ਜੱਟ ਵੈੱਲਫੇਅਰ ਸੁਸਾਇਟੀ ਦੀ ਮੀਟਿੰਗ ’ਚ ਅਹਿਮ ਵਿਚਾਰਾਂ
ਜੱਟ ਵੈਲਫੇਅਰ ਸੋਸਾਇਟੀ ਦੀ ਮੀਟਿੰਗ ਵਿੱਚ ਅਹਿਮ ਵਿਚਾਰਾਂ
Publish Date: Sun, 01 Mar 2026 07:00 PM (IST)
Updated Date: Sun, 01 Mar 2026 07:01 PM (IST)
- ਸਰਕਾਰ ਅਮਨ ਕਾਨੂੰਨ ਦੀ ਵਿਗੜ ਰਹੀ ਸਥਿਤੀ ਨੂੰ ਨੱਥ ਪਾਵੇ : ਜੱਟ ਸਭਾ
ਲਖਵੀਰ ਸਿੰਘ ਲੱਖੀ, ਪੰਜਾਬੀ ਜਾਗਰਣ
ਸੁਲਤਾਨਪੁਰ ਲੋਧੀ : ਜੱਟ ਸਭਾ ਵੈੱਲਫੇਅਰ ਸੁਸਾਇਟੀ ਦੀ ਇੱਕ ਮੀਟਿੰਗ ਗੁਰਦੁਆਰਾ ਬੇਬੇ ਨਾਨਕੀ ਜੀ ਸੁਲਤਾਨਪੁਰ ਲੋਧੀ ਵਿਖੇ ਪ੍ਰਧਾਨ ਮਹਿੰਦਰ ਸਿੰਘ ਢਿੱਲੋਂ ਦੀ ਅਗਵਾਈ ਹੇਠ ਹੋਈ, ਜਿਸ ਵਿਚ ਸੁਸਾਇਟੀ ਵੱਲੋਂ ਕੀਤੇ ਜਾ ਰਹੇ ਸਮਾਜ ਸੇਵੀ ਕਾਰਜਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਸਭਾ ਦੇ ਸਰਪ੍ਰਸਤ ਸੰਤੋਖ ਸਿੰਘ ਭਾਗੋਰਾਈਆਂ ਦੀ ਸਿਹਤਯਾਬੀ ਲਈ ਅਰਦਾਸ ਕੀਤੀ ਗਈ। ਇਸ ਮੌਕੇ ਪੰਜਾਬ ਸਰਕਾਰ ਪਾਸੋਂ ਮੰਗ ਕੀਤੀ ਗਈ ਕਿ ਪੰਜਾਬ ਅੰਦਰ ਵਿਗੜ ਰਹੀ ਅਮਨ-ਕਾਨੂੰਨ ਦੀ ਸਥਿਤੀ ਨੂੰ ਕਾਬੂ ਕੀਤਾ ਜਾਵੇ ਤੇ ਲੋਕਾਂ ਨੂੰ ਲੁੱਟਾਂ-ਖੋਹਾਂ ਤੋਂ ਨਿਜਾਤ ਦਿਵਾਈ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖ਼ਿਲਾਫ਼ ਵਿੱਡੀ ਮੁਹਿੰਮ ਦੇ ਵੀ ਪੂਰੀ ਤਰ੍ਹਾਂ ਸਾਰਥਕ ਨਤੀਜੇ ਸਾਹਮਣੇ ਨਹੀਂ ਆ ਰਹੇ ਅਜੇ ਵੀ ਬਹੁਤ ਸਾਰੇ ਨੌਜਵਾਨ ਨਸ਼ਆਂ ਦੀ ਦਲਦਲ ਵਿੱਚ ਰੋਜ਼ਾਨਾ ਫਸ ਰਹੇ ਹਨ ਅਤੇ ਆਪਣੀਆਂ ਜਾਨਾਂ ਗਵਾ ਰਹੇ ਹਨ।
ਇਸ ਮੌਕੇ ਜੱਟ ਸਭਾ ਵੱਲੋਂ ਬੀਤੇ ਦਿਨ ਗੁਰਦਾਸਪੁਰ ਖੇਤਰ ਵਿੱਚ ਨੌਜਵਾਨ ਰਣਜੀਤ ਸਿੰਘ ਨੂੰ ਘਰੋਂ ਫੜ ਕੇ ਕਥਿਤ ਤੌਰ ’ਤੇ ਪੁਲਿਸ ਮੁਕਾਬਲੇ ਵਿੱਚ ਮਾਰਨ ਦੀ ਨਿੰਦਾ ਕੀਤੀ ਗਈ ਅਤੇ ਸਰਕਾਰ ਪਾਸੋਂ ਮੰਗ ਕੀਤੀ ਕਿ ਅਜਿਹੇ ਝੂਠੇ ਪੁਲਿਸ ਮੁਕਾਬਲਿਆਂ ਤੋਂ ਗੁਰੇਜ ਕੀਤਾ ਜਾਵੇ। ਇਸ ਮੌਕੇ ਆਮ ਲੋਕਾਂ ਨੂੰ ਜਾਗਰੂਕ ਕੀਤਾ ਗਿਆ ਕਿ ਆਪਣੇ ਨੌਜਵਾਨ ਬੱਚਿਆਂ ਨੂੰ ਗਲਤ ਅਨਸਰਾਂ ਦੇ ਪ੍ਰਭਾਵ ਤੋਂ ਸੁਚੇਤ ਕਰਨ ਤਾਂ ਜੋ ਉਹ ਗਲਤ ਪ੍ਰਭਾਵ ਹੇਠ ਆ ਕੇ ਕੋਈ ਗਲਤ ਕਦਮ ਨਾ ਚੁੱਕ ਲੈਣ, ਜਿਸ ਨਾਲ ਉਨ੍ਹਾਂ ਦਾ ਜਾਨੀ ਮਾਲੀ ਨੁਕਸਾਨ ਹੋ ਜਾਵੇ। ਉਨ੍ਹਾਂ ਮੰਗ ਕੀਤੀ ਕਿ ਖੇਤੀ ਪ੍ਰਧਾਨ ਸੂਬਾ ਹੋਣ ਕਾਰਨ ਪੰਜਾਬ ਦੇ ਕਿਸਾਨਾਂ ਨੂੰ ਆਲੂਆਂ ਦੀ ਖੇਤੀ ਚੋਂ ਪੈ ਰਹੇ ਘਾਟੇ ਦੀ ਪੰਜਾਬ ਸਰਕਾਰ ਭਰਪਾਈ ਕਰੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਜਨਰਲ ਸਕੱਤਰ ਅਜੀਤ ਸਿੰਘ ਔਜਲਾ, ਪ੍ਰਧਾਨ ਮਹਿੰਦਰ ਸਿੰਘ ਢਿੱਲੋਂ, ਬਾਬਾ ਜਸਪਾਲ ਸਿੰਘ, ਬਲਵਿੰਦਰ ਸਿੰਘ ਬੰਬ, ਨੰਬਰਦਾਰ ਸਾਹਿਬ ਸਿੰਘ ਭੁੱਲਰ, ਨੰਬਰਦਾਰ ਅਮਰਜੀਤ ਸਿੰਘ, ਹਜ਼ਾਰਾ ਸਿੰਘ ਤਲਵੰਡੀ, ਸੁਖਦੇਵ ਸਿੰਘ ਸੰਧੂ, ਸੁਖਪਾਲ ਸਿੰਘ ਭੁੱਲਰ, ਜਗਜੀਤ ਸਿੰਘ ਚੀਮਾ, ਸੁਖਜਿੰਦਰ ਸਿੰਘ ਕਬੀਰਪੁਰ, ਦਵਿੰਦਰ ਸਿੰਘ ਬੂਸੋਵਾਲ ਆਦਿ ਵੀ ਹਾਜ਼ਰ ਸਨ।