ਸਾਂਪਲਾ ਵੱਲੋਂ ਕਰਵਾਇਆ ਜਾ ਰਿਹਾ ਉਪਰਾਲਾ ਸ਼ਲਾਘਾਯੋਗ : ਮਾਹੀ
ਵਿਜੇ ਸਾਂਪਲਾ ਵੱਲੋਂ ਫਗਵਾੜਾ ਵਿਖੇ ਕਰਵਾਏ ਜਾ ਰਹੇ ਦੀਵਾਲੀ ਮਿਲਨ ਸਮਾਗਮ ਦਾ ਉਪਰਾਲਾ ਸ਼ਲਾਘਾਯੋਗ: ਕੁਲਦੀਪ ਸਿੰਘ ਮਾਹੀ
Publish Date: Fri, 30 Oct 2026 09:50 PM (IST)
Updated Date: Fri, 30 Oct 2026 09:52 PM (IST)
ਹਰੀਸ਼ ਭੰਡਾਰੀ, ਪੰਜਾਬੀ ਜਾਗਰਣ ਫਗਵਾੜਾ : ਭਾਰਤੀ ਜਨਤਾ ਪਾਰਟੀ ਰਾਵਲਪਿੰਡੀ ਸਰਕਲ ਦੇ ਮੰਡਲ ਪ੍ਰਧਾਨ ਕੁਲਦੀਪ ਸਿੰਘ ਮਾਹੀ ਨੇ ਸਾਬਕਾ ਕੇਂਦਰੀ ਮੰਤਰੀ ਵਿਜੇ ਸਾਂਪਲਾ ਵੱਲੋਂ ਫਗਵਾੜਾ ਵਿਖੇ ਦਿਵਾਲੀ ਦੇ ਤਿਉਹਾਰ ਨੂੰ ਸਮਰਪਿਤ ਦਿਵਾਲੀ ਮਿਲਨ ਸਮਾਗਮ ਆਯੋਜਿਤ ਕਰਨ ਦੇ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ ਹੈ। ਇਸ ਸਬੰਧੀ ਗੱਲਬਾਤ ਕਰਦਿਆਂ ਕੁਲਦੀਪ ਸਿੰਘ ਮਾਹੀ ਨੇ ਕਿਹਾ ਕਿ ਦਿਵਾਲੀ ਆਪਸੀ ਪਿਆਰ, ਭਾਈਚਾਰਕ ਸਾਂਝ ਤੇ ਮਿਲਵਰਤਣ ਦਾ ਪ੍ਰਤੀਕ ਤਿਉਹਾਰ ਹੈ। ਅਜਿਹੇ ਸਮਾਗਮ ਸਮਾਜ ਦੀਆਂ ਵੱਖ-ਵੱਖ ਸ਼ਖ਼ਸੀਅਤਾਂ, ਪਾਰਟੀ ਵਰਕਰਾਂ ਤੇ ਆਮ ਲੋਕਾਂ ਨੂੰ ਇੱਕ ਮੰਚ ਤੇ ਇਕੱਠੇ ਹੋਣ ਦਾ ਮੌਕਾ ਪ੍ਰਦਾਨ ਕਰਦੇ ਹਨ। ਉਨ੍ਹਾਂ ਕਿਹਾ ਕਿ ਵਿਜੇ ਸਾਂਪਲਾ ਵੱਲੋਂ ਕੀਤਾ ਗਿਆ ਇਹ ਉਪਰਾਲਾ ਸ਼ਲਾਘਾਯੋਗ ਹੈ, ਜਿਸ ਨਾਲ ਆਪਸੀ ਸਾਂਝ ਤੇ ਭਾਈਚਾਰਕ ਏਕਤਾ ਨੂੰ ਹੋਰ ਮਜ਼ਬੂਤੀ ਮਿਲੇਗੀ। ਉਨ੍ਹਾਂ ਦੱਸਿਆ ਕਿ ਉਕਤ ਦਿਵਾਲੀ ਮਿਲਨ ਸਮਾਗਮ ਸ਼ਨੀਵਾਰ ਨੂੰ ਸਵੇਰੇ 11 ਵਜੇ ਫਗਵਾੜਾ ਵਿਖੇ ਆਯੋਜਿਤ ਕੀਤਾ ਜਾਵੇਗਾ। ਇਸ ਮੌਕੇ ਇਲਾਕੇ ਦੀਆਂ ਉੱਘੀਆਂ ਸ਼ਖ਼ਸੀਅਤਾਂ, ਭਾਜਪਾ ਆਗੂਆਂ, ਪਾਰਟੀ ਵਰਕਰਾਂ ਤੇ ਹੋਰ ਪਤਵੰਤਿਆਂ ਦੇ ਸ਼ਾਮਲ ਹੋਣ ਦੀ ਉਮੀਦ ਹੈ। ਅੰਤ ਵਿੱਚ ਕੁਲਦੀਪ ਸਿੰਘ ਮਾਹੀ ਨੇ ਸਮੂਹ ਇਲਾਕਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਸਮਾਗਮ ਵਿੱਚ ਵੱਧ-ਚੜ੍ਹ ਕੇ ਸ਼ਮੂਲੀਅਤ ਕਰਨ ਤੇ ਦਿਵਾਲੀ ਦੇ ਪਵਿੱਤਰ ਤਿਉਹਾਰ ਦੀਆਂ ਖੁਸ਼ੀਆਂ ਸਾਂਝੀਆਂ ਕਰਨ।