ਸਪਰੋੜ ਦੇ ਵਿਕਾਸ ਕਾਰਜਾਂ ਲਈ ਯਤਨਸ਼ੀਲ ਹਾਂ : ਸਰਪੰਚ ਸਪਰੋੜ ਪਿੰਡ ਦੇ ਵਿਕਾਸ ਕਾਰਜਾਂ ਲਈ ਨਿਰੰਤਰ ਯਤਨਸ਼ੀਲ ਹਾਂ: ਸਰਪੰਚ ਦਵਿੰਦਰ ਸਿੰਘ
Publish Date: Fri, 04 Sep 2026 08:32 PM (IST)
Updated Date: Fri, 04 Sep 2026 08:34 PM (IST)
ਹਰੀਸ਼ ਭੰਡਾਰੀ ਪੰਜਾਬੀ ਜਾਗਰਣ ਫਗਵਾੜਾ : ਪਿੰਡ ਸਪਰੋੜ ਦੇ ਮੌਜੂਦਾ ਸਰਪੰਚ ਦਵਿੰਦਰ ਸਿੰਘ ਨੇ ਕਿਹਾ ਕਿ ਪਿੰਡ ਦੇ ਸਰਬਪੱਖੀ ਵਿਕਾਸ ਤੇ ਪਿੰਡ ਵਾਸੀਆਂ ਨੂੰ ਬਿਹਤਰ ਸੁੱਖ-ਸਹੂਲਤਾਂ ਮੁਹੱਈਆ ਕਰਵਾਉਣ ਲਈ ਉਹ ਨਿਰੰਤਰ ਯਤਨਸ਼ੀਲ ਹਨ। ਉਨ੍ਹਾਂ ਕਿਹਾ ਕਿ ਪਿੰਡ ਦੀਆਂ ਬੁਨਿਆਦੀ ਲੋੜਾਂ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਕਰਨਾ ਤੇ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਵਾਉਣਾ ਉਨ੍ਹਾਂ ਦੀ ਮੁੱਖ ਤਰਜੀਹ ਹੈ। ਸਰਪੰਚ ਦਵਿੰਦਰ ਸਿੰਘ ਨੇ ਕਿਹਾ ਕਿ ਪੰਚਾਇਤ ਵੱਲੋਂ ਪਿੰਡ ਵਾਸੀਆਂ ਨਾਲ ਵਿਚਾਰ-ਵਟਾਂਦਰਾ ਕਰਕੇ ਵਿਕਾਸ ਕਾਰਜਾਂ ਨੂੰ ਤਰਜੀਹ ਦਿੱਤੀ ਜਾਂਦੀ ਹੈ। ਪਿੰਡ ਦੀਆਂ ਗਲੀਆਂ, ਨਾਲੀਆਂ, ਸੜਕਾਂ, ਸਫ਼ਾਈ ਪ੍ਰਬੰਧਾਂ ਅਤੇ ਹੋਰ ਜ਼ਰੂਰੀ ਸਹੂਲਤਾਂ ਨਾਲ ਸਬੰਧਤ ਕੰਮਾਂ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ, ਤਾਂ ਜੋ ਲੋਕਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਪਿੰਡ ਦੇ ਵਿਕਾਸ ਲਈ ਸਰਕਾਰੀ ਗ੍ਰਾਂਟਾਂ ਤੇ ਉਪਲਬਧ ਸਰੋਤਾਂ ਦੀ ਸੁਚੱਜੀ ਵਰਤੋਂ ਕਰਦਿਆਂ ਬਾਕੀ ਰਹਿੰਦੇ ਕੰਮ ਵੀ ਪੜਾਅਵਾਰ ਢੰਗ ਨਾਲ ਕਰਵਾਏ ਜਾਣਗੇ। ਸਰਪੰਚ ਨੇ ਕਿਹਾ ਕਿ ਪਿੰਡ ਦਾ ਵਿਕਾਸ ਕਿਸੇ ਇੱਕ ਵਿਅਕਤੀ ਦੀ ਨਹੀਂ, ਸਗੋਂ ਸਮੁੱਚੇ ਪਿੰਡ ਵਾਸੀਆਂ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਪਿੰਡ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਪਿੰਡ ਦੀ ਸਫ਼ਾਈ, ਵਿਕਾਸ ਕਾਰਜਾਂ ਦੀ ਸੰਭਾਲ ਤੇ ਆਪਸੀ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨ ਲਈ ਪੰਚਾਇਤ ਦਾ ਸਹਿਯੋਗ ਕਰਨ।