ਅਕਾਲ ਅਕੈਡਮੀ ਮੰਡੇਰ ਦੋਨਾਂ ਵਿਖੇ ਆਜ਼ਾਦੀ ਦਿਵਸ ਮਨਾਇਆ ਅਕਾਲ ਅਕੈਡਮੀ ਮੰਡੇਰ ਦੋਨਾਂ ਵਿਖੇ ਆਜ਼ਾਦੀ ਦਿਵਸ ਮਨਾਇਆ
Publish Date: Fri, 14 Aug 2026 09:11 PM (IST)
Updated Date: Fri, 14 Aug 2026 09:14 PM (IST)
ਅਜ਼ਾਦੀ ਲਈ ਦੇਸ਼ ਭਗਤਾਂ ਦੀਆਂ ਕੁਰਬਾਨੀਆਂ ਹਮੇਸ਼ਾ ਯਾਦ ਰੱਖਣੀਆਂ ਚਾਹੀਦੀਆਂ : ਮਾਹਲ ਸੁਖਵਿੰਦਰ ਸਿੰਘ ਸਿੱਧੂ ਪੰਜਾਬੀ ਜਾਗਰਣ ਕਾਲਾ ਸੰਘਿਆਂ : ਅਕਾਲ ਅਕੈਡਮੀ ਮੰਡੇਰ ਦੋਨਾਂ ਵਿਖੇ ਆਜ਼ਾਦੀ ਦਿਵਸ ਬੜੇ ਉਤਸ਼ਾਹ ਤੇ ਦੇਸ਼ ਭਗਤੀ ਦੀ ਭਾਵਨਾ ਨਾਲ ਮਨਾਇਆ ਗਿਆ। ਸਮਾਗਮ ਦੀ ਆਰੰਭਤਾ ਵਿਦਿਆਰਥੀਆਂ ਵੱਲੋਂ ਗਾਇਨ ਕੀਤੇ ਸ਼ਬਦ “ਦੇਹ ਸ਼ਿਵਾ ਬਰ ਮੋਹਿ ਇਹੈ” ਨਾਲ ਹੋਈ। ਇਸ ਤੋਂ ਬਾਅਦ ਵੱਖ-ਵੱਖ ਸਕੂਲ ਹਾਊਸ ਵੱਲੋਂ ਦੇਸ਼ ਭਗਤੀ ਦੇ ਗੀਤ ਪੇਸ਼ ਕੀਤੇ ਗਏ। ਨਰਸਰੀ ਤੋਂ ਦਸਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਦੇਸ਼ ਭਗਤੀ ਦੇ ਗੀਤ, ਹਿੰਦੀ ਕਵਿਤਾਵਾਂ ਤੇ ਮਿਸ਼ਨ ਸਿੰਦੂਰ ਵਿਸ਼ੇ ਤੇ ਮਾਈਮ ਪੇਸ਼ ਕੀਤੀ। ਵਿਦਿਆਰਥੀਆਂ ਵੱਲੋਂ ਵਿਖਾਏ ਗੱਤਕਾ ਦੇ ਜੌਹਰ ਆਕਰਸ਼ਣ ਦਾ ਕੇਂਦਰ ਰਹੇ। ਅਕੈਡਮੀ ਦੇ ਪ੍ਰਿੰਸੀਪਲ ਮਨਜੀਤ ਕੌਰ ਮਾਹਲ ਨੇ ਅਜ਼ਾਦੀ ਦਿਵਸ ਦੀਆਂ ਵਧਾਈਆਂ ਦਿੰਦਿਆਂ ਵਿਦਿਆਰਥੀਆਂ ਨੂੰ ਦੇਸ਼ ਭਗਤਾਂ ਵੱਲੋਂ ਦੇਸ਼ ਦੀ ਆਜ਼ਾਦੀ ਲਈ ਦਿੱਤੀਆਂ ਕੁਰਬਾਨੀਆਂ ਨੂੰ ਹਮੇਸ਼ਾ ਯਾਦ ਰੱਖਣ ਤੇ ਪੜ ਲਿਖ ਕੇ ਚੰਗੇ ਨਾਗਰਿਕ ਬਣਨ ਤੇ ਦੇਸ਼ ਪ੍ਰਤੀ ਆਪਣੀ ਜ਼ਿੰਮੇਵਾਰੀ ਨਿਭਾਉਣ ਲਈ ਪ੍ਰੇਰਿਤ ਕੀਤਾ। ਸਕੂਲ ਦੇ ਪ੍ਰੋਗਰਾਮ ਐਕਟੀਵਿਟੀ ਇੰਚਾਰਜ ਬਲਜੀਤ ਸਿੰਘ ਤੇ ਕੁਲਦੀਪ ਕੌਰ ਦੀ ਅਗਵਾਈ ਹੇਠ ਸਮੂਹ ਅਧਿਆਪਕਾਂ ਤੇ ਸਟਾਫ਼ ਦੇ ਸਹਿਯੋਗ ਨਾਲ ਕਰਵਾਇਆ ਇਹ ਸਮਾਗਮ ਯਾਦਗਾਰ ਹੋ ਨਿੱਬੜਿਆ। ਫੁੱਟਬਾਲ ਕੋਚ ਰਣਬੀਰ ਸਿੰਘ ਤੇ ਹਾਕੀ ਕੋਚ ਗੁਰਪ੍ਰੀਤ ਸਿੰਘ ਵੱਲੋਂ ਛਬੀਲ ਦੀ ਸੇਵਾ ਕੀਤੀ ਗਈ।