ਵਿਸਾਖੀ ਸਮਾਗਮਾਂ ਪ੍ਰਤੀ ਸੰਗਤਾਂ ’ਚ ਭਾਰੀ ਉਤਸ਼ਾਹ
ਗੁਰਦੁਆਰਾ ਸੁਖ ਸਾਗਰ (ਬੇਰੀਆਂ ਵਾਲਾ) ਵਿਖੇ ਚੱਲ ਰਹੇ ਵਿਸਾਖੀ ਸਮਾਗਮਾਂ ਪ੍ਰਤੀ ਸੰਗਤਾਂ ਵਿੱਚ ਭਾਰੀ ਉਤਸ਼ਾਹ
Publish Date: Sun, 05 Apr 2026 07:23 PM (IST)
Updated Date: Mon, 06 Apr 2026 04:10 AM (IST)

ਖਾਲਸਾ ਸਿਰਜਣਾ ਦਿਵਸ ਨੂੰ ਸਮਰਪਿਤ ਚੱਲ ਰਹੇ ਹਨ ਲੜੀਵਾਰ ਅਖੰਡ ਪਾਠ ਸਾਹਿਬ ਰੋਜ਼ਾਨਾ ਵੱਡੀ ਗਿਣਤੀ ’ਚ ਸੰਗਤਾਂ ਗੁਰੂ ਘਰ ਹੁੰਦੀਆਂ ਨੇ ਨਤਮਸਤਕ ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਭੁਲੱਥ : ਗੁਰਦੁਆਰਾ ਸੁੱਖ ਸਾਗਰ (ਬੇਰੀਆਂ ਵਾਲਾ) ਰਾਜਪੁਰ ਭੁਲੱਥ ਵਿਖੇ ਵਿਸਾਖੀ ਦੀ ਆਰੰਭਤਾ ਸ਼ੁਰੂ ਹੋ ਚੁੱਕੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਬੰਧਕ ਸੁਖਵੰਤ ਸਿੰਘ ਤੱਖਰ ਨੇ ਦੱਸਿਆ ਕਿ ਗੁਰਦੁਆਰਾ ਸਾਹਿਬ ਵਿਖੇ 25 ਮਾਰਚ ਤੋਂ ਖਾਲਸਾ ਸਿਰਜਣਾ ਦਿਵਸ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਦੀ ਲੜੀ ਆਰੰਭ ਹੋ ਚੁੱਕੀ ਹੈ ਤੇ ਤਕਰੀਬਨ 43 ਦੇ ਕਰੀਬ ਸ੍ਰੀ ਅਖੰਡ ਪਾਠ ਸਾਹਿਬ ਜੀ ਦੀ ਸੇਵਾ ਸੰਗਤਾਂ ਵੱਲੋਂ ਲਈ ਗਈ ਹੈ। ਉਨ੍ਹਾਂ ਦੱਸਿਆ ਕਿ ਸਮਾਗਮਾਂ ਸਬੰਧੀ ਗੁਰਦੁਆਰਾ ਸਾਹਿਬ ਨੂੰ ਸੁੰਦਰ ਲਾਈਟਾਂ ਨਾਲ ਸਜਾਇਆ ਗਿਆ ਹੈ ਤੇ 25 ਮਾਰਚ ਤੋਂ ਲੈ ਕੇ ਹੁਣ ਤੱਕ 19 ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਠਾਂ ਦੇ ਭੋਗ ਪੈ ਚੁੱਕੇ ਹਨ। 14 ਅਪ੍ਰੈਲ ਤੱਕ ਇਸੇ ਤਰ੍ਹਾਂ ਹੀ ਅਖੰਡ ਪਾਠ ਸਾਹਿਬ ਜੀ ਦੇ ਪਾਠ ਲੜੀਵਾਰ ਚੱਲਦੇ ਰਹਿਣਗੇ। ਉਨ੍ਹਾਂ ਇਹ ਵੀ ਦੱਸਿਆ ਕਿ 14 ਅਪ੍ਰੈਲ ਨੂੰ ਵਿਸਾਖੀ ਸਬੰਧੀ ਸਾਲਾਨਾ ਸਮਾਗਮ ਕਰਵਾਇਆ ਜਾਵੇਗਾ, ਜਿਸ ਦੌਰਾਨ ਖੁੱਲ੍ਹੇ ਪੰਡਾਲ ’ਚ ਗਿਆਨੀ ਸਰੂਪ ਸਿੰਘ ਕਡਿਆਣਾ ਅਤੇ ਭਾਈ ਗਰਜਾ ਸਿੰਘ ਮਾਣਕਪੁਰ ਸ਼ਰੀਫ ਦੇ ਢਾਡੀ ਜਥੇ ਵਾਰਾਂ ਰਾਹੀਂ ਸੰਗਤਾਂ ਨੂੰ ਨਾਮ ਬਾਣੀ ਤੇ ਸਿੱਖ ਇਤਿਹਾਸ ਨਾਲ ਜੋੜਨਗੇ। ਇਨ੍ਹਾਂ ਸਮਾਗਮਾਂ ਮੌਕੇ ਚੱਲ ਰਹੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਠਾਂ ਦੇ ਭੋਗ ਮੌਕੇ ਪੰਥ ਪ੍ਰਸਿੱਧ ਰਾਗੀ, ਢਾਡੀ ਜਥੇ ਕਥਾ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕਰਦੇ ਹਨ। 25 ਮਾਰਚ ਤੋਂ ਹੀ ਵੱਡੀ ਗਿਣਤੀ ’ਚ ਸੰਗਤਾਂ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋ ਰਹੀਆਂ ਹਨ ਤੇ ਉਸੇ ਦਿਨ ਤੋਂ ਹੀ ਰੋਜ਼ਾਨਾ ਹੀ ਗੁਰੂ ਕਾ ਲੰਗਰ ਚੱਲ ਰਿਹਾ, ਜਿਸ ’ਚ ਰੋਜ਼ਾਨਾ ਵੱਡੀ ਗਿਣਤੀ ’ਚ ਸੰਗਤਾਂ ਸ਼ਮੂਲੀਅਤ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਇਹ ਸਾਰਾ ਕੁਝ ਸੰਗਤਾਂ ਦੇ ਸਹਿਯੋਗ ਸਦਕਾ ਹੀ ਚੱਲ ਰਿਹਾ ਹੈ ਤੇ ਵੱਡੀ ਗਿਣਤੀ ’ਚ ਸੰਗਤਾਂ ਇਸ ’ਚ ਯੋਗਦਾਨ ਪਾ ਰਹੀਆਂ ਹਨ। ਇਸ ਮੌਕੇ ਕੈਪਟਨ ਬਲਵੀਰ ਸਿੰਘ, ਸੁਰਿੰਦਰਪਾਲ ਸਿੰਘ ਸਾਹਬੀ ਚੀਮਾ, ਪ੍ਰਿੰਸੀਪਲ ਸਰਵਣ ਸਿੰਘ ਧਾਮੀ, ਸੁਰਜੀਤ ਸਿੰਘ ਧਾਮੀ, ਮਨਜਿੰਦਰ ਸਿੰਘ, ਬਲਜੀਤ ਸਿੰਘ ਤੱਖਰ, ਸਤਨਾਮ ਸਿੰਘ, ਸੁੱਚਾ ਸਿੰਘ ਹੰਸਪਾਲ, ਸੁਖਦੇਵ ਸਿੰਘ, ਲਖਵਿੰਦਰ ਸਿੰਘ ਤੱਖਰ, ਮਾਸਟਰ ਜਸਵੀਰ ਸਿੰਘ, ਸੋਨੂ ਬੰਮਰਾ, ਮਿਸਤਰੀ ਸੰਤੋਖ ਸਿੰਘ, ਕੁਲਵਿੰਦਰ ਸਿੰਘ ਅਤੇ ਹੋਰ ਹਾਜ਼ਰ ਸਨ।