ਮੁਲਾਜ਼ਮਾਂ ਨੇ ਸਮੂਹਿਕ ਛੁੱਟੀ ਲੈ ਕੇ ਸਰਕਾਰ ਵਿਰੁੱਧ ਕੀਤੀ ਨਾਅਰੇਬਾਜ਼ੀ ਬਲਾਕ ਸੁਲਤਾਨਪੁਰ ਲੋਧੀ ਅੰਦਰ ਵੱਖ ਵੱਖ ਵਿਭਾਗਾਂ ਦੇ ਮੁਲਾਜ਼ਮਾਂ ਨੇ ਸਮੂਹਿਕ ਛੁੱਟੀ ਲੈ ਕੇ ਸਰਕਾਰ ਵਿਰੁੱਧ ਕੀਤੀ ਨਾਅਰੇਬਾਜ਼ੀ
Publish Date: Wed, 21 Oct 2026 08:34 PM (IST)
Updated Date: Wed, 21 Oct 2026 08:36 PM (IST)
ਕੁਲਬੀਰ ਸਿੰਘ ਮਿੰਟੂ ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਦੀਆਂ ਮੰਗਾਂ ਪ੍ਰਤੀ ਅਪਣਾਈ ਜਾ ਰਹੀ ਟਾਲਮਟੋਲ ਦੀ ਨੀਤੀ ਵਿਰੁੱਧ ਸਾਂਝੇ ਮੁਲਾਜ਼ਮ ਫਰੰਟ ਪੰਜਾਬ ਵੱਲੋਂ ਦਿੱਤੇ ਦੋ ਦਿਨਾਂ ਮਹਾਂ ਹੜਤਾਲ ਦੇ ਸੱਦੇ ਤਹਿਤ ਬਲਾਕ ਸੁਲਤਾਨਪੁਰ ਲੋਧੀ ਅੰਦਰ ਵੱਖ ਵੱਖ ਵਿਭਾਗਾਂ ਦੇ ਮੁਲਾਜ਼ਮਾਂ ਵੱਲੋਂ ਸਮੂਹਿਕ ਛੁੱਟੀ ਲੈ ਕੇ ਸਰਕਾਰ ਵਿਰੁੱਧ ਰੋਸ ਪ੍ਰਗਟ ਕੀਤਾ ਗਿਆ। ਇਸ ਮੌਕੇ ਰੈਵੇਨਿਊ ਪਟਵਾਰ ਯੂਨੀਅਨ ਦੇ ਪ੍ਰਧਾਨ ਸੁਖਜੀਤ ਸਿੰਘ ਗੋਇੰਦਵਾਲ ਸਾਹਿਬ, ਬਲਾਕ ਪ੍ਰਧਾਨ ਸੁਖਦੇਵ ਸਿੰਘ, ਰਾਜਨਬੀਰ ਅਟਵਾਲ, ਪਟਵਾਰੀ ਸੁਨੀਲ ਗੋਂਡ, ਗੋਰਮਿੰਟ ਟੀਚਰ ਯੂਨੀਅਨ ਦੇ ਪ੍ਰਧਾਨ ਸੁਖਚੈਨ ਸਿੰਘ ਬੱਧਣ, ਸੁਖਦੇਵ ਸਿੰਘ ਬੂਲਪੁਰ, ਕੰਵਰਦੀਪ ਸਿੰਘ ਕੇ ਡੀ ਸੈਦਪੁਰ ,ਦਫ਼ਤਰੀ ਕਰਮਚਾਰੀ ਯੂਨੀਅਨ ਦੇ ਪ੍ਰਧਾਨ ਰਮੇਸ਼ ਕੰਬੋਜ ਲਾਧੂਕਾ ਮੰਡੀ , ਬਨਵਾਰੀ ਲਾਲ,ਸਿਵਲ ਹਸਪਤਾਲ ਯੂਨੀਅਨ ਦੇ ਆਗੂ ਸਨੀ ਸਹੋਤਾ, ਨਰਸਿੰਗ ਐਸੋਸੀਏਸ਼ਨ ਦੀ ਪ੍ਰਧਾਨ ਕਲਵਿੰਦਰ ਕੰਵਲ, ਪੰਚਾਇਤ ਸੰਮਤੀ ਮੁਲਾਜ਼ਮ ਯੂਨੀਅਨ ਦੇ ਆਗੂ ਕਸ਼ਮੀਰ ਸਿੰਘ ਆਦਿ ਨੇ ਕਿਹਾ ਕਿ ਜਦੋਂ ਤੱਕ ਮਹਿੰਗਾਈ ਭੱਤੇ ਦੀਆਂ 18 ਫ਼ੀਸਦੀ ਕਿਸ਼ਤਾਂ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ,2015 ਅਤੇ 2020 ਦਾ ਮੁਲਾਜ਼ਮ ਵਿਰੋਧੀ ਪੱਤਰ ਰੱਦ ਨਹੀਂ ਕੀਤਾ ਜਾਂਦਾ, ਉਦੋਂ ਤੱਕ ਲਗਾਤਾਰ ਸੰਘਰਸ਼ ਜ਼ਾਰੀ ਰਹੇਗਾ। ਉਨ੍ਹਾਂ ਨੇ ਕਿਹਾ ਕਿ ਸਰਕਾਰ ਦੇ ਮੰਤਰੀ ਅਤੇ ਅਫ਼ਸਰਸ਼ਾਹੀ ਤਾਂ ਪੰਜਾਬ ਦੇ ਖਜ਼ਾਨੇ ਵਿਚੋਂ ਸਾਰੀਆਂ ਸਹੂਲਤਾਂ ਲੈ ਰਹੇ ਹਨ ਜਦ ਕਿ ਤਨਦੇਹੀ ਨਾਲ ਕੰਮ ਕਰਨ ਵਾਲੇ ਮੁਲਾਜ਼ਮ ਆਪਣੇ ਹੱਕ ਲੈਣ ਲਈ ਸੜਕਾਂ ਤੇ ਉੱਤਰੇ ਹੋਏ ਹਨ। ਉਨ੍ਹਾਂ ਨੇ ਕਿਹਾ ਕਿ ਐਂਤਕੀ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਪੰਜਾਬ ਦੇ ਮੁਲਾਜ਼ਮ ਇਤਿਹਾਸ ਲਿਖਣਗੇ ਜ਼ੋ ਆਉਣ ਵਾਲੇ ਸਮੇਂ ਵਿੱਚ ਰਾਜਨੀਤਕ ਪਾਰਟੀਆਂ ਲਈ ਮਿਸਾਲ ਬਣੇਗਾ।ਇਸ ਮੌਕੇ ਪੈਨਸ਼ਨਰ ਐਸੋਸੀਏਸ਼ਨ ਦੇ ਪ੍ਰਧਾਨ ਪ੍ਰਿੰਸੀਪਲ ਕਰਨੈਲ ਸਿੰਘ, ਕਾਮਰੇਡ ਗੁਰਚਰਨ ਦਾਸ, ਮਾਸਟਰ ਸੁੱਚਾ ਸਿੰਘ ਮਿਰਜ਼ਾਪੁਰ ਨੇ ਕਿਹਾ ਕਿ ਪੈਨਸ਼ਨਰਾਂ ਲਈ ਲਈ ਸਰਕਾਰ 2.59 ਦਾ ਗੁਣਾਂਕ ਲਾਗੂ ਕਰਨ ਤੋਂ ਭੱਜ ਰਹੀ ਹੈ।ਜਦ ਕਿ ਸਰਕਾਰ ਪਹਿਲਾਂ ਹੋਈਆਂ ਮੀਟਿੰਗਾਂ ਦੌਰਾਨ ਇਸ ਨੂੰ ਲਾਗੂ ਕਰਨ ਦੀ ਮੰਗ ਮੰਨ ਚੁੱਕੀ ਸੀ। ਇਸ ਮੌਕੇ ਸੁਰਿੰਦਰਪਾਲ ਸਿੰਘ, ਸਰਬਜੀਤ ਸਿੰਘ, ਅਸ਼ਵਨੀ ਕੁਮਾਰ, ਕੁਲਦੀਪ ਠਾਕੁਰ, ਅਮਨਦੀਪ ਸਿੰਘ, ਸ਼ਿੰਦਰ ਸਿੰਘ, ਕੁਲਬੀਰ ਸਿੰਘ ਵਲਣੀ, ਜਗਮੋਹਣ ਸਿੰਘ, ਹਰਨੇਕ ਸਿੰਘ ਆਦਿ ਹਾਜ਼ਰ ਸਨ ।