ਭਾਰਤੀ ਹਾਕੀ ਟੀਮ ਤੋਂ ਜਿੱਤ ਦੀ ਉਮੀਦ : ਸ਼ਰਨਜੀਤ ਸਿੰਘ ਭਾਰਤੀ ਹਾਕੀ ਟੀਮ 51 ਸਾਲਾਂ ਦੇ ਸੋਕੇ ਨੂੰ ਕਰੇਗੀ ਦੂਰ : ਸ਼ਰਨਜੀਤ ਸਿੰਘ
Publish Date: Sun, 16 Aug 2026 10:29 PM (IST)
Updated Date: Sun, 16 Aug 2026 10:29 PM (IST)
ਵਿਜੇ ਸੋਨੀ ਪੰਜਾਬੀ ਜਾਗਰਣ ਫਗਵਾੜਾ : ਹੈਂਡਬਾਲ ਐਸੋਸੀਏਸ਼ਨ ਜ਼ਿਲ੍ਹਾ ਕਪੂਰਥਲਾ ਦੇ ਜਨਰਲ ਸਕੱਤਰ ਸ਼ਰਨਜੀਤ ਸਿੰਘ ਨੇ ਹਾਕੀ ਵਿਸ਼ਵ ਕੱਪ ਖੇਡਣ ਗਈ ਭਾਰਤੀ ਟੀਮ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਭਾਰਤੀ ਹਾਕੀ ਟੀਮ ਇਸ ਵਾਰ 51 ਸਾਲਾਂ ਤੋਂ ਚੱਲੇ ਆ ਰਹੇ ਵਿਸ਼ਵ ਕੱਪ ਦੇ ਸੋਕੇ ਨੂੰ ਖਤਮ ਕਰਨ ਲਈ ਪੂਰੇ ਜੋਸ਼ ਤੇ ਜਜ਼ਬੇ ਨਾਲ ਮੈਦਾਨ ਵਿੱਚ ਉਤਰੇਗੀ। ਸ਼ਰਨਜੀਤ ਸਿੰਘ ਨੇ ਕਿਹਾ ਕਿ ਸਾਲ 1975 ਵਿੱਚ ਭਾਰਤੀ ਹਾਕੀ ਟੀਮ ਨੇ ਵਿਸ਼ਵ ਕੱਪ ਜਿੱਤ ਕੇ ਦੇਸ਼ ਦਾ ਨਾਮ ਰੌਸ਼ਨ ਕੀਤਾ ਸੀ। ਹੁਣ ਦੇਸ਼ ਵਾਸੀਆਂ ਨੂੰ ਉਮੀਦ ਹੈ ਕਿ ਭਾਰਤੀ ਖਿਡਾਰੀ ਇੱਕ ਵਾਰ ਫਿਰ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਵਿਸ਼ਵ ਕੱਪ ਦੀ ਟਰਾਫੀ ਭਾਰਤ ਲੈ ਕੇ ਆਉਣਗੇ। ਸ਼ਰਨਜੀਤ ਸਿੰਘ ਨੇ ਕਿਹਾ ਕਿ ਪੰਜਾਬੀਆਂ ਲਈ ਇਹ ਮਾਣ ਵਾਲੀ ਗੱਲ ਹੈ ਕਿ ਭਾਰਤੀ ਹਾਕੀ ਟੀਮ ਵਿੱਚ ਪੰਜਾਬ ਦੇ ਸੱਤ ਖਿਡਾਰੀ ਸ਼ਾਮਲ ਹਨ। ਇਨ੍ਹਾਂ ਖਿਡਾਰੀਆਂ ਤੋਂ ਪੰਜਾਬ ਹੀ ਨਹੀਂ, ਸਗੋਂ ਪੂਰੇ ਦੇਸ਼ ਨੂੰ ਵੱਡੀਆਂ ਉਮੀਦਾਂ ਹਨ। ਉਨ੍ਹਾਂ ਆਸ ਪ੍ਰਗਟ ਕੀਤੀ ਕਿ ਪੰਜਾਬ ਦੇ ਖਿਡਾਰੀ ਆਪਣੀ ਪ੍ਰਤਿਭਾ ਤੇ ਮਿਹਨਤ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਭਾਰਤ ਨੂੰ ਵਿਸ਼ਵ ਕੱਪ ਜੇਤੂ ਬਣਾਉਣ ਵਿੱਚ ਅਹਿਮ ਯੋਗਦਾਨ ਪਾਉਣਗੇ। ਉਨ੍ਹਾਂ ਕਿਹਾ ਕਿ ਭਾਰਤੀ ਹਾਕੀ ਟੀਮ ਦੀ ਹੌਸਲਾ ਅਫ਼ਜ਼ਾਈ ਲਈ ਪੂਰਾ ਦੇਸ਼ ਇਕਜੁੱਟ ਹੈ ਤੇ ਖੇਡ ਪ੍ਰੇਮੀਆਂ ਦੀਆਂ ਦੁਆਵਾਂ ਤੇ ਸ਼ੁਭਕਾਮਨਾਵਾਂ ਖਿਡਾਰੀਆਂ ਦੇ ਨਾਲ ਹਨ। ਇੱਕ ਸਮਾਂ ਸੀ ਜਦੋਂ ਪੰਜਾਬ ਅੰਦਰ ਹਾਕੀ ਖਿਡਾਰੀਆਂ ਦੀ ਭਰਮਾਰ ਹੁੰਦੀ ਸੀ ਅਤੇ ਲੋਕਾਂ ਵਿੱਚ ਇਸ ਖੇਡ ਪ੍ਰਤੀ ਬੇਹੱਦ ਉਤਸ਼ਾਹ ਪਾਇਆ ਜਾਂਦਾ ਸੀ। ਸਮੇਂ ਦੇ ਬਦਲਣ ਨਾਲ ਹਾਕੀ ਪ੍ਰਤੀ ਲੋਕਾਂ ਦਾ ਰੁਝਾਨ ਅਤੇ ਉਤਸ਼ਾਹ ਕੁਝ ਘਟਿਆ ਹੈ, ਪਰ ਪੰਜਾਬ ਨੇ ਹਾਕੀ ਦੀਆਂ ਆਪਣੀਆਂ ਜੜ੍ਹਾਂ ਨੂੰ ਹਮੇਸ਼ਾ ਜੀਵੰਤ ਰੱਖਿਆ ਹੈ। ਇਸ ਦੀ ਤਾਜ਼ਾ ਉਦਾਹਰਣ ਵਿਸ਼ਵ ਕੱਪ ਖੇਡਣ ਗਈ ਭਾਰਤੀ ਹਾਕੀ ਟੀਮ ਵਿੱਚ ਪੰਜਾਬ ਦੇ ਸੱਤ ਖਿਡਾਰੀਆਂ ਦੀ ਮੌਜੂਦਗੀ ਹੈ।