ਹੜ੍ਹ ਰੋਕੂ ਪ੍ਰਬੰਧਾਂ ਸਬੰਧੀ ਹੋਈ ਇਕੱਤਰਤਾ
ਹੜ੍ਹ ਰੋਕੂ ਪ੍ਰਬੰਧਾਂ ਸਬੰਧੀ ਸੁਲਤਾਨਪੁਰ ਲੋਧੀ ਵਿਖੇ ਅਹਿਮ ਮੀਟਿੰਗ
Publish Date: Fri, 10 Apr 2026 10:12 PM (IST)
Updated Date: Fri, 10 Apr 2026 10:14 PM (IST)
ਲਖਵੀਰ ਸਿੰਘ ਲੱਖੀ, ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਸਬ ਡਵੀਜ਼ਨ ਮੈਜਿਸਟ੍ਰੇਟ ਅਮਨਪਾਲ ਸਿੰਘ ਦੀ ਪ੍ਰਧਾਨਗੀ ਹੇਠ ਮਾਰਕੀਟ ਕਮੇਟੀ ਸੁਲਤਾਨਪੁਰ ਲੋਧੀ ਦੇ ਮੀਟਿੰਗ ਹਾਲ ਵਿੱਚ ਵਿਸ਼ੇਸ਼ ਮੀਟਿੰਗ ਹੋਈ। ਇਸ ਮੌਕੇ ਬੀਡੀਪੀਓ, ਤਹਿਸੀਲਦਾਰ, ਨਾਇਬ ਤਹਿਸੀਲਦਾਰ, ਪਟਵਾਰੀ ਅਤੇ ਕਾਨੂੰਨਗੋ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ। ਐੱਸਡੀਐੱਮ ਅਮਨਪਾਲ ਸਿੰਘ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਹੜ੍ਹ ਵਰਗੀ ਸਥਿਤੀ ਪੈਦਾ ਹੋਣ ਨਾਲ ਨਜਿੱਠਣ ਲਈ ਸਾਰੇ ਲੁੜੀਂਦੇ ਇੰਤਜ਼ਾਮ ਸਮੇਂ ਸਿਰ ਮੁਕੰਮਲ ਕੀਤੇ ਜਾਣ ਤਾਂ ਜੋ ਜਾਨ-ਮਾਲ ਦੇ ਨੁਕਸਾਨ ਤੋਂ ਬਚਿਆ ਜਾ ਸਕੇ। ਉਨ੍ਹਾਂ ਪੰਚਾਇਤਾਂ ਨੂੰ ਵੀ ਅਪੀਲ ਕੀਤੀ ਕਿ ਉਹ ਪ੍ਰਸ਼ਾਸਨ ਨਾਲ ਤਾਲਮੇਲ ਬਣਾਈ ਰੱਖਣ। ਮੀਟਿੰਗ ਵਿਚ ਮੌਨਸੂਨ ਸੀਜ਼ਨ ਦੌਰਾਨ ਪੈਦਾ ਹੋਣ ਵਾਲੀ ਹੜ੍ਹ ਦੀ ਸਥਿਤੀ ਨਾਲ ਨਜਿੱਠਣ ਲਈ ਪੂਰਵ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਇਸ ਦੌਰਾਨ ਵੱਖ-ਵੱਖ ਪਿੰਡਾਂ ਦੇ ਸਰਪੰਚਾਂ ਅਤੇ ਪੰਚਾਇਤ ਮੈਂਬਰਾਂ ਨਾਲ ਹੜ੍ਹਾਂ ਦੌਰਾਨ ਪੇਸ਼ ਆਉਣ ਵਾਲੀਆਂ ਸੰਭਾਵੀ ਮੁਸ਼ਕਿਲਾਂ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ।