- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਲੋਕਾਂ ਦੇ ਹੱਕਾਂ ਅਤੇ ਇਲਾਕੇ ਦੇ ਵਿਕਾਸ ਲਈ ਹਰ ਪੱਧਰ ਤੇ ਆਵਾਜ਼ ਬੁਲੰਦ ਕਰਾਂਗਾ-ਮਲਵਿੰਦਰ ਸਿੰਘ ਚਾਹਲ

--ਮਲਵਿੰਦਰ ਸਿੰਘ ਚਾਹਲ ਦਾ ਕਾਫਲਾ ਦਿਨੋਂ-ਦਿਨ ਹੁੰਦਾ ਜਾ ਰਿਹਾ ਵੱਡਾ
--ਪਿੰਡ ਮਾਛੀਪਾਲ ਨੇ ਮੰਮੂ ਚਾਹਲ ਦਾ ਖੁੱਲ੍ਹ ਕੇ ਕੀਤਾ ਸਮਰਥਨ
ਅਮਰੀਕ ਮੱਲ੍ਹੀ, ਪੰਜਾਬੀ ਜਾਗਰਣ
ਕਪੂਰਥਲਾ : ਆਜ਼ਾਦ ਉਮੀਦਵਾਰਾਂ ਮਲਵਿੰਦਰ ਸਿੰਘ ਚਾਹਲ ਮੰਮੂ ਚਾਹਲ ਦਾ ਕਾਫਲਾ ਦਿਨੋਂ-ਦਿਨ ਲੰਬਾ ਹੁੰਦਾ ਜਾ ਰਿਹਾ ਹੈ ਤੇ ਹਲਕੇ ਤੋਂ ਉਨ੍ਹਾਂ ਨੂੰ ਭਾਰੀ ਸਮਰਥਨ ਮਿਲ ਰਿਹਾ ਹੈ। ਜ਼ਿਕਰਯੋਗ ਹੈ ਕਿ ਮੰਮੂ ਚਾਹਲ ਵੱਲੋਂ ਲਗਾਤਾਰ ਲੋਕਾਂ ਨਾਲ ਕੀਤੇ ਜਾ ਰਹੇ ਸੰਪਰਕ ਦੌਰਾਨ ਲੋਕਾਂ ਦਾ ਭਾਰੀ ਸਮਰਥਨ ਤੇ ਵਧਦਾ ਵਿਸ਼ਵਾਸ ਦਰਸਾਉਂਦਾ ਹੈ ਕਿ ਹਲਕੇ ਦੇ ਲੋਕਾਂ ਨੇ ਇੱਕ ਅਜਿਹੇ ਉਮੀਦਵਾਰ ਨੂੰ ਚੁਣਨ ਦਾ ਫੈਸਲਾ ਕੀਤਾ ਹੈ ਜੋ ਇਮਾਨਦਾਰ, ਬੇਦਾਗ ਤੇ ਜਨਤਕ ਸੇਵਾ ਲਈ ਸਮਰਪਿਤ ਹੋਵੇ। ਆਪਣੀ ਇਸ ਮੁਹਿੰਮ ਨੂੰ ਤੇਜ਼ ਕਰਦੇ ਹੋਏ ਮੰਮੂ ਚਾਹਲ ਨੇ ਮਾਛੀਪਾਲ ਪਿੰਡ ਵਿੱਚ ਇੱਕ ਮੀਟਿੰਗ ਦਾ ਆਯੋਜਨ ਕੀਤਾ। ਹਾਜ਼ਰ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਮੰਮੂ ਚਾਹਲ ਨੇ ਕਿਹਾ ਜਨ ਸੇਵਾ ਸਿਰਫ ਮੇਰੀ ਜ਼ਿੰਮੇਵਾਰੀ ਨਹੀਂ ਹੈ, ਸਗੋਂ ਮੇਰੀ ਵਚਨਬੱਧਤਾ ਹੈ। ਮੇਰਾ ਟੀਚਾ ਹਲਕੇ ਦੇ ਹਰ ਪਿੰਡ ਤੇ ਹਰ ਪਰਿਵਾਰ ਦੀ ਆਵਾਜ਼ ਨੂੰ ਮਜ਼ਬੂਤੀ ਨਾਲ ਬੁਲੰਦ ਕਰਨਾ ਤੇ ਇਲਾਕੇ ਦੇ ਵਿਕਾਸ ਲਈ ਨਿਰੰਤਰ ਯਤਨਸ਼ੀਲ ਰਹਿਣਾ ਹੈ। ਤੁਹਾਡਾ ਵਿਸ਼ਵਾਸ ਤੇ ਸਮਰਥਨ ਮੇਰੀ ਸਭ ਤੋਂ ਵੱਡੀ ਤਾਕਤ ਹੈ। ਅਸੀਂ ਸਾਰੇ ਮਿਲ ਕੇ ਹਲਕੇ ਨੂੰ ਵਿਕਾਸ, ਸਤਿਕਾਰ ਤੇ ਖੁਸ਼ਹਾਲੀ ਦੀ ਇੱਕ ਨਵੀਂ ਦਿਸ਼ਾ ਦੇਵਾਂਗੇ। ਇਸ ਮੌਕੇ ਪਿੰਡ ਵਾਸੀਆਂ ਨੇ ਖੁੱਲ੍ਹ ਕੇ ਮੰਮੂ ਚਾਹਲ ਨੂੰ ਆਪਣੇ ਸਮਰਥਨ ਦਾ ਐਲਾਨ ਕਰਦੇ ਹੋਏ ਕਿਹਾ ਕਿ ਵਿਧਾਨ ਸਭਾ ਚੋਣਾਂ ਵਿੱਚ ਪੂਰਾ ਪਿੰਡ ਉਨ੍ਹਾਂ ਦੇ ਪਿੱਛੇ ਮਜ਼ਬੂਤੀ ਨਾਲ ਖੜ੍ਹਾ ਹੈ। ਮੰਮੂ ਚਾਹਲ ਨੇ ਕਿਹਾ ਕਿ ਆਮ ਲੋਕ ਹਮੇਸ਼ਾ ਉਨ੍ਹਾਂ ਦੇ ਰਾਜਨੀਤਿਕ ਏਜੰਡੇ ਦੇ ਕੇਂਦਰ ਵਿੱਚ ਰਹੇ ਹਨ ਤੇ ਉਹ ਸਿਰਫ਼ ਚੋਣਾਂ ਦੌਰਾਨ ਹੀ ਨਹੀਂ, ਸਗੋਂ ਹਰ ਸਮੇਂ ਉਨ੍ਹਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੇ ਰਹਿਣ ਵਿੱਚ ਵਿਸ਼ਵਾਸ ਰੱਖਦੇ ਹਨ।