- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਹਾਦਸਾ ਇੰਨਾ ਭਿਆਨਕ ਸੀ ਕਿ ਦੋਵੇਂ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ। ਰਾਹਗੀਰਾਂ ਵੱਲੋਂ ਸੂਚਨਾ ਦੇਣ ਉਪਰੰਤ 108 ਐਂਬੂਲੈਂਸ ਦੀ ਮਦਦ ਨਾਲ ਦੋਵਾਂ ਨੂੰ ਸਿਵਲ ਹਸਪਤਾਲ ਕਪੂਰਥਲਾ ਪਹੁੰਚਾਇਆ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ।

ਸੁਖਪਾਲ ਸਿੰਘ ਹੁੰਦਲ, ਪੰਜਾਬੀ ਜਾਗਰਣ, ਕਪੂਰਥਲਾ: ਕਪੂਰਥਲਾ ਦੇ ਪਿੰਡ ਕੜਾਲ ਕਲਾਂ ਨੇੜੇ ਦੋ ਮੋਟਰ ਸਾਈਕਲਾਂ ਦੀ ਆਹਮੋ-ਸਾਹਮਣੇ ਹੋਈ ਜ਼ਬਰਦਸਤ ਟੱਕਰ ਵਿੱਚ ਦੋ ਵਿਅਕਤੀਆਂ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਪ੍ਰਭਜੀਤ ਸਿੰਘ ਪੁੱਤਰ ਪ੍ਰੀਤਮ ਸਿੰਘ ਵਾਸੀ ਮੋਠਾਂਵਾਲ ਅਤੇ ਰਵਿੰਦਰ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਕਾਲਰੂ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਕੜਾਲ ਕਲਾਂ ਨੇੜੇ ਦੋਵੇਂ ਮੋਟਰਸਾਈਕਲ ਸਵਾਰਾਂ ਦੀ ਆਹਮੋ-ਸਾਹਮਣੇ ਟੱਕਰ ਹੋ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਦੋਵੇਂ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ। ਰਾਹਗੀਰਾਂ ਵੱਲੋਂ ਸੂਚਨਾ ਦੇਣ ਉਪਰੰਤ 108 ਐਂਬੂਲੈਂਸ ਦੀ ਮਦਦ ਨਾਲ ਦੋਵਾਂ ਨੂੰ ਸਿਵਲ ਹਸਪਤਾਲ ਕਪੂਰਥਲਾ ਪਹੁੰਚਾਇਆ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ।
ਮ੍ਰਿਤਕ ਪ੍ਰਭਜੀਤ ਸਿੰਘ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਸ ਦੀ ਪਤਨੀ ਗਰਭਵਤੀ ਹੈ ਅਤੇ ਡਿਲੀਵਰੀ ਲਈ ਸਿਵਲ ਹਸਪਤਾਲ ਕਪੂਰਥਲਾ ਵਿੱਚ ਦਾਖਲ ਹੈ। ਪ੍ਰਭਜੀਤ ਆਪਣੀ ਪਤਨੀ ਲਈ ਹਸਪਤਾਲ ਤੋਂ ਘਰ ਖਾਣਾ ਲੈਣ ਜਾ ਰਿਹਾ ਸੀ, ਪਰ ਰਸਤੇ ਵਿੱਚ ਇਹ ਦਰਦਨਾਕ ਹਾਦਸਾ ਵਾਪਰ ਗਿਆ। ਉੱਥੇ ਹੀ ਰਵਿੰਦਰ ਸਿੰਘ ਦੇ ਪਰਿਵਾਰ ਮੁਤਾਬਕ ਉਹ ਟਰੈਕਟਰ ਵਰਕਸ਼ਾਪ ਵਿੱਚ ਕੰਮ ਕਰਦਾ ਸੀ ਅਤੇ ਕੰਮ ਖਤਮ ਕਰਨ ਉਪਰੰਤ ਆਪਣੇ ਘਰ ਵਾਪਸ ਜਾ ਰਿਹਾ ਸੀ। ਇਸ ਦੌਰਾਨ ਕੜਾਲ ਕਲਾਂ ਨੇੜੇ ਉਸ ਦਾ ਮੋਟਰਸਾਈਕਲ ਦੂਜੇ ਮੋਟਰਸਾਈਕਲ ਨਾਲ ਟਕਰਾ ਗਿਆ। ਸਿਵਲ ਹਸਪਤਾਲ ਕਪੂਰਥਲਾ ਵਿੱਚ ਡਿਊਟੀ ’ਤੇ ਤਾਇਨਾਤ ਡਾ. ਇੰਦਰਪ੍ਰੀਤ ਸਿੰਘ ਨੇ ਦੱਸਿਆ ਕਿ ਸੜਕ ਹਾਦਸੇ ਵਿੱਚ ਜ਼ਖ਼ਮੀ ਦੋ ਵਿਅਕਤੀਆਂ ਨੂੰ ਹਸਪਤਾਲ ਲਿਆਂਦਾ ਗਿਆ ਸੀ। ਜਾਂਚ ਕਰਨ ’ਤੇ ਦੋਵਾਂ ਨੂੰ ਮ੍ਰਿਤਕ ਪਾਇਆ ਗਿਆ। ਹਾਦਸੇ ਸਬੰਧੀ ਸਬੰਧਤ ਥਾਣੇ ਦੀ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਅਤੇ ਲੋੜੀਂਦੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।