ਸ੍ਰੀ ਗੁਰੂ ਹਰਿਕ੍ਰਿਸ਼ਨ ਸਕੂਲ ’ਚ ਆਜ਼ਾਦੀ ਦਿਵਸ ਮਨਾਇਆ
ਸ੍ਰੀ ਗੁਰੂ ਹਰਿਕ੍ਰਿਸ਼ਨ ਸਕੂਲ ’ਚ ਆਜ਼ਾਦੀ ਦਿਵਸ ਮਨਾਇਆ
Publish Date: Mon, 17 Aug 2026 09:38 PM (IST)
Updated Date: Mon, 17 Aug 2026 09:39 PM (IST)
ਲਖਵੀਰ ਸਿੰਘ ਲੱਖੀ ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਕੂਲ ਪ੍ਰਸ਼ਾਸਕ ਇੰਜੀ .ਨਿਮਰਤਾ ਕੌਰ ਦੀ ਅਗਵਾਈ ਹੇਠ ਆਜ਼ਾਦੀ ਦਿਵਸ ਬੜੇ ਉਤਸ਼ਾਹ, ਜੋਸ਼ ਤੇ ਦੇਸ਼-ਭਗਤੀ ਦੀ ਭਾਵਨਾ ਨਾਲ ਮਨਾਇਆ ਗਿਆ। ਸਮਾਗਮ ਦੀ ਸ਼ੁਰੂਆਤ ਸਕੂਲ ਡਾਇਰੈਕਟਰ ਇੰਜੀ. ਹਰਨਿਆਮਤ ਕੌਰ ਵੱਲੋਂ ਤਿਰੰਗਾ ਲਹਿਰਾਉਣ ਦੀ ਰਸਮ ਨਾਲ ਕੀਤੀ ਗਈ। ਇਸ ਮੌਕੇ ਐੱਨਸੀਸੀ ਦੇ ਵਿਦਿਆਰਥੀਆਂ ਵੱਲੋਂ ਸ਼ਾਨਦਾਰ ਮਾਰਚ ਪਾਸਟ ਪੇਸ਼ ਕੀਤਾ ਗਿਆ ਤੇ ਸਮਾਗਮ ਨੂੰ ਅੱਗੇ ਵਧਾਇਆ ਗਿਆ। ਇਸ ਤੋਂ ਬਾਅਦ ਵਿਦਿਆਰਥੀਆਂ ਨੇ ਦੇਸ਼-ਭਗਤੀ ਨਾਲ ਭਰਪੂਰ ਕਵਿਤਾਵਾਂ, ਡਾਂਸ, ਭਾਸ਼ਣ ਤੇ ਹੋਰ ਵੱਖ-ਵੱਖ ਸੱਭਿਆਚਾਰਕ ਗਤੀਵਿਧੀਆਂ ਵਿੱਚ ਬੜੇ ਉਤਸ਼ਾਹ ਨਾਲ ਭਾਗ ਲਿਆ। ਇਸ ਮੌਕੇ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਗੁਰਪ੍ਰੀਤ ਕੌਰ, ਇੰਜੀ .ਸਵਰਨ ਸਿੰਘ ਪ੍ਰਧਾਨ ਗੁਰੂ ਨਾਨਕ ਖਾਲਸਾ ਕਾਲਜ ਸੁਲਤਾਨਪੁਰ ਲੋਧੀ, ਸਕੂਲ ਡਾਇਰੈਕਟਰ ਇੰਜੀ. ਹਰਨਿਆਮਤ ਕੌਰ ਤੇ ਪ੍ਰਸ਼ਾਸਕ ਇੰਜੀਨੀਅਰ ਨਿਮਰਤਾ ਕੌਰ ਵੱਲੋਂ ਵਿਦਿਆਰਥੀਆਂ ਦੀਆਂ ਸ਼ਾਨਦਾਰ ਪੇਸ਼ਕਾਰੀਆਂ ਤੇ ਗਤੀਵਿਧੀਆਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਦੇਸ਼ ਦੀ ਏਕਤਾ, ਅਖੰਡਤਾ ਤੇ ਸਤਿਕਾਰ ਦੀ ਭਾਵਨਾ ਨੂੰ ਹਮੇਸ਼ਾ ਆਪਣੇ ਜੀਵਨ ਵਿੱਚ ਕਾਇਮ ਰੱਖਣ ਲਈ ਪ੍ਰੇਰਿਤ ਕੀਤਾ।