ਅਕਾਲੀ-ਭਾਜਪਾ ਦੇ ਗੱਠਜੋੜ ਨਾਲ ਪੰਜਾਬ ਦੇ ਵਿਕਾਸ ਦੀ ਉਮੀਦ ਜਾਗੀ : ਰਾਕੇਸ਼ ਨੀਟੂ ਅਕਾਲੀ ਦਲ ਅਤੇ ਭਾਜਪਾ ਦੇ ਗੱਠਜੋੜ ਨਾਲ ਪੰਜਾਬ ਦੇ ਵਿਕਾਸ ਦੀ ਉਮੀਦ ਜਾਗੀ : ਰਾਕੇਸ਼ ਨੀਟੂ
Publish Date: Wed, 25 Nov 2026 08:45 PM (IST)
Updated Date: Thu, 26 Nov 2026 04:11 AM (IST)
ਕੈਪਸ਼ਨ : 25ਕੇਪੀਟੀ21 ਗੱਲਬਾਤ ਕਰਦੇ ਹੋਏ ਭਾਜਪਾ ਦੇ ਹਲਕਾ ਇੰਚਾਰਜ ਰਕੇਸ਼ ਕੁਮਾਰ ਨੀਟੂ। ਲਖਵੀਰ ਸਿੰਘ ਲੱਖੀ, ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦਾ ਗਠਜੋੜ ਪੰਜਾਬ ਦੇ ਭਵਿੱਖ ਲਈ ਸ਼ੁਭ ਸੰਕੇਤ ਹੈ। ਇਹ ਗਠਜੋੜ ਪੰਜਾਬ ਦੇ ਲੋਕਾਂ ਦੀ ਮੁੱਖ ਮੰਗ ਸੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਭਾਜਪਾ ਹਲਕਾ ਸੁਲਤਾਨਪੁਰ ਲੋਧੀ ਦੇ ਹਲਕਾ ਇੰਚਾਰਜ ਰਾਕੇਸ਼ ਕੁਮਾਰ ਨੀਟੂ ਨੇ ਇਕ ਪ੍ਰੈੱਸ ਮਿਲਣੀ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਸੂਬੇ ਵਿਚ ਅਮਨ-ਸ਼ਾਂਤੀ, ਤਰੱਕੀ ਤੇ ਖੁਸ਼ਹਾਲੀ ਚਾਹੁੰਦੇ ਹਨ। ਅਕਾਲੀ ਦਲ ਅਤੇ ਭਾਜਪਾ ਦੇ ਇਕੱਠੇ ਹੋਣ ਨਾਲ ਪੰਜਾਬ ਨੂੰ ਮੁੜ ਵਿਕਾਸ ਦੀਆਂ ਲੀਹਾਂ ਤੇ ਲਿਆਉਣ ਲਈ ਨਵੀਂ ਉਮੀਦ ਜਾਗੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਨਸ਼ਿਆਂ ਦੀ ਦਲਦਲ ਚੋਂ ਬਾਹਰ ਕੱਢਣਾ ਸਮੇਂ ਦੀ ਮੁੱਖ ਲੋੜ ਹੈ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾ ਕੇ ਸਹੀ ਦਿਸ਼ਾ ਦੇਣ ਲਈ ਠੋਸ ਉਪਰਾਲੇ ਕੀਤੇ ਜਾਣੇ ਚਾਹੀਦੇ ਹਨ।ਰਾਕੇਸ਼ ਕੁਮਾਰ ਨੀਟੂ ਨੇ ਕਿਹਾ ਕਿ ਸੂਬੇ ਵਿਚ ਗੈਂਗਸਟਰਵਾਦ, ਲੁੱਟ-ਖੋਹ ਤੇ ਰਿਸ਼ਵਤਖੋਰੀ ਵਰਗੀਆਂ ਸਮੱਸਿਆਵਾਂ ਦਾ ਖਾਤਮਾ ਕਰਨਾ ਬੇਹੱਦ ਜ਼ਰੂਰੀ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਦੋਵਾਂ ਪਾਰਟੀਆਂ ਦਾ ਗਠਜੋੜ ਪੰਜਾਬ ਦੀ ਬਿਹਤਰੀ, ਨੌਜਵਾਨਾਂ ਦੇ ਭਵਿੱਖ ਤੇ ਸੂਬੇ ਦੀ ਆਰਥਿਕ ਤਰੱਕੀ ਲਈ ਸਾਂਝੇ ਯਤਨਾਂ ਦਾ ਰਾਹ ਖੋਲ੍ਹੇਗਾ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾਉਣ ਲਈ ਨਸ਼ਾ ਮੁਕਤੀ, ਰੁਜ਼ਗਾਰ ਦੇ ਮੌਕੇ, ਕਿਸਾਨਾਂ ਦੀ ਖੁਸ਼ਹਾਲੀ ਅਤੇ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨਾ ਸਮੇਂ ਦੀ ਲੋੜ ਹੈ। ਉਨ੍ਹਾਂ ਉਮੀਦ ਜਤਾਈ ਕਿ ਇਹ ਗਠਜੋੜ ਪੰਜਾਬ ਦੀ ਤਰੱਕੀ ਅਤੇ ਲੋਕਾਂ ਦੀਆਂ ਉਮੀਦਾਂ ਤੇ ਖਰਾ ਉਤਰਨ ਲਈ ਯਤਨ ਕਰੇਗਾ। ਉਨ੍ਹਾਂ ਕਿਹਾ ਕਿ ਇਹ ਗਠਜੋੜ ਹਿੰਦੂ ਤੇ ਸਿੱਖ ਏਕਤਾ ਦਾ ਪ੍ਰਤੀਕ ਹੈ।ਭਾਜਪਾ ਹੁਣ ਅਕਾਲੀ ਦਲ ਨਾਲ ਮਿਲ ਕੇ ਪੰਜਾਬ ਦੀਆਂ ਚੋਣਾਂ ਲੜੇਗੀ। ਉਨ੍ਹਾਂ ਕਿਹਾ ਕਿ ਐੱਨ.ਡੀ.ਏ. ਦਾ ਟੀਚਾ ਪੰਜਾਬ ਨੂੰ ਨਸ਼ਾ ਮੁਕਤ ਬਣਾਉਣਾ ਹੈ। ਭਾਜਪਾ ਨੇ ਪੰਜਾਬ ਨਾਲ ਵਾਅਦਾ ਕੀਤਾ ਹੈ ਕਿ 31 ਦਸੰਬਰ 2029 ਤੱਕ ਸੂਬੇ ਨੂੰ ਨਸ਼ਾ ਮੁਕਤ ਕਰ ਦੇਵਾਂਗੇ।