ਮਨਸੂਰਵਾਲ ਦੋਨਾਂ ਵਿਖੇ ਆਮ ਆਦਮੀ ਪਾਰਟੀ ਦੀ ਅਹਿਮ ਮੀਟਿੰਗ ਆਯੋਜਿਤ
ਮਨਸੂਰਵਾਲ ਦੋਨਾਂ ਵਿਖੇ ਆਮ ਆਦਮੀ ਪਾਰਟੀ ਦੀ ਅਹਿਮ ਮੀਟਿੰਗ ਆਯੋਜਿਤ
Publish Date: Thu, 23 Apr 2026 07:24 PM (IST)
Updated Date: Fri, 24 Apr 2026 04:08 AM (IST)

ਕੈਪਸ਼ਨ: 23ਕੇਪੀਟੀ8,9 ਮਨਸੂਰਵਾਲ ਦੋਨਾਂ ਵਿਖੇ ਆਯੋਜਿਤ ਮੀਟਿੰਗ ਦੋਰਾਨ ਸ਼ਾਮਿਲ ਮੈਂਬਰਾਂ ਨੂੰ ਸਨਮਾਨਿਤ ਕਰਦੇ ਹੋਏ ਹਰਦੀਪ ਕੌਰ ਚੰਦੀ ਨਾਲ ਹਨ ਵਿਕਾਸ ਸਿੱਧੀ ਅਤੇ ਹੋਰ । ਗੁਰਵਿੰਦਰ ਕੌਰ, ਪੰਜਾਬੀ ਜਾਗਰਣ, ਕਪੂਰਥਲਾ : ਮਨਸੂਰਵਾਲ ਦੋਨਾਂ ਵਿਖੇ ਆਮ ਆਦਮੀ ਪਾਰਟੀ ਦੀ ਇਕ ਮਹੱਤਵਪੂਰਨ ਮੀਟਿੰਗ ਐਸ.ਸੀ ਸੈਲ ਦੇ ਹਲਕਾ ਇੰਚਾਰਜ ਵਿਕਾਸ ਸਿੱਧੀ ਦੀ ਪ੍ਰਧਾਨਗੀ ਹੇਠ ਆਯੋਜਿਤ ਕੀਤੀ ਗਈ। ਇਸ ਮੀਟਿੰਗ ’ਚ ਹਰਦੀਪ ਕੌਰ ਚੰਦੀ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ ਤੇ ਪਾਰਟੀ ਦੀਆਂ ਨੀਤੀਆਂ ਅਤੇ ਵਿਕਾਸ ਕਾਰਜਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਸਾਂਝੀ ਕੀਤੀ। ਮੀਟਿੰਗ ਦੌਰਾਨ ਮੁਹੱਲਾ ਵਾਸੀਆਂ ਨੇ ਵੱਡੀ ਗਿਣਤੀ ਵਿੱਚ ਹਾਜ਼ਰੀ ਲਗਾਈ ਅਤੇ ਪਾਰਟੀ ਪ੍ਰਤੀ ਆਪਣੀ ਦਿਲਚਸਪੀ ਦਰਸਾਈ। ਇਸ ਮੌਕੇ ਵਿਕਾਸ ਸਿੱਧੀ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਆਮ ਆਦਮੀ ਪਾਰਟੀ ਹਮੇਸ਼ਾਂ ਆਮ ਲੋਕਾਂ ਦੀ ਭਲਾਈ ਅਤੇ ਉਨ੍ਹਾਂ ਦੇ ਹੱਕਾਂ ਲਈ ਕੰਮ ਕਰਦੀ ਆ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸਿੱਖਿਆ, ਸਿਹਤ ਅਤੇ ਬੁਨਿਆਦੀ ਢਾਂਚੇ ਵਿੱਚ ਹੋ ਰਹੇ ਵਿਕਾਸ ਕਾਰਜ ਇਸ ਗੱਲ ਦਾ ਸਪੱਸ਼ਟ ਸਬੂਤ ਹਨ ਕਿ ਸਰਕਾਰ ਲੋਕ-ਹਿਤੈਸ਼ੀ ਨੀਤੀਆਂ ‘ਤੇ ਕੰਮ ਕਰ ਰਹੀ ਹੈ । ਰਦੀਪ ਕੌਰ ਚੰਦੀ ਨੇ ਵੀ ਆਪਣੇ ਸੰਬੋਧਨ ਵਿੱਚ ਕਿਹਾ ਕਿ ਪਾਰਟੀ ਦਾ ਮੁੱਖ ਮਕਸਦ ਸਮਾਜ ਦੇ ਹਰ ਵਰਗ ਨੂੰ ਨਾਲ ਜੋੜ ਕੇ ਤਰੱਕੀ ਦੇ ਰਾਹ ‘ਤੇ ਲੈ ਕੇ ਜਾਣਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪਾਰਟੀ ਦੀਆਂ ਨੀਤੀਆਂ ਨੂੰ ਸਮਝਣ ਅਤੇ ਵੱਧ ਤੋਂ ਵੱਧ ਸਾਥ ਦੇਣ ਤਾਂ ਜੋ ਇਲਾਕੇ ਵਿੱਚ ਹੋਰ ਵਿਕਾਸ ਕਾਰਜ ਕਰਵਾਏ ਜਾ ਸਕਣ । ਮੀਟਿੰਗ ਦੌਰਾਨ ਲੋਕਾਂ ਨੂੰ ਪਾਰਟੀ ਦੀਆਂ ਵੱਖ-ਵੱਖ ਲੋਕ-ਹਿਤੈਸ਼ੀ ਯੋਜਨਾਵਾਂ ਬਾਰੇ ਵੀ ਜਾਣੂ ਕਰਵਾਇਆ ਗਿਆ। ਹਾਜ਼ਰ ਲੋਕਾਂ ਵਿੱਚ ਰਾਮ ਜੀ ਆਪਣੇ ਪਰਿਵਾਰ ਸਮੇਤ ਅਤੇ ਹੋਰ ਸਾਥਿਆ ਸਮੇਤ ਪਾਰਟੀ ਵਿੱਚ ਸ਼ਾਮਿਲ ਹੋਏ। ਪਾਰਟੀ ਆਗੂਆਂ ਨੇ ਨਵੇਂ ਸ਼ਾਮਿਲ ਹੋਏ ਮੈਂਬਰਾਂ ਦਾ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਪਾਰਟੀ ਦੀ ਵਿਚਾਰਧਾਰਾ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਰਾਮ ਜੀ, ਜੋਗਿੰਦਰ ਕੌਰ, ਦਲਜੀਤ ਸਿੰਘ, ਬਲਵੰਤ ਸਿੰਘ, ਵੀਰ ਸਿੰਘ, ਸਰਬਜੀਤ ਸਿੰਘ ਸੰਨੀ, ਲਖਬੀਰ ਲੰਕੇਸ਼, ਬਸੰਤ ਸਿੰਘ, ਗਗੂ, ਗੁਰਮੀਤ ਸਿੰਘ, ਲਖਵੀਰ ਸਿੰਘ, ਭਜਨ ਸਿੰਘ, ਦਲਵਿੰਦਰ ਕੌਰ, ਦਲੀਪ ਸਿੰਘ, ਵਿਕਰਮ ਸਿੰਘ, ਜੀਤ ਸਿੰਘ, ਬਲਵੰਤ ਸਿੰਘ, ਗੁਰਚਰਨ ਸਿੰਘ, ਅਮਰ ਕੌਰ, ਸੁਖਪ੍ਰੀਤ ਕੌਰ, ਰੇਸ਼ਮਾ, ਰੀਨਾ, ਨਿਭੋ ਅਤੇ ਹੋਰ ਹਾਜ਼ਰ ਸਨ।