ਚੱਬੇਵਾਲ ਨੇ ਸਿਆਸੀ ਮਾਹੌਲ ਨੂੰ ਦਿੱਤੀ ਨਵੀਂ ਦਿਸ਼ਾ : ਸਮਰ ਗੁਪਤਾ ਚੱਬੇਵਾਲ ਦੀ ਇਮਾਨਦਾਰ ਛਵੀ ਦਾ ਫਗਵਾੜਾ ’ਚ ਬਣ ਰਿਹਾ ਦਬਦਬਾ : ਸਮਰ ਗੁਪਤਾ
Publish Date: Sun, 30 Aug 2026 07:34 PM (IST)
Updated Date: Sun, 30 Aug 2026 07:37 PM (IST)
ਵਿਜੇ ਸੋਨੀ ਪੰਜਾਬੀ ਜਾਗਰਣ ਫਗਵਾੜਾ : ਆਮ ਆਦਮੀ ਪਾਰਟੀ ਦੇ ਸਾਬਕਾ ਬਲਾਕ ਪ੍ਰਧਾਨ ਅਤੇ ਸੀਨੀਅਰ ਆਗੂ ਸਮਰ ਗੁਪਤਾ ਨੇ ਕਿਹਾ ਕਿ ਫਗਵਾੜਾ ਵਿਧਾਨ ਸਭਾ ਹਲਕੇ ਵਿੱਚ ਮੈਂਬਰ ਪਾਰਲੀਮੈਂਟ, ‘ਆਪ’ ਦੇ ਹਲਕਾ ਇੰਚਾਰਜ ਤੇ ਸੂਬਾ ਸਪੋਕਸਪਰਸਨ ਡਾ. ਰਾਜ ਕੁਮਾਰ ਚੱਬੇਵਾਲ ਦੀ ਵੱਧ ਰਹੀ ਲੋਕਪ੍ਰਿਅਤਾ ਤੇ ਲੋਕਾਂ ਨਾਲ ਲਗਾਤਾਰ ਸੰਪਰਕ ਨੇ ਸਿਆਸੀ ਮਾਹੌਲ ਨੂੰ ਨਵੀਂ ਦਿਸ਼ਾ ਦਿੱਤੀ ਹੈ। ਉਨ੍ਹਾਂ ਕਿਹਾ ਕਿ ਡਾ. ਚੱਬੇਵਾਲ ਦੀ ਇਮਾਨਦਾਰ ਤੇ ਸਾਫ਼-ਸੁਥਰੀ ਛਵੀ ਕਾਰਨ ਲੋਕਾਂ ਵਿੱਚ ਉਨ੍ਹਾਂ ਪ੍ਰਤੀ ਭਰੋਸਾ ਲਗਾਤਾਰ ਮਜ਼ਬੂਤ ਹੋ ਰਿਹਾ ਹੈ। ਸਮਰ ਗੁਪਤਾ ਨੇ ਕਿਹਾ ਕਿ ਡਾ. ਚੱਬੇਵਾਲ ਵੱਲੋਂ ਹਲਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਤੇ ਉਨ੍ਹਾਂ ਦੇ ਹੱਲ ਲਈ ਕੀਤੇ ਜਾ ਰਹੇ ਯਤਨਾਂ ਦਾ ਲੋਕਾਂ ਵਿੱਚ ਸਕਾਰਾਤਮਕ ਪ੍ਰਭਾਵ ਦੇਖਣ ਨੂੰ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਚੱਬੇਵਾਲ ਦੀ ਸਰਗਰਮੀ ਕਾਰਨ ਆਮ ਆਦਮੀ ਪਾਰਟੀ ਦਾ ਜਥੇਬੰਦਕ ਆਧਾਰ ਵੀ ਮਜ਼ਬੂਤ ਹੋ ਰਿਹਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਡਾ. ਚੱਬੇਵਾਲ ਦੀ ਵੱਧਦੀ ਲੋਕਪ੍ਰਿਅਤਾ ਤੋਂ ਵਿਰੋਧੀ ਸਿਆਸੀ ਧਿਰਾਂ ਵਿੱਚ ਬੇਚੈਨੀ ਪਾਈ ਜਾ ਰਹੀ ਹੈ। ਸਮਰ ਗੁਪਤਾ ਨੇ ਕਿਹਾ ਕਿ ਡਾ. ਚੱਬੇਵਾਲ ਦੀ ਇਮਾਨਦਾਰ ਛਵੀ ਨੇ ਵਿਰੋਧੀਆਂ ਵੱਲੋਂ ਕੀਤੇ ਜਾ ਰਹੇ ਕਈ ਸਿਆਸੀ ਦਾਅਵਿਆਂ ਦੀ ਧਾਰ ਨੂੰ ਖੁੰਢਾ ਕਰ ਦਿੱਤਾ ਹੈ। ਫਗਵਾੜਾ ਵਿੱਚ ਕਾਂਗਰਸ ਤੇ ਭਾਜਪਾ ਦਰਮਿਆਨ ਅੰਦਰਖਾਤੇ ਚੱਲ ਰਹੇ ਆਪਸੀ ਸਿਆਸੀ ਮਤਭੇਦਾਂ ਤੇ ਕਾਟੋ-ਕਲੇਸ਼ ਦਾ ਸਿੱਧਾ ਲਾਭ ਆਮ ਆਦਮੀ ਪਾਰਟੀ ਨੂੰ ਮਿਲ ਸਕਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਵਿਰੋਧੀ ਧਿਰਾਂ ਆਪਣੀ ਅੰਦਰੂਨੀ ਖਿੱਚੋਤਾਣ ਵਿੱਚ ਹੀ ਉਲਝੀਆਂ ਰਹੀਆਂ ਤਾਂ ਆਉਣ ਵਾਲੀਆਂ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ‘ਆਪ’ ਨੂੰ ਇਸ ਦਾ ਸਿਆਸੀ ਲਾਭ ਮਿਲੇਗਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਵਰਕਰ ਡਾ. ਰਾਜ ਕੁਮਾਰ ਚੱਬੇਵਾਲ ਦੀ ਅਗਵਾਈ ਹੇਠ ਪੂਰੀ ਤਰ੍ਹਾਂ ਸਰਗਰਮ ਹਨ ਤੇ ਪਾਰਟੀ ਦੀਆਂ ਨੀਤੀਆਂ ਤੇ ਸਰਕਾਰ ਦੇ ਕੰਮਾਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਲਗਾਤਾਰ ਕੰਮ ਕਰ ਰਹੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਫਗਵਾੜਾ ਵਿੱਚ ਡਾ. ਚੱਬੇਵਾਲ ਦਾ ਵਧ ਰਿਹਾ ਸਿਆਸੀ ਪ੍ਰਭਾਵ ਆਉਣ ਵਾਲੇ ਸਮੇਂ ਵਿੱਚ ਆਮ ਆਦਮੀ ਪਾਰਟੀ ਲਈ ਮਜ਼ਬੂਤ ਆਧਾਰ ਸਾਬਤ ਹੋਵੇਗਾ। ਅੰਤ ਵਿੱਚ ਸਮਰ ਗੁਪਤਾ ਨੇ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਡਾ. ਰਾਜ ਕੁਮਾਰ ਚੱਬੇਵਾਲ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਫਗਵਾੜਾ ਵਿੱਚ ਜਿੱਤ ਦਰਜ ਕਰਨ ਲਈ ਮਜ਼ਬੂਤ ਸਥਿਤੀ ਵਿੱਚ ਹੋਵੇਗੀ।