ਦੇਸ਼ ਭਗਤੀ ਦੇ ਰੰਗ ’ਚ ਰੰਗਿਆ ਬ੍ਰਿਟਿਸ਼ ਸਕੂਲ ਬ੍ਰਿਟਿਸ਼ ਵਿਕਟੋਰੀਆ ਸਕੂਲ ਵਿੱਚ ਦੇਸ਼ਭਗਤੀ ਦੇ ਰੰਗਾਂ ਵਿੱਚ ਰੰਗਿਆ ਆਜ਼ਾਦੀ ਦਿਵਸ ਸਮਾਰੋਹ
Publish Date: Mon, 17 Aug 2026 06:40 PM (IST)
Updated Date: Mon, 17 Aug 2026 06:42 PM (IST)
ਲਖਵੀਰ ਸਿੰਘ ਲੱਖੀ ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਬ੍ਰਿਟਿਸ਼ ਵਿਕਟੋਰੀਆ ਸਕੂਲ, ਸੁਲਤਾਨਪੁਰ ਲੋਧੀ ਵਿੱਚ ਆਜ਼ਾਦੀ ਦਿਵਸ ਦੇ ਮੌਕੇ ’ਤੇ ਦੇਸ਼ਭਗਤੀ ਤੇ ਰਾਸ਼ਟਰਪ੍ਰੇਮ ਨਾਲ ਭਰਪੂਰ ਸ਼ਾਨਦਾਰ ਸਮਾਰੋਹ ਦਾ ਆਯੋਜਨ ਕੀਤਾ ਗਿਆ। ਸਕੂਲ ਦੇ ਪੂਰੇ ਪਰਿਸਰ ਨੂੰ ਕੇਸਰੀ, ਚਿੱਟੇ ਤੇ ਹਰੇ ਰੰਗਾਂ ਦੀ ਤਿਰੰਗਾ ਥੀਮ ਨਾਲ ਬਹੁਤ ਹੀ ਸੁੰਦਰ ਢੰਗ ਨਾਲ ਸਜਾਇਆ ਗਿਆ। ਸਮਾਰੋਹ ਦੀ ਸ਼ੁਰੂਆਤ ਸਕੂਲ ਦੀ ਪ੍ਰਿੰਸੀਪਲ ਸੁਨੀਤਾ ਸੱਭਰਵਾਲ ਤੇ ਮੈਨੇਜਿੰਗ ਡਾਇਰੈਕਟਰ ਅਰਸ਼ਦੀਪ ਸਿੰਘ ਦੀ ਹਾਜ਼ਰੀ ਵਿੱਚ ਹੋਈ। ਸਕੂਲ ਦੇ ਚਾਰਾਂ ਸਦਨਾਂ ਮੈਨਚੈਸਟਰ, ਰਾਇਲ ਗੋਲਫ, ਵਿੰਬਲਡਨ ਅਤੇ ਲਾਰਡਜ਼ ਦੇ ਵਿਦਿਆਰਥੀਆਂ ਨੇ ਵੱਖ-ਵੱਖ ਮੁਕਾਬਲਿਆਂ ਵਿੱਚ ਬੜੇ ਉਤਸ਼ਾਹ ਨਾਲ ਭਾਗ ਲਿਆ । ਬਾਲਵਾਟਿਕਾ ਦੇ ਨੰਨ੍ਹੇ-ਮੁੰਨ੍ਹੇ ਵਿਦਿਆਰਥੀਆਂ ਨੇ ਤਿਰੰਗਾ ਥੀਮ ਵਾਲੇ ਆਕਰਸ਼ਕ ਪਹਿਰਾਵੇ ਪਹਿਨ ਕੇ ਵੱਖ-ਵੱਖ ਦੇਸ਼ਭਗਤ ਨੇਤਾਵਾਂ ਤੇ ਆਜ਼ਾਦੀ ਘੁਲਾਟੀਆਂ ਦੀਆਂ ਭੂਮਿਕਾਵਾਂ ਨਿਭਾਈਆਂ। ਪ੍ਰਾਇਮਰੀ ਕਲਾਸਾਂ ਦੇ ਵਿਦਿਆਰਥੀਆਂ ਲਈ ਦੇਸ਼ਭਗਤੀ ਕਵਿਤਾ ਉਚਾਰਨ ਮੁਕਾਬਲਾ ਕਰਵਾਇਆ ਗਿਆ। ਉਨ੍ਹਾਂ ਦੀਆਂ ਸ਼ਾਨਦਾਰ ਪੇਸ਼ਕਾਰੀਆਂ ਨੇ ਸਮਾਰੋਹ ਵਿੱਚ ਦੇਸ਼ਭਗਤੀ ਦੀ ਭਾਵਨਾ ਨੂੰ ਹੋਰ ਮਜ਼ਬੂਤ ਕੀਤਾ। ਸੀਨੀਅਰ ਕਲਾਸਾਂ ਦੇ ਵਿਦਿਆਰਥੀਆਂ ਲਈ ਅੰਤਰ-ਸਦਨੀ ਦੇਸ਼ਭਗਤੀ ਸਮੂਹ ਗੀਤ ਮੁਕਾਬਲਾ ਕਰਵਾਇਆ ਗਿਆ। ਸਕੂਲ ਦੇ ਚਾਰਾਂ ਸਦਨਾਂ ਮੈਨਚੈਸਟਰ, ਰਾਇਲ ਗੋਲਫ, ਵਿੰਬਲਡਨ ਅਤੇ ਲਾਰਡਜ਼ ਦੇ ਵਿਦਿਆਰਥੀਆਂ ਨੇ ਪੂਰੇ ਜੋਸ਼, ਅਨੁਸ਼ਾਸਨ ਤੇ ਸਾਂਝੀ ਭਾਵਨਾ ਨਾਲ ਦੇਸ਼ਭਗਤੀ ਦੇ ਗੀਤ ਪੇਸ਼ ਕੀਤੇ। ਸਕੂਲ ਪ੍ਰਬੰਧਨ ਨੇ ਵਿਦਿਆਰਥੀਆਂ ਦੀਆਂ ਸ਼ਾਨਦਾਰ ਪੇਸ਼ਕਾਰੀਆਂ ਦੀ ਸ਼ਲਾਘਾ ਕਰਦਿਆਂ ਸਾਰੇ ਭਾਗੀਦਾਰਾਂ ਨੂੰ ਵਧਾਈ ਦਿੱਤੀ। ਸਮਾਰੋਹ ਦੇ ਅੰਤ ਵਿੱਚ ਵੱਖ-ਵੱਖ ਮੁਕਾਬਲਿਆਂ ਵਿੱਚ ਭਾਗ ਲੈਣ ਵਾਲੇ ਸਾਰੇ ਵਿਦਿਆਰਥੀ ਭਾਗੀਦਾਰਾਂ ਨੂੰ ਸਰਟੀਫਿਕੇਟ ਵੰਡੇ ਗਏ।