ਜੀਟੀਬੀ ਇੰਟਰਨੈਸ਼ਨਲ ਨੇ ਮਨਾਇਆ ਆਜ਼ਾਦੀ ਦਿਵਸ
ਜੀ.ਟੀ.ਬੀ. ਇੰਟਰਨੈਸ਼ਨਲ ਸੀਨੀਅਰ ਸੈਕੰਡਰੀ ਸਕੂਲ ਦੇ ਵਿਹੜੇ ਵਿੱਚ ਮਨਾਇਆ ਗਿਆ ਆਜ਼ਾਦੀ ਦਿਵਸ
Publish Date: Sun, 16 Aug 2026 08:45 PM (IST)
Updated Date: Sun, 16 Aug 2026 08:47 PM (IST)
ਮੱਲ੍ਹੀ, ਪੰਜਾਬੀ ਜਾਗਰਣ ਕਪੂਰਥਲਾ : ਜੀਟੀਬੀ ਇੰਟਰਨੈਸ਼ਨਲ ਸੀਨੀਅਰ ਸੈਕੰਡਰੀ ਸਕੂਲ ਦੇ ਵਿਹੜੇ ਵਿੱਚ ਆਜ਼ਾਦੀ ਦਿਵਸ ਸਕੂਲ ਦੀ ਸੰਸਥਾਪਕ ਕਮਲਾ ਸੈਣੀ (ਸਵ. ਬਲਦੇਵ ਰਾਜ ਸੈਣੀ ਦੀ ਧਰਮ ਪਤਨੀ), ਮੈਨੇਜਿੰਗ ਡਾਇਰੈਕਟਰ ਸੁਰੇਸ਼ ਸੈਣੀ, ਨੀਰੂ ਸੈਣੀ, ਸਾਰਾਂਸ਼ ਸੈਣੀ, ਸਕੂਲ ਦੀ ਪ੍ਰਿੰਸੀਪਲ ਪ੍ਰਿਯੰਕਾ ਸੇਠੀ, ਕੋਆਰਡੀਨੇਟਰ ਪੰਕਜ ਬੇਰੀ ਤੇ ਹਰਪ੍ਰੀਤ ਕੌਰ ਦੀ ਅਗਵਾਈ ਹੇਠ ਬੜੀ ਧੂਮਧਾਮ ਨਾਲ ਮਨਾਇਆ ਗਿਆ। ਸਮਾਗਮ ਦੀ ਸ਼ੁਰੂਆਤ ਸਕੂਲ ਦੀ ਪ੍ਰਿੰਸੀਪਲ ਪ੍ਰਿਯੰਕਾ ਸੇਠੀ ਵੱਲੋਂ ਆਸਮਾਨ ਵਿੱਚ ਤਿਰੰਗਾ ਲਹਿਰਾ ਕੇ ਕੀਤੀ ਗਈ। ਝੰਡੇ ਦੇ ਸਨਮਾਨ ਵਿੱਚ ਵਿਦਿਆਰਥੀਆਂ ਵੱਲੋਂ ਰਾਸ਼ਟਰੀ ਗੀਤ ਗਾਇਆ ਗਿਆ। ਇਸ ਮੌਕੇ ਦੇਸ਼ਭਗਤੀ ਨਾਲ ਸਬੰਧਤ ਵੱਖ-ਵੱਖ ਮੁਕਾਬਲੇ ਕਰਵਾਏ ਗਏ। ਕਿੰਡਰਗਾਰਟਨ ਦੇ ਬੱਚਿਆਂ ਲਈ ਤਿਰੰਗਾ ਬਣਾਉਣ ਦਾ ਮੁਕਾਬਲਾ, ਪਹਿਲੀ ਤੋਂ ਚੌਥੀ ਜਮਾਤ ਤੱਕ ਦੇ ਵਿਦਿਆਰਥੀਆਂ ਲਈ ਡਰਾਇੰਗ ਮੁਕਾਬਲਾ ਤੇ ਪੰਜਵੀਂ ਤੋਂ ਅੱਠਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਲਈ ਕ੍ਰਾਫਟ ਮੇਕਿੰਗ ਮੁਕਾਬਲਾ ਕਰਵਾਇਆ ਗਿਆ। ਇਸ ਤੋਂ ਇਲਾਵਾ ਵਿਦਿਆਰਥੀਆਂ ਵੱਲੋਂ ਨਾਚ ਤੇ ਸੰਗੀਤ ਸਮੇਤ ਵੱਖ-ਵੱਖ ਸੱਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤੇ ਗਏ। ਸਮਾਗਮ ਦੇ ਅੰਤ ਵਿੱਚ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਸੁਰੇਸ਼ ਸੈਣੀ ਨੇ ਸਮੂਹ ਸਟਾਫ ਤੇ ਵਿਦਿਆਰਥੀਆਂ ਨੂੰ ਆਜ਼ਾਦੀ ਦਿਵਸ ਦੀ ਵਧਾਈ ਦਿੱਤੀ।