ਵਿਜੇ ਸੋਨੀ, ਫਗਵਾੜਾ : ਰਾਮਗੜ੍ਹੀਆ ਇੰਸਟੀਚਿਊਟ ਆਫ ਇੰਜੀਨੀਅਰਿੰਗ ਟੈਕਨਾਲੋਜੀ ਕਾਲਜ ਦੇ ਸਿਵਲ ਵਿਭਾਗ ਦੇ ਵਿਦਿਆਰਥੀ ਹਨੀ ਕੰਡਾ ਨੇ ਨਾਗਪੁਰ ਵਿਖੇ ਹੋਈ, ਸੱਤਵੀਂ ਵਰਲਡ ਸਟਰੈਂਥ ਚੈਂਪੀਅਨਸ਼ੀਪ ਵਿਚ ਵੇਟ ਲਿਫਟਿੰਗ ਮੁਕਾਬਲੇ ਵਿਚ ਚਾਂਦੀ ਦਾ ਤਮਗਾ ਜਿੱਤ ਕੇ ਅਪਣੇ ਦੇਸ਼ ਅਤੇ ਆਪਣੇ ਕਾਲਜ ਦਾ ਨਾਮ ਰੌਸ਼ਨ ਕੀਤਾ। ਇਸ ਮੌਕੇ ਰਾਮਗੜ੍ਹੀਆ ਐਜ਼ੂਕੇਸ਼ਨ ਕੌਂਸਲ ਦੇ ਚੇਅਰਪਰਸਨ ਮੈਡਮ ਮਨਪ੍ਰੀਤ ਕੌਰ ਭੋਗਲ ਅਤੇ ਡਾਇਰੈਕਟਰ ਡਾ. ਵੀਓਮਾ ਭੋਗਲ ਢੱਟ ਨੇ ਕਿਹਾ ਕਿ ਖੇਡਾਂ ਸਾਡੇ ਜੀਵਨ ਦਾ ਅਨਿੱਖੜਵਾਂ ਅੰਗ ਹਨ ਅਤੇ ਸਾਡੇ ਵਿੱਦਿਅਕ ਅਦਾਰਿਆਂ ਦਾ ਮੁੱਖ ਟੀਚਾ ਸਿੱਖਿਆ ਦੇ ਨਾਲ-ਨਾਲ ਵਿਦਿਆਰਥੀਆਂ ਨੂੰ ਖੇਡਾਂ ਲਈ ਉਤਸ਼ਾਹਿਤ ਕਰਨਾ ਹੈ ਤਾਂ ਜੋ ਉਨ੍ਹਾਂ ਦਾ ਬਹੁਪੱਖੀ ਵਿਕਾਸ ਹੋ ਸਕੇ। ਇਸ ਮੌਕੇ ਰਾਮਗੜ੍ਹੀਆ ਇੰਸਟੀਚਿਊਟ ਆਫ ਇੰਜੀਨੀਅਰਿੰਗ ਟੈਕਨਾਲੋਜੀ ਕਾਲਜ ਦੇ ਪਿ੍ੰਸੀਪਲ ਡਾ. ਨਵੀਨ ਿਢੱਲੋਂ ਨੇ ਜਿੱਤ ਪ੍ਾਪਤ ਕਰਨ ਵਾਲੇ ਵਿਦਿਆਰਥੀ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਹਾਰ ਜਿੱਤ ਤੋਂ ਉਪਰ ਉਠ ਕੇ ਖੇਡ ਭਾਵਨਾ ਦਾ ਹੋਣਾ ਬਹੁਤ ਜ਼ਰੂਰੀ ਹੈ। ਜੇਕਰ ਸਾਡੇ ਅੰਦਰ ਖੇਡ ਭਾਵਨਾ ਹੋਵੇਗੀ ਤਾਂ ਅਸੀਂ ਜ਼ਿੰਦਗੀ ਵਿਚ ਕਦੇ ਵੀ ਹਾਰ ਨਹੀਂ ਸਕਦੇ। ਉਨ੍ਹਾਂ ਖੇਡ ਵਿਭਾਗ ਦੇ ਡਾਇਰੈਕਟਰ ਬਲਜਿੰਦਰ ਸਿੰਘ ਭਿੰਡਰ ਅਤੇ ਸੰਤੋਖ ਸਿੰਘ ਦੇ ਯਤਨਾਂ ਦੀ ਸ਼ਲਾਘਾ ਕੀਤੀ।