ਡਿਵਾਈਨ ਪਬਲਿਕ ਸਕੂਲ ’ਚ ਮਨਾਇਆ ਗਿਆ ਆਜ਼ਾਦੀ ਦਿਵਸ
ਡਿਵਾਈਨ ਪਬਲਿਕ ਸਕੂਲ ਵਿੱਚ ਦੇਸ਼ ਭਗਤੀ ਦੇ ਜਜ਼ਬੇ ਨਾਲ ਮਨਾਇਆ ਗਿਆ ਆਜ਼ਾਦੀ ਦਿਵਸ
Publish Date: Fri, 14 Aug 2026 09:47 PM (IST)
Updated Date: Fri, 14 Aug 2026 09:47 PM (IST)
ਵਿਜੇ ਸੋਨੀ ਪੰਜਾਬੀ ਜਾਗਰਣ ਫਗਵਾੜਾ : ਡਿਵਾਈਨ ਪਬਲਿਕ ਸਕੂਲ ਵਿੱਚ ਆਜ਼ਾਦੀ ਦਿਵਸ ਬੜੇ ਹੀ ਉਤਸ਼ਾਹ, ਜੋਸ਼ ਤੇ ਦੇਸ਼ ਭਗਤੀ ਦੀ ਭਾਵਨਾ ਨਾਲ ਮਨਾਇਆ ਗਿਆ। ਇਸ ਦੀ ਸ਼ੁਰੂਆਤ ਸਕੂਲ ਦੇ ਪ੍ਰਧਾਨ ਪੰਕਜ ਕਪੂਰ, ਪ੍ਰਿੰਸੀਪਲ ਰੇਨੂ ਠਾਕੁਰ ਤੇ ਵਾਈਸ ਪ੍ਰਿੰਸੀਪਲ ਗਗਨ ਖਹਿਰਾ ਵੱਲੋਂ ਕੌਮੀ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕਰਕੇ ਕੀਤੀ ਗਈ। ਇਸ ਮੌਕੇ ਸਮੂਹ ਸਕੂਲ ਸਟਾਫ਼ ਤੇ ਵਿਦਿਆਰਥੀਆਂ ਨੇ ਰਾਸ਼ਟਰੀ ਗੀਤ ਗਾ ਕੇ ਦੇਸ਼ ਪ੍ਰਤੀ ਆਪਣਾ ਸਤਿਕਾਰ ਪ੍ਰਗਟ ਕੀਤਾ। ਇਸ ਦੌਰਾਨ ਬੱਚਿਆਂ ਵੱਲੋਂ ਦੇਸ਼ ਭਗਤੀ ਦੇ ਗੀਤ ਪੇਸ਼ ਕੀਤੇ ਗਏ। ਵਿਦਿਆਰਥੀਆਂ ਨੇ ਦੇਸ਼ ਦੀ ਆਜ਼ਾਦੀ ਅਤੇ ਮਹਾਨ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਯਾਦ ਕਰਦਿਆਂ ਦੇਸ਼ ਪ੍ਰਤੀ ਪਿਆਰ ਅਤੇ ਸਤਿਕਾਰ ਦਾ ਸੰਦੇਸ਼ ਦਿੱਤਾ। ਇਸ ਮੌਕੇ ਬੱਚਿਆਂ ਵਿੱਚ ਲੱਡੂ ਵੀ ਵੰਡੇ ਗਏ। ਆਜ਼ਾਦੀ ਦਿਵਸ ਦੀ ਖੁਸ਼ੀ ਨੂੰ ਹੋਰ ਵਧਾਉਣ ਲਈ ਨਰਸਰੀ ਤੋਂ ਯੂਕੇਜੀ ਤੱਕ ਦੇ ਬੱਚਿਆਂ ਲਈ ਫੈਂਸੀ ਡਰੈੱਸ ਪ੍ਰਤੀਯੋਗਿਤਾ ਵੀ ਕਰਵਾਈ ਗਈ। ਨੰਨ੍ਹੇ-ਮੁੰਨ੍ਹੇ ਬੱਚੇ ਵੱਖ-ਵੱਖ ਦੇਸ਼ ਭਗਤੀ ਨਾਲ ਜੁੜੀਆਂ ਪੋਸ਼ਾਕਾਂ ਵਿੱਚ ਸਕੂਲ ਪਹੁੰਚੇ। ਕਿਸੇ ਨੇ ਭਾਰਤ ਮਾਤਾ, ਪੁਲਿਸ ਅਫ਼ਸਰ, ਸੈਨਿਕ ਅਤੇ ਮਹਾਤਮਾ ਗਾਂਧੀ ਦਾ ਰੂਪ ਧਾਰਿਆ, ਜਦਕਿ ਹੋਰ ਬੱਚਿਆਂ ਨੇ ਵੀ ਵੱਖ-ਵੱਖ ਦੇਸ਼ ਭਗਤੀ ਭਰੇ ਕਿਰਦਾਰ ਪੇਸ਼ ਕੀਤੇ। ਬੱਚਿਆਂ ਦੀਆਂ ਮਨਮੋਹਕ ਪੇਸ਼ਕਾਰੀਆਂ ਨੇ ਸਭ ਦਾ ਮਨ ਮੋਹ ਲਿਆ।