ਲਾਇਨ ਟੂਰਾ ਨੇ ਛੱਜ ਕਾਲੋਨੀ ’ਚ ਮਨਾਇਆ ਆਜ਼ਾਦੀ ਦਿਵਸ ਲਾਇਨ ਸੰਤੋਖ ਰਾਜ ਟੂਰਾ ਦੀ ਅਗਵਾਈ ‘ਚ ਝੁੱਗੀ ਬਸਤੀ ਦੇ ਬੱਚਿਆਂ ਨਾਲ ਮਨਾਇਆ ਆਜਾਦੀ ਦਿਵਸ
Publish Date: Sun, 16 Aug 2026 07:41 PM (IST)
Updated Date: Sun, 16 Aug 2026 07:41 PM (IST)
ਵਿਜੇ ਸੋਨੀ ਪੰਜਾਬੀ ਜਾਗਰਣ ਫਗਵਾੜਾ : ਲਾਇਨਜ਼ ਇੰਟਰਨੈਸ਼ਨਲ 321-ਡੀ ਦੀ ਸੌ ਫੀਸਦੀ ਐਕਟਿਵ ਲਾਇਨਜ਼ ਕਲੱਬ ਫਗਵਾੜਾ ਸਮਾਰਟ ਸਿਟੀ ਵੱਲੋਂ ਕਲੱਬ ਪ੍ਰਧਾਨ ਲਾਇਨ ਸੰਤੋਖ ਰਾਜ ਟੂਰਾ ਦੀ ਅਗਵਾਈ ਹੇਠ ਦੇਸ਼ ਦੀ ਆਜ਼ਾਦੀ ਦਾ 80ਵਾਂ ਦਿਹਾੜਾ ਈਐੱਸਆਈ ਹਸਪਤਾਲ ਦੇ ਨਜਦੀਕ ਛੱਜ ਕਲੋਨੀ ਵਿਖੇ ਝੁੱਗੀ ਬਸਤੀ ਦੇ ਬੱਚਿਆਂ ਨਾਲ ਮਨਾਇਆ ਗਿਆ। ਇਸ ਦੌਰਾਨ ਕਲੱਬ ਮੈਂਬਰਾਂ ਵੱਲੋਂ ਝੁੱਗੀ ਬਸਤੀ ਦੇ ਬੱਚਿਆਂ ਨੂੰ ਮਿਠਾਈ, ਪੇਸਟਰੀ, ਚਾਕਲੇਟ, ਬਿਸਕੁਟ ਤੇ ਚਿਪਸ ਆਦਿ ਵੰਡੇ ਗਏ। ਸਮਾਗਮ ਦੌਰਾਨ ਪਾਸਟ ਡਿਸਟ੍ਰਿਕਟ ਗਵਰਨਰ ਲਾਇਨ ਹਰੀਸ਼ ਬੰਗਾ ਮੁੱਖ ਮਹਿਮਾਨ ਵਜੋਂ ਜਦਕਿ ਵਿਸ਼ੇਸ਼ ਮਹਿਮਾਨਾਂ ਦੇ ਤੌਰ ’ਤੇ ਚਾਰਟਰ ਪ੍ਰਧਾਨ ਤੇਜਿੰਦਰ ਬਾਵਾ ਐੱਮਜੇਐੱਫ ਤੇ ਡਿਸਟ੍ਰਿਕਟ ਚੇਅਰਮੈਨ ਲਾਇਨ ਸੁਨੀਲ ਢੀਂਗਰਾ ਨੇ ਸ਼ਿਰਕਤ ਕੀਤੀ। ਪੀਡੀਜੀ ਲਾਇਨ ਹਰੀਸ਼ ਬੰਗਾ ਨੇ ਸਮੂਹ ਹਾਜ਼ਰੀਨ ਨੂੰ ਸੁਤੰਤਰਤਾ ਦਿਵਸ ਦੀਆਂ ਸ਼ੁੱਭ ਇੱਛਾਵਾਂ ਦਿੱਤੀਆਂ ਤੇ ਕਲੱਬ ਵੱਲੋਂ ਕੀਤੇ ਜਾ ਰਹੇ ਸਮਾਜ ਸੇਵੀ ਕਾਰਜਾਂ ਦੀ ਸ਼ਲਾਘਾ ਕੀਤੀ। ਡਿਸਟ੍ਰਿਕਟ ਚੇਅਰਮੈਨ ਲਾਇਨ ਤੇਜਿੰਦਰ ਬਾਵਾ ਤੇ ਲਾਇਨ ਸੁਨੀਲ ਢੀਂਗਰਾ ਨੇ ਵੀ ਕਲੱਬ ਦੇ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਝੁੱਗੀ ਬਸਤੀ ਦੇ ਬੱਚਿਆਂ ਨੂੰ ਆਜ਼ਾਦੀ ਦੀ ਖੁਸ਼ੀ ਵਿੱਚ ਸ਼ਾਮਲ ਕਰਨਾ ਬਹੁਤ ਹੀ ਸ਼ਲਾਘਾਯੋਗ ਉਪਰਾਲਾ ਹੈ ਕਿਉਂਕਿ ਇਸ ਨਾਲ ਉਨ੍ਹਾਂ ਨੂੰ ਵੀ ਆਜ਼ਾਦੀ ਦੇ ਮਹੱਤਵ ਦੀ ਜਾਣਕਾਰੀ ਮਿਲਦੀ ਹੈ। ਕਲੱਬ ਪ੍ਰਧਾਨ ਲਾਇਨ ਸੰਤੋਖ ਰਾਜ ਟੂਰਾ ਨੇ ਸਮੂਹ ਪਤਵੰਤਿਆਂ ਦਾ ਪਹੁੰਚਣ ਲਈ ਤਹਿ ਦਿਲੋਂ ਧੰਨਵਾਦ ਕੀਤਾ। ਇਸ ਮੌਕੇ ਕਲੱਬ ਸਕੱਤਰ ਲਾਇਨ ਗੁਲਸ਼ਨ ਸ਼ਰਮਾ ਲੱਕੀ, ਖਜ਼ਾਨਚੀ ਲਾਇਨ ਵਿਜੇ ਅਰੋੜਾ ਤੇ ਲਾਇਨ ਅਮਿਤ ਢੀਂਗਰਾ ਪੀਆਰਓ ਤੋਂ ਇਲਾਵਾ ਲਾਇਨ ਅਸ਼ੋਕ ਮਨੀਲਾ, ਲਾਇਨ ਬੱਬੂ ਮਨੀਲਾ, ਲਾਇਨ ਨਵੀਨ ਵਧਵਾ, ਲਾਇਨ ਸੰਜੇ ਤ੍ਰੇਹਨ, ਲਾਇਨ ਕੁਲਦੀਪ ਸਿੰਘ, ਲਾਇਨ ਸੰਦੀਪ ਸਿੰਘ, ਲਾਇਨ ਮਹੇਸ਼ ਬੰਗਾ, ਲਾਇਨ ਡਾ. ਭੁਪਿੰਦਰ ਸਿੰਘ, ਲਾਇਨ ਵਿਪਨ ਠਾਕੁਰ, ਲਾਇਨ ਮੋਹਿਤ ਮਨੋਚਾ, ਲਾਇਨ ਹਰੀਸ਼ ਗੁਲਾਟੀ, ਲਾਇਨ ਸੰਜੀਵ ਕੁਮਾਰ ਮਿੰਚੂ ਆਦਿ ਹਾਜ਼ਰ ਸਨ।