ਖਾਲਸਾ ਕਾਲਜ ’ਚ ਹੋਣਹਾਰ ਵਿਦਿਆਰਥੀਆਂ ਦਾ ਕੀਤਾ ਸਨਮਾਨ ਖਾਲਸਾ ਕਾਲਜ ਵਿਖੇ ਮੈਰਿਟ ਪੁਜੀਸ਼ਨਾਂ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਦਾ ਸਨਮਾਨ
Publish Date: Sat, 29 Aug 2026 08:53 PM (IST)
Updated Date: Sat, 29 Aug 2026 08:55 PM (IST)
--ਬੀਏ ਭਾਗ ਪਹਿਲਾ ਦੀ ਵਿਦਿਆਰਥਣ ਜਸਲੀਨ ਕੌਰ ਦਾ ਕਪੂਰਥਲਾ ਜ਼ਿਲੇ ’ਚ ਪਹਿਲਾ ਸਥਾਨ ਲਖਵੀਰ ਸਿੰਘ ਲੱਖੀ, ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਗੁਰੂ ਨਾਨਕ ਖਾਲਸਾ ਕਾਲਜ ਸੁਲਤਾਨਪੁਰ ਲੋਧੀ ਵਿਖੇ ਇਕ ਵਿਸ਼ੇਸ਼ ਸਮਾਰੋਹ ਦਾ ਆਯੋਜਨ ਕੀਤਾ ਗਿਆ, ਜਿਸ ਦੌਰਾਨ ਯੂਨੀਵਰਸਿਟੀ ਵੱਲੋਂ ਐਲਾਨੇ ਗਏ ਨਤੀਜਿਆਂ ਵਿੱਚੋਂ ਮੈਰਿਟ ਪੁਜੀਸ਼ਨਾਂ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਤ ਕੀਤਾ ਗਿਆ। ਗਰਲਜ਼ ਵਿੰਗ ਦੇ ਕੋਆਰਡੀਨੇਟਰ ਪ੍ਰੋ. ਸੁਖਪਾਲ ਸਿੰਘ ਨੇ ਦੱਸਿਆ ਕਿ ਬੀਏ ਭਾਗ ਪਹਿਲਾ ਵਿੱਚੋਂ ਜਸਲੀਨ ਕੌਰ ਨੇ ਕਪੂਰਥਲਾ ਜ਼ਿਲੇ ਵਿੱਚੋ ਪਹਿਲਾ ਸਥਾਨ ਤੇ ਯੂਨੀਵਰਸਿਟੀ ਵਿੱਚੋਂ ਛੇਵਾਂ ਸਥਾਨ, ਗੁਰਲੀਨ ਕੌਰਨੇ ਕਪੂਰਥਲਾ ਜ਼ਿਲੇ ਵਿੱਚੋ ਦੂਸਰਾ ਸਥਾਨ ਤੇ ਯੂਨੀਵਰਸਿਟੀ ਵਿੱਚੋਂ ਦਸਵਾਂ ਸਥਾਨ ਹਾਸਲ ਕਰਕੇ ਮਾਪਿਆਂ ਤੇ ਕਾਲਜ ਦਾ ਮਾਣ ਵਧਾਇਆ। ਇਸ ਦੌਰਾਨ ਬੀਕਾਮ ਭਾਗ ਪਹਿਲਾ ਵਿੱਚੋਂ ਪ੍ਰਦੀਪ ਕੌਰ, ਬੀਏ ਭਾਗ ਪਹਿਲਾ ਵਿੱਚੋਂ ਜਸਲੀਨ ਕੌਰ, ਗੁਰਲੀਨ ਕੌਰ, ਰਵੀਨਾ ਲਿੱਦਰ, ਮਨਰੀਤ ਕੌਰ, ਸਰਟੀਫਿਕੇਟ ਕੋਰਸ ਇਨ ਫੈਸ਼ਨ ਟੈਕਨੋਲੋਜੀ ਵਿੱਚੋਂ ਗੁਲਸ਼ਨਪ੍ਰੀਤ ਕੌਰ, ਰਮਨਦੀਪ ਕੌਰ, ਅਨੂਪ੍ਰੀਤ ਕੌਰ ਨੂੰ ਕਾਲਜ ਦੀ ਮੈਨੇਜਿੰਗ ਕਮੇਟੀ ਦੇ ਮੈਂਬਰ ਇੰਜੀਨੀਅਰ ਹਰਨਿਆਮਤ ਕੌਰ ਵੱਲੋਂ ਸਨਮਾਨ ਚਿੰਨ ਦੇ ਕੇ ਸਨਮਾਨਤ ਕੀਤਾ ਗਿਆ। ਇਸ ਸਮਾਗਮ ਦੌਰਾਨ ਕਾਲਜ ਦੇ ਕਾਰਜਕਾਰੀ ਪ੍ਰਿੰਸੀਪਲ ਪ੍ਰੋ. ਜਸਬੀਰ ਕੌਰ, ਗਰਲਜ਼ ਵਿੰਗ ਦੇ ਕੋਆਰਡੀਨੇਟਰ ਪ੍ਰੋ. ਸੁਖਪਾਲ ਸਿੰਘ, ਡਾ. ਮਨੀ ਛਾਬੜਾ ਮੁਖੀ ਕਾਮਰਸ ਵਿਭਾਗ, ਪ੍ਰੋ. ਰਾਜਦੀਪ ਕੌਰ ਜੋਸਨ ਮੁਖੀ ਆਰਟਸ ਵਿਭਾਗ, ਪ੍ਰੋ. ਰਾਜਪ੍ਰੀਤ ਕੌਰ ਮੁਖੀ ਕੰਪਿਊਟਰ ਵਿਭਾਗ, ਪ੍ਰੋ. ਗੁਰਪ੍ਰੀਤ ਕੌਰ, ਪ੍ਰੋ. ਜੁਗਰਾਜ ਸਿੰਘ, ਪ੍ਰੋ. ਅਰਸ਼ਪ੍ਰੀਤ ਕੌਰ, ਪ੍ਰੋ. ਜਸਵੀਰ ਕੌਰ, ਪ੍ਰੋ. ਸੰਦੀਪ ਕੌਰ, ਪ੍ਰੋ. ਹਰਜਾਪ ਸਿੰਘ, ਪ੍ਰੋ. ਪ੍ਰਵੀਨ ਕੌਰ, ਪ੍ਰੋ. ਰਮਨਪ੍ਰੀਤ ਕੌਰ, ਪ੍ਰੋ. ਹਰਪ੍ਰੀਤ ਕੌਰ, ਪ੍ਰੋ. ਰਮਨ ਆਦਿ ਹਾਜ਼ਰ ਸਨ।