ਪੰਜਾਬ ’ਚ ਭਾਜਪਾ ਸਰਕਾਰ ਬਣਨ ਤੇ ਕੇਂਦਰ ਵਾਂਗ ਦਿੱਤਾ ਜਾਵੇਗਾ ਡੀਏ : ਸੂਰੀ ਪੰਜਾਬ ’ਚ ਭਾਜਪਾ ਦੀ ਸਰਕਾਰ ਬਣਨ ਤੇ ਕੇਂਦਰ ਦੀ ਤਰਜ਼ ’ਤੇ ਮੁਲਾਜ਼ਮਾਂ ਨੂੰ ਦਿੱਤਾ ਜਾਵੇਗਾ ਡੀਏ : ਚੇਤਨ ਸੂਰੀ
Publish Date: Fri, 30 Oct 2026 07:23 PM (IST)
Updated Date: Fri, 30 Oct 2026 07:25 PM (IST)
ਕੇਂਦਰੀ ਮੁਲਾਜ਼ਮਾਂ ਦੇ ਡੀਏ ’ਚ 3% ਵਾਧਾ ਕਰਨ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਫ਼ੈਸਲੇ ਦਾ ਕੀਤਾ ਸਵਾਗਤ ਗੁਰਵਿੰਦਰ ਕੌਰ ਪੰਜਾਬੀ ਜਾਗਰਣ ਕਪੂਰਥਲਾ : ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਚੇਤਨ ਸੂਰੀ ਨੇ ਕੇਂਦਰੀ ਮੁਲਾਜ਼ਮਾਂ ਦੇ ਮਹਿੰਗਾਈ ਭੱਤੇ (ਡੀਏ) ਵਿੱਚ 3 ਪ੍ਰਤੀਸ਼ਤ ਵਾਧਾ ਕਰਨ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਫ਼ੈਸਲੇ ਦਾ ਸਵਾਗਤ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣਨ ’ਤੇ ਸੂਬੇ ਦੇ ਮੁਲਾਜ਼ਮਾਂ ਨੂੰ ਵੀ ਕੇਂਦਰ ਦੀ ਤਰਜ਼ ’ਤੇ 63 ਪ੍ਰਤੀਸ਼ਤ ਡੀਏ ਦਿੱਤਾ ਜਾਵੇਗਾ। ਪੰਜਾਬ ਸਰਕਾਰ ਦੀ ਆਲੋਚਨ ਕਰਦਿਆ ਚੇਤਨ ਸੂਰੀ ਨੇ ਕਿਹਾ ਕਿ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੂੰ ਅਜੇ ਤੱਕ 60 ਪ੍ਰਤੀਸ਼ਤ ਡੀਏ ਵੀ ਨਹੀਂ ਦਿੱਤਾ ਗਿਆ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਸੂਬਾ ਸਰਕਾਰ ਨੂੰ ਆਪਣੇ ਮੁਲਾਜ਼ਮਾਂ ਨੂੰ ਕੇਂਦਰੀ ਮੁਲਾਜ਼ਮਾਂ ਦੇ ਬਰਾਬਰ ਡੀਏ ਦੇਣ ਦੇ ਨਿਰਦੇਸ਼ ਦਿੱਤੇ ਸਨ, ਪਰ ਸਰਕਾਰ ਨੇ ਇਨ੍ਹਾਂ ਹੁਕਮਾਂ ਦੀ ਪਾਲਣਾ ਨਹੀਂ ਕੀਤੀ। ਇਸ ਦੇ ਨਤੀਜੇ ਵਜੋਂ 27 ਅਕਤੂਬਰ ਨੂੰ ਹਾਈ ਕੋਰਟ ਨੇ ਆਪ ਸਰਕਾਰ ’ਤੇ ਇੱਕ ਲੱਖ ਰੁਪਏ ਦਾ ਜੁਰਮਾਨਾ ਲਗਾਇਆ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਅਦਾਲਤ ਵਿੱਚ ਮੁਆਫ਼ੀ ਵੀ ਮੰਗਣੀ ਪਈ। ਉਨ੍ਹਾਂ ਕਿਹਾ ਕਿ ਸੂਬੇ ਦੇ ਸਰਕਾਰੀ ਮੁਲਾਜ਼ਮ ਸਰਕਾਰ ਦੀ ਰੀੜ੍ਹ ਦੀ ਹੱਡੀ ਹਨ ਤੇ ਸੂਬੇ ਦੇ ਲਗਭਗ ਅੱਠ ਲੱਖ ਮੁਲਾਜ਼ਮ ਆਪਣੇ ਹੱਕ ਲੈਣ ਲਈ ਸੜਕਾਂ ’ਤੇ ਸੰਘਰਸ਼ ਕਰ ਰਹੇ ਹਨ, ਜਦਕਿ ਸਰਕਾਰ ਆਪਣੀ ਜ਼ਿੱਦ ’ਤੇ ਅੜੀ ਹੋਈ ਹੈ। ਚੇਤਨ ਸੂਰੀ ਨੇ ਕਿਹਾ ਕਿ ਪੰਜਾਬ ਸਰਕਾਰ ਕਾਨੂੰਨੀ ਤੇ ਅਦਾਲਤੀ ਚੱਕਰਾਂ ਵਿੱਚ ਉਲਝਾ ਕੇ ਸੂਬੇ ਦੇ ਸਰਕਾਰੀ ਮੁਲਾਜ਼ਮਾਂ ਨਾਲ ਧੱਕਾ ਕਰ ਰਹੀ ਹੈ। ਜ਼ਿਲ੍ਹਾ ਪ੍ਰਧਾਨ ਨੇ ਕਿਹਾ ਕਿ ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣਨ ’ਤੇ ਮੁਲਾਜ਼ਮਾਂ ਨੂੰ ਡੀਏ ਦਾ ਬਕਾਇਆ ਵੀ ਅਦਾ ਕੀਤਾ ਜਾਵੇਗਾ।