ਜੇਕਰ ਆਪ ਪੱਡਾ ’ਤੇ ਭਰੋਸਾ ਕਰੇ ਤਾਂ ਉਹ ਜਿੱਤ ਸਕਦੈ : ਸਾਹੀ ਚੋਣਾਂ ’ਚ ਸੁਖਵੰਤ ਪੱਡਾ ’ਤੇ ਭਰੋਸ਼ਾ ਕਰਦੀ ਹੈ ਤਾਂ ਉਹ ਸ਼ਾਨਦਾਰ ਜਿੱਤ ਹਾਸਲ ਕਰ ਸਕਦੇ : ਸਾਹੀ
Publish Date: Sun, 20 Sep 2026 08:00 PM (IST)
Updated Date: Sun, 20 Sep 2026 08:02 PM (IST)
ਮੱਲ੍ਹੀ, ਪੰਜਾਬੀ ਜਾਗਰਣ ਕਪੂਰਥਲਾ : ਆਮ ਆਦਮੀ ਪਾਰਟੀ ਕਿਸਾਨ ਵਿੰਗ ਦੋਆਬਾ ਜ਼ੋਨ ਦੇ ਸੂਬਾ ਸਕੱਤਰ ਸੁਖਵੰਤ ਸਿੰਘ ਪੱਡਾ ਵੱਲੋਂ ਅਗਾਮੀ ਵਿਧਾਨ ਸਭਾ ਚੋਣਾਂ ਤੋਂ ਪਹਿਲਾ ਹਲਕੇ ਦੇ ਵੱਖ-ਵੱਖ ਪਿੰਡਾਂ ਤੇ ਸ਼ਹਿਰ ਦੇ ਵਾਰਡਾਂ ਵਿੱਚ ਕੀਤੀਆਂ ਜਾ ਰਹੀਆਂ ਭਰਵੀਆਂ ਮੀਟਿੰਗ ਤੋਂ ਇਹ ਸਾਬਤ ਹੋ ਰਿਹਾ ਕਿ ਜੇਕਰ ਆਮ ਆਦਮੀ ਪਾਰਟੀ ਹਾਈਕਮਾਂਡ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਸੁਖਵੰਤ ਸਿੰਘ ਪੱਡਾ ਤੇ ਭਰੋਸਾ ਕਰਦੀ ਹੈ ਤਾਂ ਉਹ ਸ਼ਾਨਦਾਰ ਜਿੱਤ ਹਾਸਲ ਕਰ ਸਕਦੇ। ਇਸ ਸਬੰਧੀ ਆਮ ਆਦਮੀ ਪਾਰਟੀ ਕਿਸਾਨ ਵਿੰਗ ਦੇ ਜ਼ਿਲ੍ਹਾ ਇੰਚਾਰਜ ਗੁਰਵਿੰਦਰ ਸਿੰਘ ਸਾਹੀ ਦਾ ਕਹਿਣਾ ਹੈ ਕਿ ਸੁਖਵੰਤ ਸਿੰਘ ਪੱਡਾ ਲੰਮੇ ਸਮੇਂ ਤੋਂ ਹਲਕੇ ਦੇ ਲੋਕਾਂ ਤੇ ਪਾਰਟੀ ਵਰਕਰਾਂ ਨਾਲ ਜੁੜੇ ਹੋਏ ਹਨ ਤੇ ਉਨ੍ਹਾਂ ਨੇ ਹਮੇਸ਼ਾ ਵਰਕਰਾਂ ਦੇ ਦੁੱਖ-ਸੁੱਖ ਵਿੱਚ ਉਨ੍ਹਾਂ ਦਾ ਸਾਥ ਦਿੱਤਾ ਹੈ। ਸਾਹੀ ਨੇ ਕਿਹਾ ਕਿ ਸੁਖਵੰਤ ਸਿੰਘ ਪੱਡਾ ਅਜਿਹੇ ਆਗੂ ਹਨ ਜੋ ਸਿਰਫ ਸਿਆਸੀ ਮੰਚ ਤੱਕ ਸੀਮਤ ਨਹੀਂ ਰਹਿੰਦੇ ਸਗੋਂ ਲੋਕਾਂ ਦੀਆਂ ਸਮੱਸਿਆਵਾਂ ਨੂੰ ਸੁਣਨ ਤੇ ਉਨ੍ਹਾਂ ਦੇ ਹੱਲ ਲਈ ਯਤਨ ਕਰਨ ਨੂੰ ਆਪਣੀ ਜ਼ਿੰਮੇਵਾਰੀ ਸਮਝਦੇ ਹਨ। ਉਨ੍ਹਾਂ ਦੀ ਸਿਆਸੀ ਸਰਗਰਮੀ ਤੇ ਲੋਕਾਂ ਨਾਲ ਨਜ਼ਦੀਕੀ ਰਾਬਤਾ ਉਨ੍ਹਾਂ ਦੀ ਵੱਡੀ ਤਾਕਤ ਹੈ। ਉਨ੍ਹਾਂ ਕਿਹਾ ਕਿ ਹਲਕੇ ਦੇ ਵਰਕਰਾਂ ਵਿੱਚ ਸੁਖਵੰਤ ਸਿੰਘ ਪੱਡਾ ਪ੍ਰਤੀ ਵਿਸ਼ਵਾਸ ਤੇ ਉਤਸ਼ਾਹ ਲਗਾਤਾਰ ਬਣਿਆ ਹੋਇਆ ਹੈ। ਸਾਹੀ ਨੇ ਕਿਹਾ ਕਿ ਸੁਖਵੰਤ ਸਿੰਘ ਪੱਡਾ ਨੇ ਆਪਣੇ ਸਿਆਸੀ ਸਫ਼ਰ ਦੌਰਾਨ ਵਰਕਰਾਂ ਨੂੰ ਹਮੇਸ਼ਾ ਅਹਿਮੀਅਤ ਦਿੱਤੀ ਹੈ, ਕਿਸੇ ਵੀ ਪਾਰਟੀ ਦੀ ਅਸਲ ਤਾਕਤ ਉਸ ਦੇ ਵਰਕਰ ਹੁੰਦੇ ਹਨ ਤੇ ਸੁਖਵੰਤ ਸਿੰਘ ਪੱਡਾ ਵਰਕਰਾਂ ਨਾਲ ਮਜ਼ਬੂਤ ਰਿਸ਼ਤਾ ਬਣਾਈ ਰੱਖਣ ਵਾਲੇ ਆਗੂ ਹਨ। ਉਨ੍ਹਾਂ ਦੇ ਅਨੁਸਾਰ ਇਸੇ ਕਾਰਨ ਪਾਰਟੀ ਦੇ ਆਮ ਵਰਕਰਾਂ ’ਚ ਉਨ੍ਹਾਂ ਪ੍ਰਤੀ ਭਰੋਸਾ ਕਾਇਮ ਹੈ। ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਲੋਕਾਂ ਵਿੱਚ ਵੀ ਸਿਆਸੀ ਸਰਗਰਮੀਆਂ ਤੇਜ਼ ਹੋ ਰਹੀਆਂ ਹਨ। ਆਮ ਆਦਮੀ ਪਾਰਟੀ ਦੇ ਵਰਕਰਾਂ ਵੱਲੋਂ ਪਿੰਡਾਂ ਤੇ ਸ਼ਹਿਰਾਂ ਵਿੱਚ ਲੋਕਾਂ ਨਾਲ ਰਾਬਤਾ ਬਣਾਇਆ ਜਾ ਰਿਹਾ ਹੈ। ਪਾਰਟੀ ਦੀਆਂ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਤੇ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਪਾਰਟੀ ਦੇ ਪੱਧਰ ’ਤੇ ਉਠਾਉਣ ਲਈ ਵਰਕਰਾਂ ਨੂੰ ਹੋਰ ਸਰਗਰਮ ਕੀਤਾ ਜਾ ਰਿਹਾ ਹੈ। ਸਾਹੀ ਨੇ ਕਿਹਾ ਕਿ ਪੱਡਾ ਦੀ ਕਹਿਣੀ ਤੇ ਕਰਨੀ ’ਚ ਕੋਈ ਫਰਕ ਨਹੀਂ ਹੈ। ਉਹ ਜੋ ਕਹਿੰਦੇ ਹਨ ਉਸ ’ਤੇ ਅਮਲ ਕਰਨ ਲਈ ਯਤਨਸ਼ੀਲ ਰਹਿੰਦੇ ਹਨ ਤੇ ਵਰਕਰਾਂ ਦੇ ਨਾਲ ਖੜ੍ਹਨਾ ਉਨ੍ਹਾਂ ਦੀ ਸਿਆਸੀ ਪਛਾਣ ਦਾ ਅਹਿਮ ਹਿੱਸਾ ਹੈ। ਉਨ੍ਹਾਂ ਭਰੋਸਾ ਪ੍ਰਗਟ ਕੀਤਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਜੇਕਰ ਪਾਰਟੀ ਪੱਡਾ ਨੂੰ ਟਿਕਟ ਦਿੰਦੀ ਹੈ ਤਾਂ ਲੋਕਾਂ ਦਾ ਸਮਰਥਨ ਸੁਖਵੰਤ ਸਿੰਘ ਪੱਡਾ ਦੇ ਹੱਕ ਵਿਚ ਰਹੇਗਾ ਤੇ ਉਹ ਸ਼ਾਨਦਾਰ ਜਿੱਤ ਦਰਜ ਕਰਨਗੇ।