ਬਾਬਾ ਦਰਬਾਰਾ ਸਿੰਘ ਕਾਲਜੀਏਟ ਸਕੂਲ ’ਚ ਆਜ਼ਾਦੀ ਦਿਵਸ ਮਨਾਇਆ ਬਾਬਾ ਦਰਬਾਰਾ ਸਿੰਘ ਕਾਲਜੀਏਟ ਸਕੂਲ ਵਿੱਚ ਆਜ਼ਾਦੀ ਦਿਵਸ ਮਨਾਇਆ
Publish Date: Tue, 18 Aug 2026 08:40 PM (IST)
Updated Date: Tue, 18 Aug 2026 08:42 PM (IST)
ਲਖਵੀਰ ਸਿੰਘ ਲੱਖੀ ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਬਾਬਾ ਦਰਬਾਰਾ ਸਿੰਘ ਕਾਲਜੀਏਟ ਪਬਲਿਕ ਸਕੂਲ ਟਿੱਬਾ ਵਿਖੇ ਆਜ਼ਾਦੀ ਦਿਵਸ ਦੇ ਸਬੰਧ ਵਿੱਚ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਡਾ. ਬਲਜੀਤ ਕੌਰ ਦੀ ਅਗਵਾਈ ਹੇਠ ਸਮਾਗਮ ਕਰਵਾਇਆ ਗਿਆ, ਜਿੱਥੇ ਉਨ੍ਹਾਂ ਵੱਲੋਂ ਕੌਮੀ ਝੰਡਾ ਲਹਿਰਾਉਣ ਦੀ ਰਸਮ ਨਿਭਾਈ ਗਈ। ਇਸ ਮੌਕੇ ਉਨ੍ਹਾਂ ਕਿਹਾ ਕਿ ਆਜ਼ਾਦੀ ਘੁਲਾਟੀਆਂ ਵੱਲੋਂ ਵੱਡੀਆਂ ਕੁਰਬਾਨੀਆਂ ਦੇ ਕੇ ਹਾਸਲ ਕੀਤੀ ਆਜ਼ਾਦੀ ਨੂੰ ਬਰਕਰਾਰ ਰੱਖਣਾ ਤੇ ਇਸ ਨੂੰ ਹੋਰ ਖੁਸ਼ਹਾਲ ਬਣਾਉਣ ਵਿੱਚ ਆਪਣਾ ਹਿੱਸਾ ਪਾਉਣਾ ਹਰੇਕ ਦੇਸ਼ ਵਾਸੀ ਦਾ ਫਰਜ਼ ਹੈ। ਉਨ੍ਹਾਂ ਕਿਹਾ ਕਿ ਸਾਨੂੰ ਇਸ ਮੌਕੇ ਇਹ ਪ੍ਰਣ ਕਰਨਾ ਚਾਹੀਦਾ ਹੈ ਕਿ ਦੇਸ਼ ਦਾ ਇੱਕ ਵੀ ਬੱਚਾ ਅਨਪੜ੍ਹ ਨਾ ਰਹੇ। ਇਸ ਦੌਰਾਨ ਸਕੂਲ ਦੇ ਵਿਦਿਆਰਥੀਆਂ ਵੱਲੋਂ ਸ਼ਾਨਦਾਰ ਪ੍ਰੋਗਰਾਮ ਪੇਸ਼ ਕੀਤਾ ਗਿਆ ਜਿਸ ਵਿੱਚ ਉਨ੍ਹਾਂ ਨੇ ਦੇਸ਼ ਭਗਤੀ ਦੇ ਗੀਤ, ਕਵਿਤਾਵਾਂ ,ਭਾਸ਼ਣ, ਕੋਰੀਓਗ੍ਰਾਫੀ ਆਦਿ ਪੇਸ਼ ਕੀਤੇ। ਸਕੂਲ ਦੇ ਪ੍ਰਿੰਸੀਪਲ ਮਧੂ ਗੋਸਵਾਮੀ ਨੇ ਵੀ ਵਿਦਿਆਰਥੀਆਂ ਨੂੰ ਆਪਣੇ ਮਾਤਾ-ਪਿਤਾ ਅਧਿਆਪਕਾਂ ਤੇ ਸਕੂਲਾਂ ਦਾ ਨਾਮ ਰੌਸ਼ਨ ਕਰਨ ਵਾਲੇ ਚੰਗੇ ਕੰਮ ਕਰਨ ਲਈ ਉਤਸ਼ਾਹਿਤ ਕੀਤਾ। ਇਸ ਸਮਾਗਮ ਨੂੰ ਉਲੀਕਣ ਅਤੇ ਤਿਆਰ ਕਰਵਾਉਣ ਵਿੱਚ ਸਕੂਲ ਦੇ ਦਫ਼ਤਰ ਮੈਨੇਜਰ ਸੰਦੀਪ ਗੋਸਵਾਮੀ ਦਾ ਵੀ ਵਿਸ਼ੇਸ਼ ਯੋਗਦਾਨ ਰਿਹਾ। ਸਕੂਲ ਅਧਿਆਪਕ ਖਾਸ ਕਰਕੇ ਮੀਨੂ ਸ਼ਰਮਾ, ਕਿਰਨਪ੍ਰੀਤ ਕੌਰ, ਵਰਿੰਦਰ ਕੌਰ, ਸੰਜਨਾ, ਹਰਨੀਤ ਕੌਰ, ਸ਼ਿਵਾਨੀ, ਮਨਪ੍ਰੀਤ ਕੌਰ, ਮਨਦੀਪ ਕੌਰ, ਹਰਜਿੰਦਰ ਕੌਰ, ਜਸਪ੍ਰੀਤ ਕੌਰ, ਪਲਵਿੰਦਰ ਕੌਰ, ਮਨਪ੍ਰੀਤ ਕੌਰ, ਰਣਜੀਤ ਕੌਰ, ਸਤਵਿੰਦਰ ਕੌਰ, ਰੁਪਿੰਦਰਦੀਪ ਕੌਰ, ਨੇਹਾ ਆਦਿ ਸ਼ਾਮਲ ਸਨ।