ਜਥੇਬੰਦੀ ਕਿਸਾਨਾਂ ਨਾਲ ਚੱਟਾਂਨ ਵਾਂਗ ਖੜ੍ਹੀ ਹੈ ਤੇ ਭਵਿੱਖ ’ਚ ਵੀ ਖੜ੍ਹੀ ਰਹੇਗੀ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਮਹੀਨਾਵਾਰ ਮੀਟਿੰਗ ਵਿੱਚ ਅਹਿਮ ਮਸਲਿਆਂ ’ਤੇ ਵਿਚਾਰ ਚਰਚਾ ਹੋਈ
Publish Date: Sun, 12 Jul 2026 09:02 PM (IST)
Updated Date: Sun, 12 Jul 2026 09:03 PM (IST)
ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਮਹੀਨਾਵਾਰ ਮੀਟਿੰਗ ’ਚ ਅਹਿਮ ਮਸਲਿਆਂ ’ਤੇ ਹੋਈ ਵਿਚਾਰ ਚਰਚਾ ਕੁੰਦਨ ਸਿੰਘ ਸਰਾਂ, ਪੰਜਾਬੀ ਜਾਗਰਣ ਭੁਲੱਥ : ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਮਹੀਨਾਵਾਰ ਮੀਟਿੰਗ ਗੁਰਦੁਆਰਾ ਸੰਤਸਰ ਸਾਹਿਬ ਬਾਈਪਾਸ ਭੁਲੱਥ ਵਿਖੇ ਜ਼ਿਲ੍ਹਾ ਪ੍ਰਧਾਨ ਹਰਪਿੰਦਰ ਸਿੰਘ ਭਿੰਦਾ (ਹੁੰਦਲ) ਤੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਮਨਜੀਤ ਸਿੰਘ ਚੀਮਾ ਦੀ ਪ੍ਰਧਾਨਗੀ ਹੇਠ ਕੀਤੀ ਗਈ। ਇਨ੍ਹਾਂ ਆਗੂਆਂ ਨੇ ਕਿਹਾ ਕਿ ਜਥੇਬੰਦੀ ਪਿਛਲੇ ਲੰਬੇ ਸਮੇਂ ਤੋਂ ਕਿਸਾਨਾਂ ਦੇ ਨਾਲ ਚੱਟਾਂਨ ਵਾਂਗ ਖੜ੍ਹੀ ਹੈ ਤੇ ਭਵਿੱਖ ਵਿੱਚ ਵੀ ਖੜ੍ਹੀ ਰਹੇਗੀ। ਉਨ੍ਹਾਂ ਕਿਹਾ ਕਿ ਇਤਿਹਾਸ ਗਵਾਹ ਹੈ ਕਿ ਕਿਸਾਨਾਂ ਦੀ ਹਰ ਮੁਸ਼ਕਿਲ ਨੂੰ ਜਥੇਬੰਦੀ ਗੰਭੀਰਤਾ ਨਾਲ ਲੈਂਦੀ ਹੈ ਤੇ ਹੱਲ ਕਰਨ ਦੀ ਪੂਰਨ ਕੋਸ਼ਿਸ਼ ਵੀ ਕੀਤੀ ਜਾਂਦੀ ਹੈ ਕਿਉਂਕਿ ਜਿੰਨੀਆ ਵੀ ਜਥੇਬੰਦੀਆਂ ਬਣੀਆਂ ਹਨ ਇਹ ਸਭ ਕਿਸਾਨਾਂ ਦੇ ਹਿੱਤਾਂ ਵਾਸਤੇ ਬਣੀਆਂ ਹਨ ਕਿਉਂਕਿ ਜਥੇਬੰਦੀ ਦੇ ਸੂਬਾ ਪੱਧਰੀ ’ਤੇ ਜ਼ਿਲ੍ਹਿਆਂ ਦੇ ਸਾਰੇ ਆਗੂ ਖੁਦ ਕਿਸਾਨ ਹਨ ਤੇ ਖੇਤੀ ਕਰਦੇ ਹਨ, ਇਸ ਲਈ ਕਿਸਾਨ ਨੂੰ ਜੋ ਮੁਸ਼ਕਿਲਾਂ ਆਉਂਦੀਆਂ ਹਨ, ਉਨ੍ਹਾਂ ਨੂੰ ਉਸ ਦੀ ਪੂਰਨ ਤੌਰ ’ਤੇ ਜਾਣਕਾਰੀ ਹੈ। ਵੱਖ-ਵੱਖ ਕਿਸਾਨਾਂ ਵੱਲੋਂ ਅਤੇ ਜਥੇਬੰਦੀ ਦੇ ਆਗੂਆਂ ਵੱਲੋਂ ਸੰਬੋਧਨ ਕੀਤਾ ਗਿਆ ਤੇ ਪਿੰਡਾਂ ਵਿੱਚ ਕਿਸਾਨਾਂ ਨੂੰ ਜੋ ਮੁਸ਼ਕਿਲਾਂ ਆਉਂਦੀਆਂ ਹਨ ਉਨ੍ਹਾਂ ਬਾਰੇ ਜਾਣਕਾਰੀ ਸਾਂਝੀ ਕੀਤੀ ਗਈ ਕਿਉਂਕਿ ਜਥੇਬੰਦੀ ਸਮੇਂ ਸਮੇਂ ’ਤੇ ਕਿਸਾਨਾਂ ਨੂੰ ਬਿਜਲੀ ਸਬੰਧੀ ਕੋਈ ਮੁਸ਼ਕਿਲ ਆਉਂਦੀ ਹੋਵੇ ਤਾਂ ਤਹਿਸੀਲ ਦਫਤਰਾਂ ਵਿੱਚ ਕੋਈ ਮੁਸ਼ਕਿਲ ਆਉਂਦੀ ਹੈ ਤਾਂ ਸਬੰਧਿਤ ਅਧਿਕਾਰੀਆਂ ਨਾਲ ਗੱਲਬਾਤ ਕਰਕੇ ਮਸਲਾ ਹੱਲ ਕਰ ਲਿਆ ਜਾਂਦਾ ਹੈ। ਇਸ ਮੌਕੇ ਸਰਪੰਚ ਸੁਖਜਿੰਦਰ ਸਿੰਘ ਧਾਲੀਵਾਲ ਸੀਨੀਅਰ ਮੀਤ ਪ੍ਰਧਾਨ, ਜਗਜੀਤ ਸਿੰਘ ਸੀਨੀਅਰ ਮੀਤ ਪ੍ਰਧਾਨ, ਅਮਰੀਕ ਸਿੰਘ ਬੋਪਾਰਾਏ ਜ਼ਿਲ੍ਹਾ ਮੀਤ ਪ੍ਰਧਾਨ, ਪ੍ਰਤਾਪ ਸਿੰਘ ਭਿੰਡਰ ਬਲਾਕ ਪ੍ਰਧਾਨ, ਬਲਵੀਰ ਸਿੰਘ ਜੇਈ, ਜ਼ਿਲ੍ਹਾ ਕੈਸ਼ੀਅਰ ਤੇ ਹਰਭਜਨ ਸਿੰਘ ਗੁਰਾਇਆ ਜ਼ਿਲ੍ਹਾ ਕੈਸ਼ੀਅਰ, ਸੁਖਵਿੰਦਰ ਸਿੰਘ ਬੋਪਾਰਾਏ ਬਲਾਕ ਪ੍ਰਧਾਨ, ਗੁਰਪ੍ਰੀਤ ਸਿੰਘ ਗੋਪੀ, ਜਗਤਾਰ ਸਿੰਘ, ਸਤਪਾਲ ਸਿੰਘ ਬੋਪਾਰਾਏ, ਗੁਰਮੀਤ ਸਿੰਘ ਬੱਲ, ਅੰਮ੍ਰਿਤਪਾਲ ਸਿੰਘ ਬੱਲ, ਸਤਵਿੰਦਰ ਸਿੰਘ ਬੋਪਾਰਾਏ, ਜਸਪਾਲ ਸਿੰਘ ਵਧਾਵਨ, ਹਰਜੋਤ ਸਿੰਘ, ਸਤਨਾਮ ਸਿੰਘ ਸੱਤੂ ਮਾਨਾ ਤਲਵੰਡੀ, ਲਖਵੀਰ ਸਿੰਘ ਨੰਬਰਦਾਰ, ਸੋਮਨਾਥ, ਬਲਜੀਤ ਸਿੰਘ ਤੱਖਰ, ਅਵਤਾਰ ਸਿੰਘ ਬੋਪਾਰਾਏ, ਧਰਮਜੀਤ ਸਿੰਘ, ਸਤਵਿੰਦਰ ਸਿੰਘ ਭਦਾਸ, ਸਤਵਿੰਦਰ ਸਿੰਘ ਬੋਪਾਰਾਏ, ਜੋਗਿੰਦਰ ਸਿੰਘ ਜੰਮੂ ਖੱਸਣ, ਭੁਪਿੰਦਰਜੀਤ ਸਿੰਘ, ਮਨਜੀਤ ਸਿੰਘ ਬੋਪਾਰਾਏ, ਹਰਜਿੰਦਰ ਸਿੰਘ, ਹਰਦੀਪ ਸਿੰਘ, ਸੁਰਜੀਤ ਸਿੰਘ ਘੁੰਮਣ ਆਦਿ ਹਾਜ਼ਰ ਸਨ।