ਸਰਕਾਰ ਦੀ ਪ੍ਰਮੁੱਖ ਤਰਜੀਹ ਹੈ ਸਿੱਖਿਆ ਖੇਤਰ ’ਚ ਸੁਧਾਰ : ਪੱਡਾ ਪੰਜਾਬ ਸਰਕਾਰ ਦੀ ਸਭ ਤੋਂ ਪ੍ਰਮੁੱਖ ਤਰਜੀਹ ਸਿੱਖਿਆ ਖੇਤਰ ਵਿੱਚ ਸੁਧਾਰ ਕਰਨਾ ਹੈ : ਪੱਡਾ
Publish Date: Fri, 21 Aug 2026 08:53 PM (IST)
Updated Date: Fri, 21 Aug 2026 08:54 PM (IST)
--ਆਪ ਸਰਕਾਰ ਨੇ ਬਦਲੀ ਸਰਕਾਰੀ ਸਕੂਲਾਂ ਦੀ ਨੁਹਾਰ ---ਆਪ ਆਗੂ ਨੇ ਸਕੂਲ ਆਫ ਐਮੀਨੈਂਸ ਧਾਲੀਵਾਲ ਦੋਨਾ ਦਾ ਕੀਤਾ ਦੌਰਾ ਮੱਲ੍ਹੀ, ਪੰਜਾਬੀ ਜਾਗਰਣ ਕਪੂਰਥਲਾ : ਸੂਬੇ ਦੀ ਆਪ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿਚ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਕੀਤੇ ਜਾ ਰਹੇ ਉਪਰਾਲਿਆਂ ਦੇ ਤਹਿਤ ਆਮ ਆਦਮੀ ਪਾਰਟੀ (ਆਪ) ਕਿਸਾਨ ਵਿੰਗ ਦੋਆਬਾ ਜ਼ੋਨ ਦੇ ਸੂਬਾ ਸਕੱਤਰ ਸੁਖਵੰਤ ਸਿੰਘ ਪੱਡਾ ਨੇ ਸਕੂਲ ਆਫ ਐਮੀਨੈਂਸ ਧਾਲੀਵਾਲ ਦੋਨਾ ਬਲਾਕ 2 ਦਾ ਅਚਨਚੇਤ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਸਕੂਲ ਮੈਨੇਜਮੈਂਟ ਦੇ ਨਾਲ ਸਕੂਲ ਪ੍ਰਬੰਧਾਂ ਦਾ ਜਾਇਜ਼ਾ ਲਿਆ ਤੇ ਸਕੂਲਾਂ ਦੀ ਡਿਵੈੱਲਪਮੈਂਟ, ਪੜ੍ਹਾਈ ਦਾ ਮਿਆਰ ਚੁੱਕਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਕੀਤੇ ਗਏ ਉਪਰਾਲੇ ਦੀ ਸ਼ਲਾਘਾ ਕੀਤੀ। ਇਸ ਮੌਕੇ ਵਿਦਿਆਰਥੀਆਂ, ਅਧਿਆਪਕ ਨੇ ਵੀ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿੱਚ ਕੀਤੇ ਗਏ ਸੁਧਾਰ ਦੀ ਜ਼ੋਰਦਾਰ ਸ਼ਲਾਘਾ ਕੀਤੀ। ਇਸ ਮੌਕੇ ਸੁਖਵੰਤ ਸਿੰਘ ਪੱਡਾ ਨੇ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਦੀ ਸਭ ਤੋਂ ਪ੍ਰਮੁੱਖ ਤਰਜੀਹ ਸਿੱਖਿਆ ਖੇਤਰ ਵਿੱਚ ਸੁਧਾਰ ਕਰਨਾ ਹੈ। ਸੂਬੇ ਦੇ ਬਿਹਤਰ ਭਵਿੱਖ ਲਈ ਸਿੱਖਿਆ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਉੱਤੇ ਜ਼ੋਰ ਦਿੱਤਾ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਸੋਚ ਸਦਕਾ ਹਰੇਕ ਸਕੂਲ ਦੀ ਕਾਇਆਕਲਪ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲ ਵਿੱਚ ਹੁਣ ਅਜਿਹੀਆਂ ਖੇਡ ਸਹੂਲਤਾਂ ਮਿਲ ਰਹੀਆਂ ਹਨ ਜੋ ਪਹਿਲਾਂ ਸਿਰਫ਼ ਨਿੱਜੀ ਅਦਾਰਿਆਂ ਵਿੱਚ ਸਨ, ਜਿਨ੍ਹਾਂ ਵਿੱਚ ਸਵੀਮਿੰਗ ਪੂਲ, ਸ਼ੂਟਿੰਗ ਰੇਂਜ, ਬਾਸਕਟਬਾਲ ਤੇ ਟੈਨਿਸ ਕੋਰਟ, ਕਬੱਡੀ ਮੈਟ, ਕੁਸ਼ਤੀ ਤੇ ਬਾਕਸਿੰਗ ਰਿੰਗ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਆਪ ਸਰਕਾਰ ਨੇ ਅਧਿਆਪਕਾਂ ਦੇ ਸਿਖਲਾਈ ਹੁਨਰ ਨੂੰ ਨਿਖ਼ਾਰਨ ਲਈ ਵਿਸ਼ੇਸ਼ ਪਹਿਲ ਕੀਤੀ, ਜਿਸ ਦੇ ਚਲਦਿਆਂ ਵੱਲ-ਵੱਖ ਬੈਚਾਂ ਵਿੱਚ ਪ੍ਰਿੰਸੀਪਲਾਂ ਨੂੰ ਸਿੰਗਾਪੁਰ, ਪ੍ਰਾਇਮਰੀ ਅਧਿਆਪਕਾਂ ਨੂੰ ਫਿਨਲੈਂਡ ਤੇ ਮੁੱਖ ਅਧਿਆਪਕਾਂ ਨੂੰ ਆਈਆਈਐੱਮ ਅਹਿਮਦਾਬਾਦ ਸਿਖਲਾਈ ਲਈ ਭੇਜਿਆ ਗਿਆ। ਉਨ੍ਹਾਂ ਕਿਹਾ ਕਿ ਪਹਿਲਾਂ ਸਰਕਾਰੀ ਸਕੂਲਾਂ ਵਿਚ ਬੁਨਿਆਦੀ ਸਹੂਲਤਾਂ ਦੀ ਘਾਟ ਹੁੰਦੀ ਸੀ ਪਰ ਹੁਣ ਮਾਨ ਸਰਕਾਰ ਨੇ ਸਕੂਲਾਂ ਵਿੱਚ ਸ਼ਾਨਦਾਰ ਕਮਰੇ, ਸਾਫ਼-ਸੁਥਰੇ ਪਖਾਨੇ, ਸੁਰੱਖਿਅਤ ਚਾਰਦੀਵਾਰੀਆਂ ਤੇ ਬੱਚਿਆਂ ਦੇ ਬੈਠਣ ਲਈ ਵਧੀਆ ਫਰਨੀਚਰ ਦਾ ਪ੍ਰਬੰਧ ਕੀਤਾ ਹੈ। ਅੱਜ ਸਰਕਾਰੀ ਸਕੂਲ ਨਿੱਜੀ ਸਕੂਲਾਂ ਦਾ ਮੁਕਾਬਲਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸਕੂਲਾਂ ਵਿਚ ਅਧਿਆਪਕਾਂ ਦੀ ਘਾਟ ਨੂੰ ਪੂਰਾ ਕਰਨ ਲਈ ਸਰਕਾਰ ਵੱਲੋਂ ਵੱਡੇ ਪੱਧਰ ’ਤੇ ਨਵੀਂ ਭਰਤੀ ਕੀਤੀ ਗਈ ਹੈ ਤਾਂ ਜੋ ਬੱਚਿਆਂ ਦੀ ਪੜ੍ਹਾਈ ਨਿਰਵਿਘਨ ਚੱਲ ਸਕੇ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਦੌਰੇ ਦਾ ਮਕਸਦ ਸਕੂਲ ਦੀਆਂ ਲੋੜਾਂ ਨੂੰ ਜਾਣਨਾ ਤੇ ਉਨ੍ਹਾਂ ਨੂੰ ਦੂਰ ਕਰਨ ਲਈ ਯਤਨ ਕਰਨਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਜੀਵਨ ਦਾ ਨਿਸ਼ਾਨਾ ਮਿੱਥ ਕੇ ਪੜ੍ਹਨ ਲਈ ਪ੍ਰੇਰਿਆ। ਉਨ੍ਹਾਂ ਕਿਹਾ ਕਿ ਸਿੱਖਿਆ ਤੇ ਸਿਹਤ ਆਪ ਸਰਕਾਰ ਦੇ ਮੁੱਖ ਏਜੰਡੇ ਹਨ ਤੇ ਸਰਕਾਰ ਬਣਨ ਦੇ ਪਹਿਲੇ ਦਿਨ ਤੋਂ ਹੀ ਉਹ ਇਸ ’ਤੇ ਕੰਮ ਕਰ ਰਹੀ ਹੈ।