ਇੰਸ. ਅਮਨਪ੍ਰੀਤ ਕੌਰ ਹੋਣਗੇ ਥਾਣਾ ਸਿਟੀ ਫਗਵਾੜਾ ਦੇ ਨਵੇਂ ਐੱਸਐੱਚਓ
ਇੰਸ਼ਪੈਕਟਰ ਅਮਨਪ੍ਰੀਤ ਕੌਰ ਹੋਣਗੇ ਥਾਣਾ ਸਿਟੀ ਫਗਵਾੜਾ ਦੇ ਨਵੇਂ ਐਸਐਚਓ
Publish Date: Tue, 24 Mar 2026 09:23 PM (IST)
Updated Date: Tue, 24 Mar 2026 09:25 PM (IST)
ਫਗਵਾੜਾ : ਫਗਵਾੜਾ ਸ਼ਹਿਰ ਅੰਦਰ ਆਪਣੀਆਂ ਬੇਹਤਰੀਨ ਸੇਵਾਵਾਂ ਨਿਭਾ ਰਹੇ ਇੰਸਪੈਕਟਰ ਅਮਨਪ੍ਰੀਤ ਕੌਰ ਥਾਣਾ ਸਿਟੀ ਫਗਵਾੜਾ ਦੇ ਨਵੇਂ ਐੱਸਐੱਚਓ ਨਿਯੁਕਤ ਕੀਤੇ ਗਏ ਹਨ। ਫਗਵਾੜਾ ਵਿਚ ਉਹ ਪਹਿਲਾਂ ਕਾਫੀ ਲੰਬੇ ਸਮੇਂ ਤੋਂ ਵੂਮੈਨ ਸੈੱਲ ਦੇ ਇੰਚਾਰਜ ਵਜੋਂ ਤੇ ਥਾਣਾ ਸਤਨਾਮਪੁਰਾ ਦੇ ਇੰਚਾਰਜ ਵਜੋਂ ਵੀ ਸੇਵਾਵਾਂ ਨਿਭਾ ਚੁੱਕੇ ਹਨ। ਥਾਣਾ ਸਿਟੀ ਫਗਵਾੜਾ ਵਿਚ ਨਵੀਂ ਤਾਇਨਾਤੀ ਤਹਿਤ ਇੰਸਪੈਕਟਰ ਅਮਨਪ੍ਰੀਤ ਕੌਰ ਨੇ ਐੱਸਐੱਚਓ ਦਾ ਚਾਰਜ ਸੰਭਾਲਣ ਮੌਕੇ ਇਲਾਕੇ ਵਿਚ ਕਾਨੂੰਨ-ਵਿਵਸਥਾ ਨੂੰ ਮਜ਼ਬੂਤ ਬਣਾਉਣ ਪ੍ਰਤੀ ਆਪਣੀ ਵਚਨਬੱਧਤਾ ਦੋਹਰਾਈ। ਇਸ ਮੌਕੇ ਐੱਸਐੱਚਓ ਅਮਨਪ੍ਰੀਤ ਕੌਰ ਨੇ ਸ਼ਰਾਰਤੀ ਅਨਸਰਾਂ ਨੂੰ ਸਖ਼ਤ ਚੇਤਾਵਨੀ ਦਿੰਦਿਆਂ ਕਿਹਾ ਕਿ ਕਾਨੂੰਨ ਨੂੰ ਹੱਥ ਵਿਚ ਲੈਣ ਵਾਲਿਆਂ ਨਾਲ ਕਿਸੇ ਵੀ ਤਰ੍ਹਾਂ ਦੀ ਰਿਆਇਤ ਨਹੀਂ ਵਰਤੀ ਜਾਵੇਗੀ। ਉਨ੍ਹਾਂ ਕਿਹਾ ਕਿ ਅਮਨ-ਕਾਨੂੰਨ ਨੂੰ ਭੰਗ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ ਤੇ ਇਲਾਕੇ ਵਿਚ ਸ਼ਾਂਤੀ ਤੇ ਸੁਰੱਖਿਆ ਕਾਇਮ ਰੱਖਣ ਲਈ ਪੁਲਿਸ ਪੂਰੀ ਤਰ੍ਹਾਂ ਸੁਚੇਤ ਹੈ। ਉਨ੍ਹਾਂ ਨੇ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਪੁਲਿਸ ਦਾ ਸਾਥ ਦੇਣ ਤੇ ਕਿਸੇ ਵੀ ਸ਼ੱਕੀ ਗਤੀਵਿਧੀ ਬਾਰੇ ਤੁਰੰਤ ਜਾਣਕਾਰੀ ਦੇਣ, ਤਾਂ ਜੋ ਇਲਾਕੇ ਨੂੰ ਸੁਰੱਖਿਅਤ ਤੇ ਅਪਰਾਧ-ਮੁਕਤ ਬਣਾਇਆ ਜਾ ਸਕੇ। ਇਸ ਤਾਇਨਾਤੀ ਨਾਲ ਇਲਾਕੇ ਦੇ ਲੋਕਾਂ ਵਿਚ ਸੁਰੱਖਿਆ ਪ੍ਰਤੀ ਭਰੋਸਾ ਹੋਰ ਮਜ਼ਬੂਤ ਹੋਣ ਦੀ ਉਮੀਦ ਜਤਾਈ ਜਾ ਰਹੀ ਹੈ।