ਕਪੂਰਥਲਾ 'ਚ ਨੌਜਵਾਨ ਨਾਲ ਕੁੱਟਮਾਰ ਕਰਕੇ ਕੀਤਾ ਜ਼ਖਮੀ, ਬੁਲਟ ਮੋਟਰਸਾਈਕਲ ਦੀ ਵੀ ਕੀਤੀ ਭੰਨਤੋੜ; ਤਿੰਨ ਖ਼ਿਲਾਫ਼ ਕੇਸ ਦਰਜ
ਥਾਣਾ ਬੇਗੋਵਾਲ ਦੀ ਪੁਲਿਸ ਨੇ ਮੁੰਡੀ ਰੋਡ ਦੇ ਕੋਲ ਇੱਕ ਨੌਜਵਾਨ ਨਾਲ ਕੁੱਟਮਾਰ ਕਰਕੇ ਉਸ ਨੂੰ ਜ਼ਖ਼ਮੀ ਕਰਨ ਦੇ ਦੋਸ਼ ਵਿੱਚ ਦੋ ਨੌਜਵਾਨਾਂ ਅਤੇ ਇੱਕ ਅਣਪਛਾਤੇ ਵਿਅਕਤੀ ਖ਼ਿਲਾਫ਼ ਬੀ.ਐਨ.ਐਸ. (BNS) ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ। ਫਿਲਹਾਲ ਅਜੇ ਤੱਕ ਕਿਸੇ ਵੀ ਮੁਲਜ਼ਮ ਦੀ ਗ੍ਰਿਫ਼ਤਾਰੀ ਨਹੀਂ ਹੋ ਸਕੀ ਹੈ।
Publish Date: Fri, 13 Feb 2026 02:38 PM (IST)
Updated Date: Fri, 13 Feb 2026 02:40 PM (IST)
ਸੰਵਾਦ ਸਹਿਯੋਗੀ, ਕਪੂਰਥਲਾ। ਥਾਣਾ ਬੇਗੋਵਾਲ ਦੀ ਪੁਲਿਸ ਨੇ ਮੁੰਡੀ ਰੋਡ ਦੇ ਕੋਲ ਇੱਕ ਨੌਜਵਾਨ ਨਾਲ ਕੁੱਟਮਾਰ ਕਰਕੇ ਉਸ ਨੂੰ ਜ਼ਖ਼ਮੀ ਕਰਨ ਦੇ ਦੋਸ਼ ਵਿੱਚ ਦੋ ਨੌਜਵਾਨਾਂ ਅਤੇ ਇੱਕ ਅਣਪਛਾਤੇ ਵਿਅਕਤੀ ਖ਼ਿਲਾਫ਼ ਬੀ.ਐਨ.ਐਸ. (BNS) ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ। ਫਿਲਹਾਲ ਅਜੇ ਤੱਕ ਕਿਸੇ ਵੀ ਮੁਲਜ਼ਮ ਦੀ ਗ੍ਰਿਫ਼ਤਾਰੀ ਨਹੀਂ ਹੋ ਸਕੀ ਹੈ।
ਸ਼ਮਸ਼ੇਰ ਸਿੰਘ ਨਿਵਾਸੀ ਪਿੰਡ ਨੰਗਲ ਲੁਬਾਣਾ ਨੇ ਪੁਲਿਸ ਨੂੰ ਦਿੱਤੇ ਬਿਆਨ ਵਿੱਚ ਦੱਸਿਆ ਕਿ ਉਹ ਪੀ.ਵੀ.ਸੀ. ਦਾ ਕੰਮ ਕਰਦਾ ਹੈ। ਬੀਤੇ ਦਿਨ ਉਹ ਕੰਮ ਤੋਂ ਵਾਪਸ ਆਪਣੇ ਬੁਲਟ ਮੋਟਰਸਾਈਕਲ 'ਤੇ ਆ ਰਿਹਾ ਸੀ ਅਤੇ ਖਾਣ-ਪੀਣ ਲਈ ਮੁੰਡੀ ਰੋਡ ਦੇ ਕੋਲ ਰੁਕ ਗਿਆ।
ਜਦੋਂ ਉਹ ਖਾ-ਪੀ ਕੇ ਘਰ ਜਾਣ ਲੱਗਾ ਤਾਂ ਉੱਥੇ ਮੌਜੂਦ ਪਿੰਕਾ, ਰਾਜੂ ਅਤੇ ਲਖਵਿੰਦਰ ਸਿੰਘ ਨਿਵਾਸੀ ਪਿੰਡ ਮੁੰਡੀ ਰੋਡ ਬੇਗੋਵਾਲ ਨੇ ਆਪਣੇ 3-4 ਅਣਪਛਾਤੇ ਸਾਥੀਆਂ ਨਾਲ ਮਿਲ ਕੇ ਗਾਲੀ-ਗਲੋਚ ਕਰਨਾ ਸ਼ੁਰੂ ਕਰ ਦਿੱਤਾ। ਜਦੋਂ ਮੈਂ ਵਿਰੋਧ ਕੀਤਾ ਤਾਂ ਸਾਰਿਆਂ ਨੇ ਮਿਲ ਕੇ ਕੁੱਟਮਾਰ ਸ਼ੁਰੂ ਕਰ ਦਿੱਤੀ ਅਤੇ ਬੁਲਟ ਮੋਟਰਸਾਈਕਲ ਵੀ ਤੋੜ ਦਿੱਤਾ।
ਬਚਾਅ ਲਈ ਜਦੋਂ ਮੈਂ ਸ਼ੋਰ ਮਚਾਇਆ ਤਾਂ ਆਸ-ਪਾਸ ਦੇ ਲੋਕ ਇਕੱਠੇ ਹੋਣੇ ਸ਼ੁਰੂ ਹੋ ਗਏ, ਜਿਸ ਤੋਂ ਬਾਅਦ ਸਾਰੇ ਹਮਲਾਵਰ ਮੌਕੇ ਤੋਂ ਫ਼ਰਾਰ ਹੋ ਗਏ। ਉਸ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ। ਪੁਲਿਸ ਨੇ ਜ਼ਖਮੀ ਦੇ ਬਿਆਨਾਂ ਅਤੇ ਹਸਪਤਾਲ ਦੀ ਐਮ.ਐਲ.ਆਰ. ਰਿਪੋਰਟ ਦੇ ਆਧਾਰ 'ਤੇ ਦੋ ਨੌਜਵਾਨਾਂ ਅਤੇ ਇੱਕ ਅਣਪਛਾਤੇ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।