ਕਾਂਗਰਸ ਸੇਵਾ ਦਲ ਦੇ ਰਾਸ਼ਟਰੀ ਸੰਮੇਲਨ ਲਈ ਪੰਜਾਬ ਤੋਂ ਸੈਂਕੜੇ ਵਰਕਰ ਜਾਣਗੇ ਦਿੱਲੀ ਦੇ ਤਾਲਕਟੋਰਾ ਸਟੇਡੀਅਮ ’ਚ ਕਾਂਗਰਸ ਸੇਵਾ ਦਲ ਦੇ ਰਾਸ਼ਟਰੀ ਸੰਮੇਲਨ ਲਈ ਪੰਜਾਬ ਤੋਂ ਸੈਂਕੜੇ ਵਰਕਰ ਜਾਣਗੇ
Publish Date: Tue, 14 Jul 2026 09:39 PM (IST)
Updated Date: Tue, 14 Jul 2026 09:42 PM (IST)
ਕਪੂਰਥਲਾ ’ਚ ਹੋਈ ਮਾਝਾ-ਦੋਆਬਾ ਖੇਤਰ ਦੀ ਵਿਸ਼ੇਸ਼ ਮੀਟਿੰਗ ਨਵੇਂ ਰਾਸ਼ਟਰੀ ਪ੍ਰਧਾਨ ਬੀਵੀ ਸ੍ਰੀਨਿਵਾਸ ਦੀ ਅਗਵਾਈ ਹੇਠ ਹੋਣ ਵਾਲੇ ਸੰਮੇਲਨ ਦੀਆਂ ਤਿਆਰੀਆਂ ’ਤੇ ਚਰਚਾ ਹਰਨੇਕ ਸਿੰਘ ਜੈਨਪੁਰੀ, ਪੰਜਾਬੀ ਜਾਗਰਣ ਕਪੂਰਥਲਾ : ਦਿੱਲੀ ਦੇ ਤਾਲਕਟੋਰਾ ਸਟੇਡੀਅਮ ਵਿੱਚ ਅਖਿਲ ਭਾਰਤੀ ਕਾਂਗਰਸ ਸੇਵਾ ਦਲ ਦੇ ਨਵੇਂ ਨਿਯੁਕਤ ਰਾਸ਼ਟਰੀ ਪ੍ਰਧਾਨ ਬੀਵੀ ਸ੍ਰੀਨਿਵਾਸ ਦੀ ਅਗਵਾਈ ਹੇਠ ਹੋਣ ਵਾਲੇ ਰਾਸ਼ਟਰੀ ਸੰਮੇਲਨ ਵਿੱਚ ਪੰਜਾਬ ਕਾਂਗਰਸ ਸੇਵਾ ਦਲ ਵੱਲੋਂ ਸੈਂਕੜੇ ਵਰਕਰਾਂ ਦਾ ਵਿਸ਼ਾਲ ਜੱਥਾ ਸ਼ਾਮਲ ਹੋਵੇਗਾ। ਇਸ ਸਬੰਧੀ ਫ਼ੈਸਲਾ ਕਪੂਰਥਲਾ ਵਿਖੇ ਜ਼ਿਲ੍ਹਾ ਕਾਂਗਰਸ ਸੇਵਾ ਦਲ ਦੇ ਦਫ਼ਤਰ ਵਿੱਚ ਪੰਜਾਬ ਕਾਂਗਰਸ ਸੇਵਾ ਦਲ ਦੇ ਪ੍ਰਧਾਨ ਸੁਭਾਸ਼ ਭਾਰਗਵ ਦੀ ਪ੍ਰਧਾਨਗੀ ਹੇਠ ਹੋਈ ਮਾਝਾ ਅਤੇ ਦੋਆਬਾ ਖੇਤਰ ਦੇ ਜ਼ਿਲ੍ਹਾ ਪ੍ਰਧਾਨਾਂ ਅਤੇ ਸੂਬਾਈ ਅਹੁਦੇਦਾਰਾਂ ਦੀ ਵਿਸ਼ੇਸ਼ ਮੀਟਿੰਗ ਵਿੱਚ ਲਿਆ ਗਿਆ। ਮੀਟਿੰਗ ਦੀ ਸ਼ੁਰੂਆਤ ‘ਵੰਦੇ ਮਾਤਰਮ’ ਦੇ ਗਾਇਨ ਨਾਲ ਕੀਤੀ ਗਈ। ਇਸ ਮੌਕੇ ਵੱਖ-ਵੱਖ ਜ਼ਿਲ੍ਹਿਆਂ ਤੋਂ ਪੁੱਜੇ ਜ਼ਿਲ੍ਹਾ ਪ੍ਰਧਾਨਾਂ ਅਤੇ ਸੂਬਾਈ ਅਹੁਦੇਦਾਰਾਂ ਨੇ ਆਪਣੇ ਵਿਚਾਰ ਸਾਂਝੇ ਕਰਦੇ ਹੋਏ ਸੰਗਠਨ ਨੂੰ ਹੋਰ ਮਜ਼ਬੂਤ ਬਣਾਉਣ ਅਤੇ ਰਾਸ਼ਟਰੀ ਸੰਮੇਲਨ ਨੂੰ ਕਾਮਯਾਬ ਬਣਾਉਣ ਲਈ ਸੁਝਾਅ ਦਿੱਤੇ। ਪ੍ਰੈੱਸ ਨਾਲ ਗੱਲਬਾਤ ਕਰਦਿਆਂ ਪੰਜਾਬ ਕਾਂਗਰਸ ਸੇਵਾ ਦਲ ਦੇ ਪ੍ਰਧਾਨ ਸੁਭਾਸ਼ ਭਾਰਗਵ ਨੇ ਕਿਹਾ ਕਿ ਨਵੇਂ ਰਾਸ਼ਟਰੀ ਪ੍ਰਧਾਨ ਬੀਵੀ ਸ੍ਰੀਨਿਵਾਸ ਦੀ ਅਗਵਾਈ ਵਿੱਚ ਸੇਵਾ ਦਲ ਨੂੰ ਨਵੀਂ ਦਿਸ਼ਾ ਮਿਲੇਗੀ। ਉਨ੍ਹਾਂ ਕਿਹਾ ਕਿ ਰਾਸ਼ਟਰੀ ਲੀਡਰਸ਼ਿਪ ਵੱਲੋਂ ਪੰਜਾਬ ਇਕਾਈ ਨੂੰ ਜੋ ਵੀ ਜ਼ਿੰਮੇਵਾਰੀ ਸੌਂਪੀ ਜਾਵੇਗੀ, ਉਸ ਨੂੰ ਪੂਰੀ ਨਿਸ਼ਠਾ, ਇਮਾਨਦਾਰੀ ਅਤੇ ਸਮਰਪਣ ਨਾਲ ਨਿਭਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਪੰਜਾਬ ਤੋਂ ਵੱਡੀ ਗਿਣਤੀ ਵਿੱਚ ਸੇਵਾ ਦਲ ਦੇ ਵਰਕਰ ਰਾਸ਼ਟਰੀ ਸੰਮੇਲਨ ਵਿੱਚ ਹਿੱਸਾ ਲੈ ਕੇ ਸੰਗਠਨ ਦੀ ਏਕਤਾ ਅਤੇ ਤਾਕਤ ਦਾ ਪ੍ਰਦਰਸ਼ਨ ਕਰਨਗੇ। ਮੀਟਿੰਗ ਵਿੱਚ ਪ੍ਰਦੇਸ਼ ਉਪ ਪ੍ਰਧਾਨ ਜਤਿੰਦਰ ਸਿੰਘ ਮਾਰਸ਼ਲ, ਯੋਗਰਾਜ ਸ਼ਰਮਾ ਫੌਜੀ, ਪ੍ਰਦੇਸ਼ ਮਹਾਂਸਚਿਵ ਦਰਸ਼ਨ ਸਿੰਘ ਚੀਮਾ, ਵਾਤਾਵਰਣ ਕਮੇਟੀ ਦੇ ਕਨਵੀਨਰ ਡਾ. ਜਗੀਰ ਸਿੰਘ ਲਾਲਕਾ, ਪ੍ਰਦੇਸ਼ ਸਕੱਤਰ ਦੀਪਕ ਨਗਰ, ਗੁਰਦੀਪ ਸਿੰਘ, ਮੁਮਤਾਜ ਅੰਜੁਮ, ਜਸਵੀਰ ਸਿੰਘ, ਸਟੇਟ ਮੀਡੀਆ ਕੋਆਰਡੀਨੇਟਰ ਅਮਨਦੀਪ ਸਿੰਘ, ਲੀਲਾ ਵਰਮਾ, ਵਿਜੈ ਖੰਨਾ, ਪਟਿਆਲਾ ਦੇ ਜ਼ਿਲ੍ਹਾ ਪ੍ਰਧਾਨ ਵਿਨੋਦ ਭਟਨਾਗਰ, ਨਵਾਂ ਸ਼ਹਿਰ ਦੇ ਜ਼ਿਲ੍ਹਾ ਪ੍ਰਧਾਨ ਰਾਜਕੁਮਾਰ ਸਭਰਵਾਲ, ਕਪੂਰਥਲਾ ਦੇ ਜ਼ਿਲ੍ਹਾ ਪ੍ਰਧਾਨ ਨਵਦੀਪ ਸ਼ਰਮਾ, ਪਠਾਨਕੋਟ ਦੇ ਜ਼ਿਲ੍ਹਾ ਪ੍ਰਧਾਨ ਡਾ. ਸੋਹਨ ਲਾਲ ਸੋਨੀ, ਅੰਮ੍ਰਿਤਸਰ ਦੇ ਜ਼ਿਲ੍ਹਾ ਪ੍ਰਧਾਨ ਅਸ਼ਵਨੀ ਬੱਬਰ, ਹੁਸ਼ਿਆਰਪੁਰ ਦੇ ਜ਼ਿਲ੍ਹਾ ਪ੍ਰਧਾਨ ਸੁਸ਼ੀਲ ਕੁਮਾਰ, ਜਲੰਧਰ ਤੋਂ ਦਰਸ਼ਨ ਸਿੰਘ, ਸੰਜੀਵ ਕੁਮਾਰ, ਨਰਿੰਦਰ ਸਿੰਘ, ਸਰਬਜੀਤ ਕੌਰ, ਕਵਿਤਾ ਸ਼ਰਮਾ, ਅਮਰਪ੍ਰੀਤ ਕਲਸੀ, ਮਿੰਟੂ ਡੋਗਰਾ ਸਮੇਤ ਹੋਰ ਅਹੁਦੇਦਾਰ ਵੀ ਹਾਜ਼ਰ ਸਨ।