ਇੰਦਰਜੀਤ ਸਿੰਘ ਜੋਸਨ ਨੇ ਲੋੜਵੰਦ ਪਰਿਵਾਰਾਂ ਨੂੰ ਵੰਡੀਆਂ ਰਾਸ਼ਨ ਕਿੱਟਾਂ ਇੰਦਰਜੀਤ ਸਿੰਘ ਜੋਸਨ ਨੇ ਲੋੜਵੰਦ ਪਰਿਵਾਰਾਂ ਨੂੰ ਵੰਡੀਆਂ ਰਾਸ਼ਨ ਕਿੱਟਾਂ
Publish Date: Fri, 03 Jul 2026 06:30 PM (IST)
Updated Date: Fri, 03 Jul 2026 06:32 PM (IST)
ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਕਰਨ ਦੀ ਕੀਤੀ ਅਪੀਲ ਲਖਵੀਰ ਸਿੰਘ ਲੱਖੀ, ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਸ਼੍ਰੋਮਣੀ ਅਕਾਲੀ ਦਲ ਹਲਕਾ ਸੁਲਤਾਨਪੁਰ ਲੋਧੀ ਦੇ ਸੀਨੀਅਰ ਆਗੂ ਤੇ ਸਮਾਜ ਸੇਵੀ ਅਤੇ ਉੱਘੇ ਖੇਡ ਪ੍ਰਮੋਟਰ ਇੰਦਰਜੀਤ ਸਿੰਘ ਜੋਸਨ ਵੱਲੋਂ ਮੁਹੱਲਾ ਪੰਡੋਰੀ ਵਿਖੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ ਗਈਆਂ। ਉਨ੍ਹਾਂ ਕਿਹਾ ਕਿ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਨਿਭਾਉਂਦਿਆਂ ਹਰ ਮਹੀਨੇ ਲੋੜਵੰਦ ਪਰਿਵਾਰਾਂ ਦੀ ਸਹਾਇਤਾ ਕੀਤੀ ਜਾ ਰਹੀ ਹੈ ਅਤੇ ਇਹ ਸੇਵਾ ਭਵਿੱਖ ਵਿੱਚ ਵੀ ਜਾਰੀ ਰਹੇਗੀ। ਉਹਨਾਂ ਕਿਹਾ ਕਿ ਜੋ ਅਸੀਂ ਕਿਹਾ ਉਹ ਪੂਰਾ ਕਰਾਂਗੇ ਇਹ ਸਾਡਾ ਮੁਢਲਾ ਫਰਜ਼ ਹੈ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਇੰਦਰਜੀਤ ਸਿੰਘ ਜੋਸਨ ਨੇ ਕਿਹਾ ਕਿ ਉਹ ਆਪਣੀ ਕਿਰਤ ਦੀ ਕਮਾਈ ਅਤੇ ਦਸਵੰਧ ਵਿੱਚੋਂ ਲੋੜਵੰਦ ਪਰਿਵਾਰਾਂ ਦੀ ਮਦਦ ਕਰਦੇ ਹਨ। ਉਨ੍ਹਾਂ ਕਿਹਾ ਕਿ ਸੁਲਤਾਨਪੁਰ ਲੋਧੀ ਉਨ੍ਹਾਂ ਦਾ ਪਰਿਵਾਰ ਹੈ ਅਤੇ ਆਪਣੀ ਜਨਮਭੂਮੀ ਦੇ ਲੋਕਾਂ ਦੀ ਸੇਵਾ ਕਰਨਾ ਉਨ੍ਹਾਂ ਦਾ ਫ਼ਰਜ਼ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕਰਨ ਲਈ ਉਹ ਹਮੇਸ਼ਾ ਯਤਨਸ਼ੀਲ ਰਹਿਣਗੇ। ਉਨ੍ਹਾਂ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ਦੀ ਆਲੋਚਨਾ ਕਰਦਿਆਂ ਕਿਹਾ ਕਿ ਅੱਜ ਗਰੀਬ ਅਤੇ ਅਮੀਰ ਵਿਚਕਾਰ ਪਾੜਾ ਲਗਾਤਾਰ ਵਧ ਰਿਹਾ ਹੈ, ਜੋ ਸਰਕਾਰ ਦੀਆਂ ਨੀਤੀਆਂ ਦੀ ਅਸਫਲਤਾ ਨੂੰ ਦਰਸਾਉਂਦਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਸੁਲਤਾਨਪੁਰ ਲੋਧੀ ਦੇ ਵਿਕਾਸ ਲਈ ਸਮਾਰਟ ਸਿਟੀ ਤਹਿਤ ਆਏ ਕਰੋੜਾਂ ਰੁਪਏ ਦਾ ਲੋਕਾਂ ਨੂੰ ਕੋਈ ਲਾਭ ਨਹੀਂ ਮਿਲਿਆ। ਉਨ੍ਹਾਂ ਕਿਹਾ ਕਿ ਨਾ ਖੇਡ ਸਟੇਡੀਅਮ ਬਣਾਇਆ ਗਿਆ ਹੈ ਅਤੇ ਨਾ ਹੀ ਸ਼ਹਿਰ ਵਿੱਚ ਸੀਸੀਟੀਵੀ ਕੈਮਰੇ ਲਗਾਏ ਗਏ ਹਨ, ਜਿਸ ਕਾਰਨ ਸੁਰੱਖਿਆ ਪ੍ਰਬੰਧ ਵੀ ਕਮਜ਼ੋਰ ਹਨ। ਜੋਸਨ ਨੇ ਮੌਜੂਦਾ ਵਿਧਾਇਕ ਦੀ ਕਾਰਗੁਜ਼ਾਰੀ ’ਤੇ ਵੀ ਸਵਾਲ ਚੁੱਕਦਿਆਂ ਕਿਹਾ ਕਿ ਹਲਕੇ ਦੇ ਵਿਕਾਸ ਲਈ ਠੋਸ ਕਦਮ ਨਹੀਂ ਚੁੱਕੇ ਗਏ। ਉਨ੍ਹਾਂ ਕਿਹਾ ਕਿ ਜੇ ਕਿਸੇ ਵੀ ਲੋੜਵੰਦ ਪਰਿਵਾਰ ਨੂੰ ਰਾਸ਼ਨ ਜਾਂ ਹੋਰ ਕਿਸੇ ਮਦਦ ਦੀ ਲੋੜ ਹੈ ਤਾਂ ਉਹ ਉਨ੍ਹਾਂ ਨਾਲ ਸੰਪਰਕ ਕਰ ਸਕਦਾ ਹੈ ਅਤੇ ਹਰ ਸੰਭਵ ਸਹਾਇਤਾ ਮੁਹੱਈਆ ਕਰਵਾਈ ਜਾਵੇਗੀ। ਉਹਨਾਂ ਕਿਹਾ ਕਿ ਉਹ ਆਪਣੀ ਦਸਵੰਧ ਅਤੇ ਕਿਰਤ ਦੀ ਕਮਾਈ ਵਿੱਚੋਂ ਹਮੇਸ਼ਾਂ ਲੋੜਵੰਦਾਂ ਦੀ ਮਦਦ ਕਰਦੇ ਆਏ ਹਨ ਅਤੇ ਭਵਿੱਖ ਵਿੱਚ ਵੀ ਇਹ ਸੇਵਾ ਨਿਰੰਤਰ ਜਾਰੀ ਰਹੇਗੀ। ਉਨ੍ਹਾਂ ਕਿਹਾ ਕਿ ਸੁਲਤਾਨਪੁਰ ਲੋਧੀ ਦਾ ਹਲਕਾ ਮੇਰਾ ਪਰਿਵਾਰ ਹੈ। ਇਹ ਸਾਡੀ ਪਿਤਾ-ਪੁਰਖੀ ਧਰਤੀ ਅਤੇ ਜਨਮਭੂਮੀ ਹੈ। ਲੋਕਾਂ ਨਾਲ ਜੋ ਵਾਅਦੇ ਕੀਤੇ ਹਨ, ਉਨ੍ਹਾਂ ਨੂੰ ਪੂਰਾ ਕਰਨਾ ਮੇਰੀ ਪਹਿਲੀ ਜ਼ਿੰਮੇਵਾਰੀ ਹੈ ਅਤੇ ਮੈਂ ਹਰ ਹਾਲਤ ਵਿੱਚ ਆਪਣੇ ਵਚਨਾਂ ’ਤੇ ਖਰਾ ਉਤਰਾਂਗਾ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਸਮਰਥਨ ਦਿੱਤਾ ਜਾਵੇ ਤਾਂ ਜੋ ਪੰਜਾਬ ਦੇ ਹਿੱਤਾਂ ਲਈ ਖੇਤਰੀ ਪਾਰਟੀ ਨੂੰ ਹੋਰ ਮਜ਼ਬੂਤੀ ਮਿਲ ਸਕੇ।