ਸਵੇਰੇ 9 ਵਜੇ ਰਾਸ਼ਟਰੀ ਝੰਡਾ ਲਹਿਰਾਇਆ ਜਾਵੇਗਾ : ਸੰਦੀਪ ਕੌਰ
ਨਗਰ ਕੌਂਸਲ ਸੁਲਤਾਨਪੁਰ ਲੋਧੀ ਵਿਖੇ ਮਨਾਇਆ ਜਾਵੇਗਾ ਆਜ਼ਾਦੀ ਦਿਹਾੜਾ
Publish Date: Fri, 14 Aug 2026 08:09 PM (IST)
Updated Date: Fri, 14 Aug 2026 08:11 PM (IST)
ਲਖਵੀਰ ਸਿੰਘ ਲੱਖੀ ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਨਗਰ ਕੌਂਸਲ ਸੁਲਤਾਨਪੁਰ ਲੋਧੀ ਵੱਲੋਂ 15 ਅਗਸਤ ਨੂੰ ਆਜ਼ਾਦੀ ਦਿਹਾੜਾ ਪੂਰੇ ਉਤਸ਼ਾਹ ਤੇ ਦੇਸ਼ ਭਗਤੀ ਦੀ ਭਾਵਨਾ ਨਾਲ ਮਨਾਇਆ ਜਾਵੇਗਾ। ਇਸ ਸਬੰਧੀ ਨਗਰ ਕੌਂਸਲ ਪ੍ਰਧਾਨ ਸੰਦੀਪ ਕੌਰ ਚੀਮਾ ਤੇ ਮੀਤ ਪ੍ਰਧਾਨ ਗੁਰਜੀਤ ਕੌਰ ਨੇ ਸਮੂਹ ਨਗਰ ਵਾਸੀਆਂ ਨੂੰ ਸਮਾਗਮ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ। ਉਨ੍ਹਾਂ ਦੱਸਿਆ ਕਿ ਨਗਰ ਕੌਂਸਲ ਦਫ਼ਤਰ ਵਿਖੇ ਸਵੇਰੇ 9 ਵਜੇ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਜਾਵੇਗੀ। ਇਸ ਮੌਕੇ ਹਲਕਾ ਸੁਲਤਾਨਪੁਰ ਲੋਧੀ ਦੇ ਵਿਧਾਇਕ ਰਾਣਾ ਇੰਦਰਪ੍ਰਤਾਪ ਸਿੰਘ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਸੰਦੀਪ ਕੌਰ ਚੀਮਾ ਤੇ ਗੁਰਜੀਤ ਕੌਰ ਨੇ ਕਿਹਾ ਕਿ ਆਜ਼ਾਦੀ ਦਿਹਾੜਾ ਦੇਸ਼ ਦੇ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਯਾਦ ਕਰਨ ਤੇ ਨਵੀਂ ਪੀੜ੍ਹੀ ਨੂੰ ਦੇਸ਼ ਭਗਤੀ ਦੀ ਭਾਵਨਾ ਨਾਲ ਜੋੜਨ ਦਾ ਦਿਨ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੀ ਆਜ਼ਾਦੀ ਲਈ ਅਣਗਿਣਤ ਸੂਰਬੀਰਾਂ ਨੇ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ, ਜਿਨ੍ਹਾਂ ਦੀ ਬਦੌਲਤ ਅਸੀਂ ਅੱਜ ਆਜ਼ਾਦ ਭਾਰਤ ਵਿੱਚ ਸਾਹ ਲੈ ਰਹੇ ਹਾਂ। ਉਨ੍ਹਾਂ ਸਮੂਹ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਸਮਾਗਮ ਵਿੱਚ ਸ਼ਾਮਲ ਹੋਣ ਤੇ ਦੇਸ਼ ਦੀ ਏਕਤਾ, ਅਖੰਡਤਾ ਤੇ ਭਾਈਚਾਰਕ ਸਾਂਝ ਨੂੰ ਹੋਰ ਮਜ਼ਬੂਤ ਬਣਾਉਣ ਦਾ ਸੰਦੇਸ਼ ਦੇਣ।