ਪੰਜਵੀਂ ਲਾਇਬ੍ਰੇਰੀ ਦਾ ਕੀਤਾ ਉਦਘਾਟਨ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਨੂੰ ਸਮਰਪਿਤ ਪੰਜਵੀਂ ਲਾਇਬ੍ਰੇਰੀ ਦਾ ਉਦਘਾਟਨ
Publish Date: Mon, 14 Sep 2026 10:02 PM (IST)
Updated Date: Mon, 14 Sep 2026 10:05 PM (IST)
ਸੁੱਖੀ ਟਿੱਬਾ ਪੰਜਾਬੀ ਜਾਗਰਣ ਹੁਸੈਨਪੁਰ : ਭਾਰਤੀ ਸਮਾਜ ਨਿਰਮਾਣ ਸੰਘ ਤੇ ਐੱਸਸੀ/ਬੀਸੀ ਅਧਿਆਪਕ ਯੂਨੀਅਨ ਵੱਲੋਂ ਕੀਤੇ ਜਾ ਰਹੇ ਨਿਰੰਤਰ ਯਤਨਾਂ ਦੀ ਲੜੀ ਤਹਿਤ ਭਾਰਤ ਰਤਨ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੀ ਜਨਮ ਜਯੰਤੀ ਨੂੰ ਸਮਰਪਿਤ ਪੰਜਵੀਂ ਲਾਇਬ੍ਰੇਰੀ ਪੰਜਾਬ ਨੈਸ਼ਨਲ ਬੈਂਕ ਦੇ ਆਰਸੀਟੀ ਜ਼ਿਲ੍ਹਾ ਹੈੱਡਕੁਆਰਟਰ ਵਿਖੇ ਸਥਾਪਿਤ ਕੀਤੀ ਗਈ। ਇਸ ਲਾਇਬ੍ਰੇਰੀ ਦਾ ਮੁੱਖ ਉਦੇਸ਼ ਬਾਬਾ ਸਾਹਿਬ ਡਾ. ਅੰਬੇਡਕਰ ਜੀ ਦੇ ਮੂਲ ਮੰਤਰ “ਸਿੱਖਿਅਤ ਹੋਵੋ, ਅੰਦੋਲਨ ਬਣੋ, ਸੰਘਰਸ਼ ਕਰੋ” ਨੂੰ ਸਮਾਜ ਦੇ ਹਰ ਵਰਗ ਤੱਕ ਪਹੁੰਚਾਉਣਾ ਤੇ ਨੌਜਵਾਨਾਂ ਵਿੱਚ ਪੜ੍ਹਨ, ਵਿਚਾਰ ਕਰਨ ਤੇ ਜਾਗਰੂਕਤਾ ਦੀ ਭਾਵਨਾ ਪੈਦਾ ਕਰਨਾ ਹੈ। ਇਹ ਲਾਇਬ੍ਰੇਰੀ ਰੇਲ ਕੋਚ ਫੈਕਟਰੀ ਕਪੂਰਥਲਾ ਦੇ ਸੀਨੀਅਰ ਸੈਕਸ਼ਨ ਇੰਜੀਨੀਅਰ ਤੇ ਭਾਰਤੀ ਸਮਾਜ ਨਿਰਮਾਣ ਸੰਘ ਪੰਜਾਬ ਦੇ ਪ੍ਰਧਾਨ ਇੰਜੀਨੀਅਰ ਜੀਤ ਸਿੰਘ ਦੀ ਸੇਵਾਮੁਕਤੀ ਨੂੰ ਸਮਰਪਿਤ ਕੀਤੀ ਗਈ। ਲਾਇਬ੍ਰੇਰੀ ਦਾ ਉਦਘਾਟਨ ਕਰਨ ਲਈ ਬਾਮਸੇਫ ਦੇ ਅੰਤਰਰਾਸ਼ਟਰੀ ਕੋਆਰਡੀਨੇਟਰ ਮਲਕੀਤ ਸਿੰਘ ਬਹਿਲ ਵਿਸ਼ੇਸ਼ ਤੌਰ ’ਤੇ ਪਹੁੰਚੇ। ਉਨ੍ਹਾਂ ਲਾਇਬ੍ਰੇਰੀ ਦੀ ਸਥਾਪਨਾ ਨੂੰ ਸਮਾਜ ਵਿੱਚ ਸਿੱਖਿਆ ਤੇ ਜਾਗਰੂਕਤਾ ਪੈਦਾ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਦੱਸਿਆ। ਇਸ ਮੌਕੇ ਐੱਸਸੀ/ਬੀਸੀ ਅਧਿਆਪਕ ਯੂਨੀਅਨ ਦੇ ਜਨਰਲ ਸਕੱਤਰ ਕੁਸ਼ਲ ਕੁਮਾਰ ਨੇ ਮਨੁੱਖ ਦੀ ਜ਼ਿੰਦਗੀ ਵਿੱਚ ਲਾਇਬ੍ਰੇਰੀ ਦੇ ਮਹੱਤਵ ਬਾਰੇ ਵਿਸਥਾਰ ਨਾਲ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਲਾਇਬ੍ਰੇਰੀਆਂ ਸਿਰਫ਼ ਕਿਤਾਬਾਂ ਰੱਖਣ ਦੀਆਂ ਥਾਵਾਂ ਨਹੀਂ, ਸਗੋਂ ਗਿਆਨ, ਤਰਕ, ਜਾਗਰੂਕਤਾ ਅਤੇ ਸਮਾਜਿਕ ਬਦਲਾਅ ਦੇ ਕੇਂਦਰ ਹੁੰਦੀਆਂ ਹਨ। ਇਸ ਮੌਕੇ ਇੰਜੀਨੀਅਰ ਜੀਤ ਸਿੰਘ ਨੇ ਪੰਜਾਬ ਨੈਸ਼ਨਲ ਬੈਂਕ ਦੇ ਪ੍ਰਬੰਧਕਾਂ, ਸਮੂਹ ਸਟਾਫ਼ ਤੇ ਹਾਜ਼ਰ ਪਤਵੰਤਿਆਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਸੇਵਾਮੁਕਤੀ ਦੇ ਮੌਕੇ ਲਾਇਬ੍ਰੇਰੀ ਦੀ ਸਥਾਪਨਾ ਉਨ੍ਹਾਂ ਲਈ ਸਨਮਾਨ ਦੇ ਨਾਲ-ਨਾਲ ਸਮਾਜ ਪ੍ਰਤੀ ਜ਼ਿੰਮੇਵਾਰੀ ਨਿਭਾਉਣ ਦਾ ਇੱਕ ਯਾਦਗਾਰ ਉਪਰਾਲਾ ਹੈ। ਸਮਾਗਮ ਦੌਰਾਨ ਮੰਚ ਸੰਚਾਲਨ ਦੀ ਭੂਮਿਕਾ ਭਾਰਤੀ ਸਮਾਜ ਨਿਰਮਾਣ ਸੰਘ ਦੇ ਜਨਰਲ ਸਕੱਤਰ ਰਣਜੀਤ ਸਿੰਘ ਵੱਲੋਂ ਬਾਖੂਬੀ ਨਿਭਾਈ ਗਈ। ਇਸ ਮੌਕੇ ਪੰਜਾਬ ਨੈਸ਼ਨਲ ਬੈਂਕ ਦੇ ਡਿਪਟੀ ਜਨਰਲ ਮੈਨੇਜਰ ਸੰਜੀਵ ਕੁਮਾਰ, ਵਿਕੇਸ਼ ਕੁਮਾਰ ਚੀਫ਼ ਮੈਨੇਜਰ, ਮੈਡਮ ਸੋਨੀਆ ਮੱਕੜ ਡਾਇਰੈਕਟਰ ਆਰਸੇਟੀ ਕਪੂਰਥਲਾ, ਜੋਗਿੰਦਰ ਸਿੰਘ ਸੁਰਖਪੁਰ, ਜੋਗਾ ਸਿੰਘ, ਜਗਜੀਵਨ ਰਾਮ, ਸਤਨਾਮ ਸਿੰਘ, ਸੁਖਵਿੰਦਰ ਸਿੰਘ ਟਿੱਬਾ, ਓਮ ਪ੍ਰਕਾਸ਼ ਮੀਣਾ, ਸੰਧੂਰਾ ਸਿੰਘ ਮਾਸਟਰ ਜਸਪਾਲ ਸਿੰਘ ਬਸਰਾ, ਸ਼ਿੰਗਾਰਾ ਸਿੰਘ, ਜਤਿੰਦਰ ਕੁਮਾਰ ਤੋਂ ਇਲਾਵਾ ਮੈਡਮ ਪ੍ਰੀਆ, ਪੂਜਾ, ਸਮਾਜਿਕ ਜਥੇਬੰਦੀਆਂ ਦੇ ਨੁਮਾਇੰਦੇ ਤੇ ਹੋਰ ਪਤਵੰਤੇ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।