ਪਾਰਟੀ ਦੀ ਮਜ਼ਬੂਤੀ ਲਈ ਜ਼ਮੀਨੀ ਪੱਧਰ ’ਤੇ ਲੋਕਾਂ ਨਾਲ ਕੀਤਾ ਜਾ ਰਿਹੈ ਸੰਪਰਕ : ਪੱਡਾ ਪਾਰਟੀ ਹਾਈਕਮਾਂਡ ਦੇ ਨਿਰਦੇਸ਼ਾਂ ਅਨੁਸਾਰ ਪਾਰਟੀ ਦੀ ਮਜ਼ਬੂਤੀ ਲਈ ਜ਼ਮੀਨੀ ਪੱਧਰ ਤੇ ਲੋਕਾਂ ਨਾਲ ਸੰਪਰਕ ਕੀਤਾ ਜਾ ਰਿਹਾ : ਪੱਡਾ
Publish Date: Thu, 02 Jul 2026 06:52 PM (IST)
Updated Date: Thu, 02 Jul 2026 06:53 PM (IST)
ਜਿੱਤਣ ਦੀ ਸਮਰੱਥਾ ਰੱਖਣ ਵਾਲੇ ਆਗੂ ਨੂੰ ਉਮੀਦਵਾਰ ਐਲਾਣੇ ਜਾਣ ਦੀ ਉੱਠੀ ਮੰਗ ਨਗਰ ਨਿਗਮ ਦੀਆਂ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਦੇ ਵੋਟ ਫ਼ੀਸਦੀ ਘਟਣ ਤੋਂ ਬਾਅਦ ਉੱਠੀ ਮਜ਼ਬੂਤ ਅਗਵਾਈ ਵਾਲੇ ਆਗੂ ਦੀ ਮੰਗ ਸਟਾਫ ਰਿਪੋਰਟਰ, ਪੰਜਾਬੀ ਜਾਗਰਣ ਕਪੂਰਥਲਾ : ਬੀਤੇ ਸਮੇਂ ਹੋਈਆਂ ਨਗਰ ਨਿਗਮ ਦੀਆਂ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਦੇ ਵੋਟ ਫ਼ੀਸਦੀ ਘਟਣ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਜ਼ਮੀਨੀ ਪੱਧਰ ਦੇ ਆਗੂ ਅਗਾਮੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹਲਕੇ ਵਿੱਚ ਮਜ਼ਬੂਤ ਅਗਵਾਈ ਵਾਲੇ ਆਗੂ ਦੀ ਮੰਗ ਲਗਾਤਾਰ ਕਰ ਰਹੇ ਹਨ। ਇਸ ਮੁੱਦੇ ਨੂੰ ਲੈ ਕੇ ਕਪੂਰਥਲਾ ਹਲਕੇ ਦੇ ਆਮ ਆਦਮੀ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਨੇ 2017 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਦੀ ਟਿਕਟ ’ਤੇ ਚੋਣ ਲੜਨ ਵਾਲੇ ਤੇ ਆਮ ਆਦਮੀ ਪਾਰਟੀ ਕਿਸਾਨ ਵਿੰਗ ਦੋਆਬਾ ਜ਼ੋਨ ਦੇ ਸੂਬਾ ਸਕੱਤਰ ਸੁਖਵੰਤ ਸਿੰਘ ਪੱਡਾ ਦੇ ਦਫਤਰ ਪਹੁੰਚ ਕੇ ਉਨ੍ਹਾਂ ਦਾ ਸਵਾਗਤ ਕੀਤਾ ਅਤੇ ਬੀਤੇ ਸਮੇਂ ਹੋਈਆਂ ਨਗਰ ਨਿਗਮ ਦੀਆਂ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਦੇ ਵੋਟ ਫ਼ੀਸਦੀ ਘਟਣ ’ਤੇ ਚਿੰਤਾ ਪ੍ਰਗਟ ਕੀਤੀ। ਉਨ੍ਹਾਂ ਕਿਹਾ ਕਿ ਹਲਕੇ ਅੰਦਰ ਪਾਰਟੀ ਦੀ ਮਜ਼ਬੂਤੀ ਲਈ ਇੱਕ ਅਜਿਹੀ ਮਜ਼ਬੂਤ ਲੀਡਰਸ਼ਿਪ ਦੀ ਜ਼ਰੂਰਤ ਹੈ ਜੋ ਪਾਰਟੀ ਦੇ ਹਰ ਵੱਡੇ ਤੋਂ ਛੋਟੇ ਵਰਕਰ ਨੂੰ ਨਾਲ ਲੈ ਕੇ ਪਾਰਟੀ ਦੀ ਚੜ੍ਹਦੀ ਕਲਾ ਲਈ ਪੂਰੇ ਜੋਸ਼ ਨਾਲ ਕੰਮ ਕਰੇ। ਆਪ ਆਗੂਆਂ ਨੇ ਕਿਹਾ ਕਿ ਅਗਾਮੀ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਕਪੂਰਥਲਾ ਸੀਟ ਤਾਂ ਹੀ ਜਿੱਤੀ ਜਾ ਸਕਦੀ ਹੈ ਜੇ ਜਿੱਤਣ ਦੀ ਸਮਰੱਥਾ ਰੱਖਣ ਵਾਲੇ ਆਗੂ ਨੂੰ ਉਮੀਦਵਾਰ ਐਲਾਨਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਕਪੂਰਥਲਾ ਹਲਕਾ ਆਪਸੀ ਭਾਈਚਾਰਕ ਸਾਂਝ ਵਾਲਾ ਹਲਕਾ ਹੈ ਤੇ ਇਸ ਤੇ ਪਿਛਲੇ ਲੰਬੇ ਸਮੇਂ ਤੱਕ ਕਾਂਗਰਸ ਦਾ ਕਬਜ਼ਾ ਹੀ ਰਿਹਾ ਹੈ। ਜੇ ਹੁਣ ਮਜ਼ਬੂਤ ਉਮੀਦਵਾਰ ਮੈਦਾਨ ਵਿਚ ਉਤਾਰਿਆ ਜਾਂਦਾ ਹੈ ਤਾਂ ਕਪੂਰਥਲਾ ਹਲਕੇ ਵਿਚ ਆਮ ਆਦਮੀ ਪਾਰਟੀ ਵੱਡੀ ਜਿੱਤ ਦਰਜ ਕਰ ਸਕਦੀ ਹੈ। ਇਸ ਮੌਕੇ ਪੱਡਾ ਨੇ ਕਿਹਾ ਕਿ ਇਹ ਗੱਲ ਪਾਰਟੀ ਹਾਈ ਕਮਾਂਡ ਦੇ ਧਿਆਨ ਵਿੱਚ ਹੈ ਤੇ ਪਾਰਟੀ ਹਾਈ ਕਮਾਂਡ ਦੇ ਨਿਰਦੇਸ਼ਾਂ ਅਨੁਸਾਰ ਉਨ੍ਹਾਂ ਦੇ ਵਲੋਂ ਪਾਰਟੀ ਦੀ ਮਜ਼ਬੂਤੀ ਲਈ ਲਗਾਤਾਰ ਜ਼ਮੀਨੀ ਪੱਧਰ ਤੇ ਲੋਕਾਂ ਨਾਲ ਸੰਪਰਕ ਕੀਤਾ ਜਾ ਰਿਹਾ ਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸੁਣਿਆ ਜਾ ਹੈ। ਪੱਡਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਹਲਕੇ ਵਿੱਚ ਆਪਣੀਆਂ ਜੜ੍ਹਾਂ ਮਜ਼ਬੂਤ ਕਰਨ ਅਤੇ ਲੋਕਾਂ ਤੱਕ ਪਹੁੰਚ ਬਣਾਉਣ ਲਈ ਲਗਾਤਾਰ ਯਤਨਸ਼ੀਲ ਹੈ। ਪਾਰਟੀ ਦੇ ਜ਼ਮੀਨੀ ਪੱਧਰ ਦੇ ਸੰਪਰਕ ਨੂੰ ਹੋਰ ਤਕੜਾ ਕਰਨ ਲਈ ਕਈ ਅਹਿਮ ਕਦਮ ਚੁੱਕੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਖੇਡਾਂ, ਕਾਰੋਬਾਰ ਅਤੇ ਸੱਭਿਆਚਾਰ ਨਾਲ ਜੋੜ ਕੇ ਨਵੀਂ ਲੀਡਰਸ਼ਿਪ ਤਿਆਰ ਕਰਨ ਲਈ ਪਿੰਡਾਂ ਵਿੱਚ ਯੂਥ ਕਲੱਬ ਅਤੇ ਖੇਡ ਮੈਦਾਨ ਬਣਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਵਲੋਂ ਪਿੰਡਾਂ ਤੇ ਸ਼ਹਿਰ ਦੇ ਵਾਰਡਾਂ ਵਿੱਚ ਜਾ ਕੇ ਵਰਕਰਾਂ ਤੇ ਆਮ ਲੋਕਾਂ ਨਾਲ ਸਿੱਧਾ ਸੰਪਰਕ ਕਰ ਕੀਤਾ ਜਾ ਰਿਹਾ ਹੈ।