ਅਕਾਲ ਅਕੈਡਮੀ ਇੰਟਰਨੈਸ਼ਨਲ ’ਚ ਸੁਤੰਤਰਤਾ ਦਿਵਸ ਮਨਾਇਆ ਅਕਾਲ ਅਕੈਡਮੀ ਇੰਟਰਨੈਸ਼ਨਲ ਵਿਖੇ ਸੁਤੰਤਰਤਾ ਦਿਵਸ ਮਨਾਇਆ
Publish Date: Fri, 14 Aug 2026 08:22 PM (IST)
Updated Date: Fri, 14 Aug 2026 08:23 PM (IST)
ਲਖਵੀਰ ਸਿੰਘ ਲੱਖੀ ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਅਕਾਲ ਅਕੈਡਮੀ ਇੰਟਰਨੈਸ਼ਨਲ ਵਿਖੇ ਸੁਤੰਤਰਤਾ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ, ਜਿਸ ਵਿੱਚ ਨੰਨ੍ਹੇ-ਮੁੰਨ੍ਹੇ ਬੱਚਿਆਂ ਨੇ ਦੇਸ਼ ਭਗਤੀ ਦੇ ਗੀਤ ਤੇ ਕਵਿਤਾਵਾਂ ਸੁਣਾਈਆਂ। ਬੱਚਿਆਂ ਵੱਲੋਂ ਭੰਗੜੇ ਦੀ ਵਿਸ਼ੇਸ਼ ਆਈਟਮ ਵੀ ਪੇਸ਼ ਕੀਤੀ ਗਈ। ਇਸ ਮੌਕੇ ਬੱਚਿਆਂ ਨੇ ਵਿਸ਼ੇਸ਼ ਭਾਸ਼ਣ ਰਾਹੀਂ ਆਜ਼ਾਦੀ ਦੀ ਲੜਾਈ ਵਿੱਚ ਸ਼ਹੀਦ ਹੋਣ ਵਾਲੇ ਦੇਸ਼ ਭਗਤਾਂ ਨੂੰ ਯਾਦ ਕੀਤਾ। ਅਧਿਆਪਕਾਂ ਨੇ ਬੱਚਿਆਂ ਨੂੰ ਇਸ ਦਿਨ ਦੀ ਮਹਾਨਤਾ ਬਾਰੇ ਦੱਸਿਆ ਕਿ ਇਸ ਦਿਨ ਸਾਡਾ ਭਾਰਤ ਦੇਸ਼ ਅੰਗਰੇਜ਼ਾਂ ਦੀ ਗੁਲਾਮੀ ਤੋਂ ਅਜ਼ਾਦ ਹੋਇਆ ਸੀ, ਇਸ ਲਈ 15 ਅਗਸਤ ਦੇ ਦਿਨ ਨੂੰ ਪੂਰੇ ਭਾਰਤ ਵਿੱਚ ਅਜ਼ਾਦੀ ਦਿਵਸ ਦੇ ਤੌਰ ‘ ਤੇ ਮਨਾਇਆ ਜਾਂਦਾ ਹੈ।ਬੱ ਚਿਆਂ ਨੇ ਦੇਸ਼ ਭਗਤਾਂ ਦੇ ਭੇਸ ਵਿੱਚ ਮੰਚ ’ਤੇ ਆ ਕੇ ਆਜ਼ਾਦੀ ਦੇ ਨਾਹਰੇ ਲਗਾਏ। ਇਸ ਮੌਕੇ ਕੋਆਰਡੀਨੇਟਰ ਵਿਸ਼ਾਲ ਕੁਮਾਰ ਨੇ ਬੱਚਿਆਂ ਨੂੰ ਆਜ਼ਾਦੀ ਲਈ ਸ਼ਹੀਦ ਹੋਏ ਯੋਧਿਆਂ ਤੋਂ ਜ਼ਿੰਦਗੀ ਦੇ ਚੰਗੇ ਗੁਣਾਂ ਦੀ ਸੇਧ ਲੈਣ ਦੀ ਪ੍ਰੇਰਨਾ ਦਿੱਤੀ। ਇਸ ਮੌਕੇ ਪ੍ਰਿੰਸੀਪਲ ਗਗਨਦੀਪ ਕੌਰ ਨੇ ਵੀ ਵਿਦਿਆਰਥੀਆਂ ਤੇ ਸਮੂਹ ਸਟਾਫ ਨੂੰ ਅਜ਼ਾਦੀ ਦਿਵਸ ਦੀ ਵਧਾਈ ਦਿੱਤੀ। ਮੰਚ ਸੰਚਾਲਨ ਦੀ ਭੂਮਿਕਾ ਮੈਡਮ ਅਨੂਰੀਤ ਨੇ ਨਿਭਾਈ। ਇਸ ਮੌਕੇ ਕੋਆਰਡੀਨੇਟਰ ਵਿਸ਼ਾਲ ਕੁਮਾਰ, ਅਨੂ ਸ਼ਰਮਾ, ਨਵਨੀਤ ਕੌਰ, ਅਧਿਆਪਕ ਸ਼ਿਵੀ, ਮੋਨਿਕਾ, ਨੇਹਾ ਅਰੋੜਾ, ਕਾਸ਼ਮ ਖ਼ਾਨ, ਲਵਨੀਤ ਕੌਰ, ਵਰਸ਼ਾ ਕੋਹਲ਼ੀ, ਰਾਧਿਕਾ, ਸੀਮਾ ਅਰੋੜਾ, ਹਿਤਿਕਾ, ਸਰਬਜੀਤ ਕੌਰ, ਪ੍ਰਵੀਨ ਨਰੂਲਾ, ਸੋਨੀਆ, ਮਨਦੀਪ ਕੌਰ, ਬਲਜਿੰਦਰ ਕੌਰ, ਸਤਿੰਦਰਜੀਤ ਕੌਰ, ਸ਼ਰਨਜੀਤ ਕੌਰ ਆਦਿ ਹਾਜ਼ਰ ਸਨ।