ਇੰਟਰ-ਹਾਊਸ ਬਾਸਕਿਟਬਾਲ ਮੁਕਾਬਲੇ ਕਰਵਾਏ
ਸ੍ਰੀ ਗੁਰੂ ਹਰਿਕ੍ਰਿਸ਼ਨ ਸਕੂਲ 'ਚ ਇੰਟਰ-ਹਾਊਸ ਬਾਸਕਟਬਾਲ ਮੁਕਾਬਲੇ ਕਰਵਾਏ
Publish Date: Mon, 31 Aug 2026 09:54 PM (IST)
Updated Date: Mon, 31 Aug 2026 09:55 PM (IST)
ਲਖਵੀਰ ਸਿੰਘ ਲੱਖੀ ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸੁਲਤਾਨਪੁਰ ਲੋਧੀ ਵਿਖੇ ਸਕੂਲ ਪ੍ਰਸ਼ਾਸਕ ਇੰਜੀ. ਨਿਮਰਤਾ ਕੌਰ ਦੀ ਅਗਵਾਈ ’ਚ ਇੰਟਰ-ਹਾਊਸ ਬਾਸਕਿਟਬਾਲ ਮੁਕਾਬਲੇ ਕਰਵਾਏ ਗਏ। ਲੜਕੀਆਂ ਦੀ ਸ਼੍ਰੇਣੀ ਵਿੱਚ ਸਾਹਿਬਜ਼ਾਦਾ ਫਤਿਹ ਸਿੰਘ ਹਾਊਸ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਜੇਤੂ ਰਿਹਾ, ਜਦਕਿ ਸਾਹਿਬਜ਼ਾਦਾ ਅਜੀਤ ਸਿੰਘ ਹਾਊਸ ਦੂਜੇ ਤੇ ਸਾਹਿਬਜ਼ਾਦਾ ਜੁਝਾਰ ਸਿੰਘ ਹਾਊਸ ਤੀਜੇ ਸਥਾਨ ਤੇ ਰਿਹਾ। ਇਸੇ ਤਰ੍ਹਾਂ ਲੜਕਿਆਂ ਦੀ ਸ਼੍ਰੇਣੀ ਵਿੱਚ ਵੀ ਸਾਹਿਬਜ਼ਾਦਾ ਫਤਿਹ ਸਿੰਘ ਹਾਊਸ ਜੇਤੂ ਰਿਹਾ। ਸਾਹਿਬਜ਼ਾਦਾ ਅਜੀਤ ਸਿੰਘ ਹਾਊਸ ਦੂਜੇ ਤੇ ਸਾਹਿਬਜ਼ਾਦਾ ਜੁਝਾਰ ਸਿੰਘ ਹਾਊਸ ਤੀਜੇ ਸਥਾਨ ’ਤੇ ਰਿਹਾ। ਜੇਤੂ ਰਹੇ ਵਿਦਿਆਰਥੀਆਂ ਨੂੰ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਗੁਰਪ੍ਰੀਤ ਕੌਰ ਵੱਲੋਂ ਸਰਟੀਫਿਕੇਟ ਦੇ ਕੇ ਸਨਮਾਨਤ ਕੀਤਾ ਗਿਆ। ਉਨ੍ਹਾਂ ਵਿਦਿਆਰਥੀਆਂ ਦੀ ਸ਼ਾਨਦਾਰ ਖੇਡ ਪ੍ਰਤਿਭਾ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਭਵਿੱਖ ਵਿੱਚ ਖੇਡਾਂ ਚ ਵਧ-ਚੜ੍ਹ ਕੇ ਭਾਗ ਲੈਣ ਲਈ ਪ੍ਰੇਰਿਤ ਕੀਤਾ। ਇੰਜੀ.ਸਵਰਨ ਸਿੰਘ ਪ੍ਰਧਾਨ ਗੁਰੂ ਨਾਨਕ ਖਾਲਸਾ ਕਾਲਜ ਸੁਲਤਾਨਪੁਰ ਲੋਧੀ ਤੇ ਸਕੂਲ ਡਾਇਰੈਕਟਰ ਇੰਜੀ. ਹਰਨਿਆਮਤ ਕੌਰ ਵੱਲੋਂ ਵੀ ਜੇਤੂ ਟੀਮਾਂ ਤੇ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਗਈ।