ਭਾਰਤ-ਪਾਕਿ ਦੋਸਤੀ ਮਾਰਚ ਦਾ ਪਲਾਹੀ ’ਚ ਕੀਤਾ ਸਵਾਗਤ ਨਾਭਾ ਤੋਂ ਵਾਹਗਾ ਬਾਰਡਰ ਤੱਕ ਭਾਰਤ-ਪਾਕਿ ਦੋਸਤੀ ਮਾਰਚ
Publish Date: Fri, 14 Aug 2026 06:52 PM (IST)
Updated Date: Fri, 14 Aug 2026 06:53 PM (IST)
ਪੰਜਾਬੀ ਜਾਗਰਣ ਪ੍ਰਤੀਨਿੱਧ ਫਗਵਾੜਾ : ਨਾਭਾ ਤੋਂ ਵਾਹਗਾ ਬਾਰਡਰ ਤੱਕ ਕੱਢੇ ਜਾ ਰਹੇ ‘ਭਾਰਤ-ਪਾਕਿ ਦੋਸਤੀ ਮਾਰਚ’ ਦਾ ਪੈਗਾਮ ਦੇਣ ਤੇ 14 ਅਗਸਤ ਦੀ ਰਾਤ ਨੂੰ ਵਾਹਗਾ ਸਰਹੱਦ ’ਤੇ ਮੋਮਬੱਤੀਆਂ ਬਾਲ ਕੇ ਅਮਨ-ਸ਼ਾਂਤੀ ਦਾ ਸੰਦੇਸ਼ ਦੇਣ ਲਈ ਜਾ ਰਹੇ ਕਾਫ਼ਲੇ ਦਾ ਪਿੰਡ ਪਲਾਹੀ ਵਿਖੇ ਪਹੁੰਚਣ ’ਤੇ ਭਰਵਾਂ ਸਵਾਗਤ ਕੀਤਾ ਗਿਆ। ਇੰਡੀਅਨ ਡੈਮੋਕ੍ਰੇਟਿਕ ਪਾਰਟੀ (ਆਈਡੀਪੀ) ਦੇ ਸੂਬਾ ਪ੍ਰਧਾਨ ਦਰਸ਼ਨ ਸਿੰਘ ਧਨੇਠਾ ਦੀ ਅਗਵਾਈ ਹੇਠ ਕੱਢੇ ਜਾ ਰਹੇ ਇਸ ਮਾਰਚ ਦੌਰਾਨ ਪਿੰਡ ਪਲਾਹੀ ਵਿਖੇ ਇੱਕ ਵਿਸ਼ੇਸ਼ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਸਮਾਗਮ ਨੂੰ ਸੰਬੋਧਨ ਕਰਦਿਆਂ ਪ੍ਰਸਿੱਧ ਪੱਤਰਕਾਰ ਹਮੀਰ ਸਿੰਘ ਨੇ ਕਿਹਾ ਕਿ 1947 ਦੀ ਪੰਜਾਬ ਵੰਡ ਦੌਰਾਨ ਲਗਭਗ 8 ਲੱਖ ਪੰਜਾਬੀ ਪ੍ਰਭਾਵਿਤ ਹੋਏ ਸਨ ਤੇ ਦੋਹਾਂ ਪੰਜਾਬਾਂ ਦੇ ਲੋਕਾਂ ਨੂੰ ਇੱਕ ਵੱਡਾ ਸੰਤਾਪ ਭੋਗਣਾ ਪਿਆ ਸੀ। ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ ਵਿੱਚ ਅਮਨ-ਚੈਨ ਤੇ ਆਪਸੀ ਭਾਈਚਾਰਾ ਕਾਇਮ ਰੱਖਣਾ ਬਹੁਤ ਜ਼ਰੂਰੀ ਹੈ। ਇਸੇ ਦੌਰਾਨ ਆਈਡੀਪੀ ਦੇ ਕੌਮੀ ਪ੍ਰਧਾਨ ਕਰਨੈਲ ਸਿੰਘ ਜੱਖੇਪਾਲ ਨੇ ਨੇ ਅਮਰੀਕਾ ਵੱਲੋਂ ਇਰਾਨ ਤੇ ਹੋਰਨਾਂ ਦੇਸ਼ਾਂ ’ਤੇ ਕੀਤੇ ਜਾ ਰਹੇ ਹਮਲਿਆਂ ਤੇ ਸਾਮਰਾਜਵਾਦੀ ਨੀਤੀਆਂ ਦੀ ਵੀ ਕੜੀ ਨਿਖੇਧੀ ਕੀਤੀ। ਸਮਾਗਮ ਦੇ ਅੰਤ ਵਿੱਚ ਨਗਰ ਪੰਚਾਇਤ ਤੇ ਗੁਰਦੁਆਰਾ ਬਾਬਾ ਟੇਕ ਸਿੰਘ ਪ੍ਰਬੰਧਕ ਕਮੇਟੀ ਵੱਲੋਂ ਪਹੁੰਚੀਆਂ ਪ੍ਰਮੁੱਖ ਸ਼ਖਸੀਅਤਾਂ ਹਮੀਰ ਸਿੰਘ, ਸੂਬਾ ਪ੍ਰਧਾਨ ਦਰਸ਼ਨ ਸਿੰਘ ਧਨੇਠਾ, ਸੂਬਾ ਸਕੱਤਰ ਤਰਲੋਚਨ ਸਿੰਘ ਸੂਲਰ, ਕੌਮੀ ਪ੍ਰਧਾਨ ਕਰਨੈਲ ਸਿੰਘ ਜੱਖੇਪਾਲ, ਸਹਾਇਕ ਸਕੱਤਰ ਮਨਪ੍ਰੀਤ ਕੌਰ ਰਾਜਪੁਰਾ, ਖਜ਼ਾਨਚੀ ਫਲਜੀਤ ਸਿੰਘ, ਗੁਰਮੀਤ ਸਿੰਘ ਥੂਹੀ, ਤਾਰਾ ਸਿੰਘ ਫੱਗੂਵਾਲਾ, ਕਿਰਨਜੀਤ ਝੁਨੀਰ ਤੇ ਰਾਮ ਲਾਲ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਭੇਟ ਕਰਕੇ ਨਿਵਾਜਿਆ ਗਿਆ। ਇਸ ਮੌਕੇ ਪ੍ਰਿੰ. ਗੁਰਮੀਤ ਸਿੰਘ ਪਲਾਹੀ, ਸੁਖਵਿੰਦਰ ਸਿੰਘ ਸੱਲ, ਕੁਲਵਿੰਦਰ ਸਿੰਘ ਸੱਲ, ਚਰਨਜੀਤ ਚਾਨਾ, ਸਰਬਜੀਤ ਚਾਨਾ, ਰਣਜੀਤ ਸਿੰਘ ਮੈਨੇਜਰ, ਪਲਵਿੰਦਰ ਸਿੰਘ ਸੱਲ, ਬਲਵਿੰਦਰ ਸਿੰਘ ਫੋਰਮੈਨ, ਰਵੀ ਸੱਗੂ ਸਮੇਤ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਤੇ ਪਾਰਟੀ ਵਰਕਰ ਹਾਜ਼ਰ ਸਨ।