ਖੁਰਮਪੁਰ ਨੇੜੇ ਲਾਗੇ ਹੋਇਆ ਭਿਆਨਕ ਸੜਕ ਹਾਦਸਾ
ਖੁਰਮਪੁਰ ਨੇੜੇ ਲਾਗੇ ਹੋਇਆ ਭਿਆਨਕ ਸੜਕੀ ਹਾਦਸਾ
Publish Date: Fri, 20 Nov 2026 07:41 PM (IST)
Updated Date: Fri, 20 Nov 2026 07:43 PM (IST)
ਹਰੀਸ਼ ਭੰਡਾਰੀ ਪੰਜਾਬੀ ਜਾਗਰਣ ਫਗਵਾੜਾ : ਫਗਵਾੜਾ ਦੇ ਹੁਸ਼ਿਆਰਪੁਰ ਰੋਡ ਤੋਂ ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆਈ ਜਿੱਥੇ ਖੁਰਮਪੁਰ ਨੇੜੇ ਸਵੇਰੇ ਇੱਕ ਭਿਆਨਕ ਸੜਕ ਹਾਦਸਾ ਵਾਪਰ ਗਿਆ। ਹਾਦਸਾ ਇੰਨਾ ਜ਼ਬਰਦਸਤ ਸੀ ਕਿ ਕਾਰ ਦਾ ਅਗਲਾ ਹਿੱਸਾ ਬੁਰੀ ਤਰ੍ਹਾਂ ਤਬਾਹ ਹੋ ਗਿਆ ਪਰ ਰਾਹਤ ਦੀ ਗੱਲ ਇਹ ਰਹੀ ਕਿ ਕਾਰ ਵਿੱਚ ਸਵਾਰ ਭੈਣ-ਭਰਾ ਦੀ ਜਾਨ ਵਾਲ-ਵਾਲ ਬਚ ਗਈ। ਮਿਲੀ ਜਾਣਕਾਰੀ ਮੁਤਾਬਕ ਕਾਰ ਸਵਾਰ ਹੁਸ਼ਿਆਰਪੁਰ ਤੋਂ ਫਗਵਾੜਾ ਵੱਲ ਆ ਰਹੇ ਸਨ। ਇਸੇ ਦੌਰਾਨ ਖੁਰਮਪੁਰ ਨੇੜੇ ਸਾਹਮਣੇ ਜਾ ਰਹੀ ਟਰੈਕਟਰ-ਟਰਾਲੀ ਦੇ ਓਵਰਟੇਕ ਕਰਨ ਦੌਰਾਨ ਕਾਰ ਦੀ ਉਸ ਨਾਲ ਜ਼ਬਰਦਸਤ ਟੱਕਰ ਹੋ ਗਈ। ਕਾਰ ਚਾਲਕ ਕੁਲਦੀਪ ਸਿੰਘ ਨੇ ਦੱਸਿਆ ਕਿ ਉਹ ਆਪਣੀ ਭੈਣ ਦੀ ਦਵਾਈ ਲੈਣ ਲਈ ਫਗਵਾੜਾ ਆ ਰਹੇ ਸਨ। ਉਨ੍ਹਾਂ ਦੇ ਮੁਤਾਬਕ ਟਰੈਕਟਰ-ਟਰਾਲੀ ਚਾਲਕ ਵੱਲੋਂ ਓਵਰਟੇਕ ਕਰਨ ਦੌਰਾਨ ਇਹ ਹਾਦਸਾ ਵਾਪਰਿਆ। ਕਾਰ ਚਾਲਕ ਨੇ ਇਹ ਲਗਾਇਆ ਹੈ ਕਿ ਹਾਦਸੇ ਤੋਂ ਬਾਅਦ ਟਰੈਕਟਰ-ਟਰਾਲੀ ਚਾਲਕ ਮੌਕੇ ’ਤੇ ਰੁਕਣ ਦੀ ਬਜਾਏ ਉੱਥੋਂ ਫਰਾਰ ਹੋ ਗਿਆ। ਹਾਦਸੇ ਤੋਂ ਬਾਅਦ ਮੌਕੇ ’ਤੇ ਮੌਜੂਦ ਲੋਕਾਂ ਨੇ ਹਿੰਮਤ ਦਿਖਾਉਂਦਿਆਂ ਕਾਰ ਵਿੱਚੋਂ ਕੁਲਦੀਪ ਸਿੰਘ ਤੇ ਉਨ੍ਹਾਂ ਦੀ ਭੈਣ ਨੂੰ ਸੁਰੱਖਿਅਤ ਬਾਹਰ ਕੱਢਿਆ। ਉਧਰ, ਹਾਦਸੇ ਕਾਰਨ ਹੁਸ਼ਿਆਰਪੁਰ ਰੋਡ ’ਤੇ ਲੰਬਾ ਜਾਮ ਲੱਗ ਗਿਆ ਤੇ ਆਵਾਜਾਈ ਵੀ ਪ੍ਰਭਾਵਿਤ ਹੋਈ।