11ਕੇਪੀਟੀ5ਪੀ

ਜਥੇਦਾਰ ਇੰਦਰਜੀਤ ਸਿੰਘ ਜੁਗਨੂੰ।

ਮੱਲ੍ਹੀ, ਕਪੂਰਥਲਾ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ ਨਿਰਦੇਸ਼ਾਂ 'ਤੇ ਪੜ੍ਹੇ ਲਿਖੇ ਪੁਰਾਣੇ ਟਕਸਾਲੀ ਅਕਾਲੀ ਆਗੂ ਸ਼੍ਰੋਮਣੀ ਅਕਾਲੀ ਦਲ ਪਾਰਟੀ ਦੇ ਕੌਮੀ ਸਿਆਸੀ ਸਲਾਹਕਾਰ ਜਥੇਦਾਰ ਇੰਦਰਜੀਤ ਸਿੰਘ ਜੁਗਨੂੰ ਦੀਆਂ ਪਾਰਟੀ ਪ੍ਰਤੀ ਲੰਮੀਆਂ ਨਿਰਸਵਾਰਥ ਸੇਵਾਵਾਂ ਨੂੰ ਦੇਖਦੇ ਹੋਏ ਹਲਕਾ ਕਪੂਰਥਲਾ ਦੇ ਇੰਚਾਰਜ ਐਡਵੋਕੇਟ ਪਰਮਜੀਤ ਸਿੰਘ, ਦਿਹਾਤੀ ਜ਼ਿਲ੍ਹਾ ਪ੍ਰਧਾਨ ਜਥੇਦਾਰ ਦਵਿੰਦਰ ਸਿੰਘ ਢਪੱਈ, ਸ਼ਹਿਰੀ ਜ਼ਿਲ੍ਹਾ ਪ੍ਰਧਾਨ ਜਥੇਦਾਰ ਹਰਜੀਤ ਸਿੰਘ ਵਾਲੀਆ ਵੱਲੋਂ ਉਨ੍ਹਾਂ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਕਪੂਰਥਲਾ ਜ਼ਿਲ੍ਹੇ ਦਾ ਮੁੱਖ ਬੁਲਾਰਾ ਨਿਯੁਕਤ ਕੀਤਾ ਹੈ। ਜਥੇਦਾਰ ਜੁਗਨੂੰ ਜੋ ਕਿ ਸ਼੍ਰੋਮਣੀ ਅਕਾਲੀ ਦਲ ਦੇ ਤੇਜ਼ ਤਰਾਰ ਅਤੇ ਦਿੱਗਜ ਨੇਤਾ ਵਜੋ ਜਾਣੇ ਜਾਂਦੇ ਹਨ ਅਤੇ ਪੁਰਾਣੇ ਅਕਾਲੀ ਲੀਡਰਾਂ ਵਿੱਚੋਂ ਇਕ ਹਨ। ਇਸ ਨਿਯੁਕਤੀ ਲਈ ਉਨ੍ਹਾਂ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਐਸ.ਜੀ.ਪੀ.ਸੀ. ਪ੍ਰਧਾਨ ਬੀਬੀ ਜਾਗੀਰ ਕੌਰ, ਸਾਬਕਾ ਮੰਤਰੀ ਬੀਬੀ ਉਪਿੰਦਰਜੀਤ ਕੌਰ, ਐਡਵੋਕੇਟ ਪਰਮਜੀਤ ਸਿੰਘ, ਹਰਜੀਤ ਸਿੰਘ ਵਾਲੀਆ, ਦਵਿੰਦਰ ਸਿੰਘ ਢਪੱਈ, ਵਰਿਆਮ ਸਿੰਘ ਕਪੂਰ, ਅਵਤਾਰ ਸਿੰਘ ਕਪੂਰ, ਕੁਲਦੀਪ ਸਿੰਘ ਕਪੂਰ ਅਤੇ ਕਪੂਰਥਲਾ ਦੀ ਸਮੁੱਚੀ ਅਕਾਲੀ ਲੀਡਰਸ਼ਿਪ ਦਾ ਧੰਨਵਾਦ ਕੀਤਾ।