱਚ ਪਹੁੰਚੇ ਲੋਕਾਂ ਅਦਭੁਤ ਹਵਾਈ ਨਜ਼ਾਰੇ ਨੇ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ ਤੇ ਫਲਸਫੇ ਦਾ ਵਰਣਨ ਕਰਨ ਲਈ ਤਕਨਾਲੋਜੀ ਨੂੰ ਅਧਿਆਤਮਿਕਤਾ ਨਾਲ ਜੋੜਿਆ। ਸਭ ਤੋਂ ਪਹਿਲਾਂ ਕਰਵਾਏ ਗਏ ਧਾਰਮਿਕ ਸਮਾਗਮ ਦੌਰਾਨ ਭਾਈ ਜਸਵੀਰ ਸਿੰਘ ਦੇ ਕੀਰਤਨੀ ਜਥੇ ਵੱਲੋਂ ਕੀਰਤਨ ਰਾਹੀਂ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਿਆ ਗਿਆ। ਇਸ ਮੌਕੇ ਡਰੋਨ ਸ਼ੋਅ ਦੇ ਆਪਸੀ ਤਾਲਮੇਲ ਵਾਲੀਆਂ ਡਰੋਨ ਆਕ੍ਰਿਤੀਆਂ, ਨਰੇਸ਼ਨ ਤੇ ਪ੍ਰਭਾਵਸ਼ਾਲੀ ਪੇਸ਼ਕਾਰੀ ਰਾਹੀਂ ਗੁਰੂ ਜੀ ਦੇ ਬਰਾਬਰਤਾ, ਭਾਈਚਾਰੇ, ਦਇਆ, ਸਮਾਜਿਕ ਨਿਆ ਦੇ ਅਮਰ ਸੰਦੇਸ਼ ਨੂੰ ਜੀਵੰਤ ਕਰ ਦਿੱਤਾ। ਇਸ ਮੌਕੇ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਸੱਜਣ ਸਿੰਘ ਚੀਮਾ ਨੇ ਕਿਹਾ ਕਿ ਇਹ ਸ਼ਾਨਦਾਰ ਸ਼ੋਅ ਸ੍ਰੀ ਗੁਰੂ ਰਵਿਦਾਸ ਜੀ ਨੂੰ ਇੱਕ ਢੁਕਵੀ ਸ਼ਰਧਾਂਜਲੀ ਤੇ ਉਨ੍ਹਾਂ ਦੇ ਅਮਰ ਸੰਦੇਸ਼ ਨੂੰ ਨਵੀਂ ਪੀੜ੍ਹੀ ਤੱਕ ਪਹੁੰਚਾਉਣ ਦਾ ਇੱਕ ਨਵੀਨਤਾਕਾਰੀ ਯਤਨ ਸੀ। ਉਨ੍ਹਾਂ ਕਿਹਾ, ਇਹ ਸਿਰਫ਼ ਇੱਕ ਡਰੋਨ ਸ਼ੈਅ ਨਹੀਂ ਸੀ, ਇਹ ਨਵੀਂ ਪੀੜ੍ਹੀ ਲਈ ਗੁਰੂ ਜੀ ਦੇ ਬਰਾਬਰਤਾ ਤੇ ਮਨੁੱਖੀ ਕਰਾਮਾਤ ਦੇ ਸੰਦੇਸ਼ ਦੀ ਇੱਕ ਸ਼ਕਤੀਸ਼ਾਲੀ ਪੇਸ਼ਕਾਰੀ ਸੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ 650ਵਾਂ ਪ੍ਰਕਾਸ਼ ਪੁਰਬ ਪੂਰੀ ਸ਼ਰਧਾ ਨਾਲ ਮਨਾ ਰਹੀ ਹੈ ਤੇ ਨਾਲ ਹੀ ਗੁਰੂ ਜੀ ਦੇ ਸਰਵਵਿਆਪੀ ਫਲਸਫੇ ਦੇ ਪ੍ਰਚਾਰ ਲਈ ਆਧੁਨਿਕ ਮੰਚਾਂ ਦੀ ਵਰਤੋਂ ਕਰ ਰਹੀ ਹੈ। ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ ਤੇ ਸਿੱਖਿਆਵਾਂ ਤੇ ਆਧਾਰਿਤ ਡਾਕੂਮੈਂਟਰੀ ਸ਼ੋਅ 13,000 ਪਿੰਡਾਂ ਵਿੱਚ ਦਿਖਾਏ ਜਾ ਰਹੇ ਹਨ, ਜਿਸ ਨਾਲ ਗੁਰੂ ਜੀ ਦਾ ਸੰਦੇਸ਼ ਹੇਠਲੇ ਪੱਧਰ ਤੱਕ ਪਹੁੰਚ ਰਿਹਾ ਹੈ। ਉਨ੍ਹਾਂ ਦਸਿਆ ਕਿ ਯੂਨੀਵਰਸਿਟੀਆ ਵਿੱਚ ਵਿਦਿਆਰਥੀਆਂ ਲਈ ਗੁਰੂ ਜੀ ਦੇ ਜੀਵਨ ਤੇ ਸਿੱਖਿਆਵਾਂ ਤੇ ਆਧਾਰਿਤ ਸੈਮੀਨਾਰ ਕਰਵਾਏ ਜਾ ਰਹੇ ਹਨ। ਧਾਰਮਿਕ ਸਮਾਗਮ ਤੇ ਡਰੋਨ ਸ਼ੋਅ ਦੌਰਾਨ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਹਾਜ਼ਰੀ ਭਰ ਕੇ ਅਨੰਦ ਮਾਣਿਆ।