ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ 'ਚ ਇੰਟਰ ਹਾਊਸ ਮੁਕਾਬਲਾ ਕਰਵਾਇਆ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ 'ਚ ਇੰਟਰ ਹਾਊਸ ਮੁਕਾਬਲਾ
Publish Date: Tue, 03 Nov 2026 08:27 PM (IST)
Updated Date: Tue, 03 Nov 2026 08:29 PM (IST)
ਲਖਵੀਰ ਸਿੰਘ ਲੱਖੀ ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸੀਨੀਅਰ ਸੈਕੈਂਡਰੀ ਸਕੂਲ, ਸੁਲਤਾਨਪੁਰ ਲੋਧੀ ਵਿਖੇ ਸਕੂਲ ਪ੍ਰਸ਼ਾਸਕ ਇੰਜੀ. ਨਿਮਰਤਾ ਕੌਰ ਦੀ ਅਗਵਾਈ ਹੇਠ ਵਿਦਿਆਰਥੀਆਂ ਦੀ ਅੰਗਰੇਜ਼ੀ ਭਾਸ਼ਾ ਪ੍ਰਤੀ ਰੁਚੀ, ਕਲਪਨਾਸ਼ੀਲਤਾ ਤੇ ਸਿਰਜਣਾਤਮਕ ਲੇਖਣੀ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਛੇਵੀਂ ਤੋਂ ਅੱਠਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਲਈ ਇੰਟਰ ਹਾਊਸ ਕ੍ਰੀਏਟਿਵ ਸਟੋਰੀ ਬਿਲਡਿੰਗ ਮੁਕਾਬਲਾ ਕਰਵਾਇਆ ਗਿਆ। ਇਸ ਮੁਕਾਬਲੇ ਦਾ ਵਿਸ਼ਾ ਸਾਇੰਸ, ਫਿਕਸ਼ਨ, ਮਿਸਟਰੀ ਤੇ ਐਡਵੈਂਚਰ ਤੇ ਆਧਾਰਿਤ ਸੀ। ਮੁਕਾਬਲੇ ਦੌਰਾਨ ਚਾਰੇ ਹਾਊਸਾਂ ਦੇ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਭਾਗ ਲੈਂਦਿਆਂ ਸ਼ਾਨਦਾਰ ਪ੍ਰਦਰਸ਼ਨ ਕੀਤਾ। ਮੁਕਾਬਲੇ ਵਿੱਚ ਸਾਹਿਬਜ਼ਾਦਾ ਜੁਝਾਰ ਸਿੰਘ ਹਾਊਸ ਨੇ ਪਹਿਲਾ ਸਥਾਨ, ਸਾਹਿਬਜ਼ਾਦਾ ਅਜੀਤ ਸਿੰਘ ਹਾਊਸ ਨੇ ਦੂਜਾ ਸਥਾਨ ਤੇ ਸਾਹਿਬਜ਼ਾਦਾ ਫਤਿਹ ਸਿੰਘ ਤੇ ਸਾਹਿਬਜ਼ਾਦਾ ਜ਼ੋਰਾਵਰ ਸਿੰਘ ਹਾਊਸ ਨੇ ਸਾਂਝੇ ਤੌਰ ਤੇ ਤੀਜਾ ਸਥਾਨ ਪ੍ਰਾਪਤ ਕੀਤਾ। ਇਸ ਮੌਕੇ ਜੇਤੂ ਹਾਊਸਾਂ ਦੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਸਕੂਲ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਗੁਰਪ੍ਰੀਤ ਕੌਰ, ਇੰਜੀ. ਸਵਰਨ ਸਿੰਘ ਪ੍ਰਧਾਨ ਗੁਰੂ ਨਾਨਕ ਖਾਲਸਾ ਕਾਲਜ ਸੁਲਤਾਨਪੁਰ ਲੋਧੀ ਤੇ ਸਕੂਲ ਡਾਇਰੈਕਟਰ ਇੰਜੀ. ਹਰਨਿਆਮਤ ਕੌਰ ਵੱਲੋਂ ਵਿਦਿਆਰਥੀਆਂ ਦੀ ਸ਼ਾਨਦਾਰ ਕਾਰਗੁਜ਼ਾਰੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਮੁਕਾਬਲੇ ਵਿਦਿਆਰਥੀਆਂ ਵਿੱਚ ਭਾਸ਼ਾਈ ਕੁਸ਼ਲਤਾ, ਆਤਮ-ਵਿਸ਼ਵਾਸ, ਕਲਪਨਾਸ਼ੀਲਤਾ ਤੇ ਨਵੇਂ ਵਿਚਾਰਾਂ ਨੂੰ ਰਚਨਾਤਮਕ ਢੰਗ ਨਾਲ ਪੇਸ਼ ਕਰਨ ਦੀ ਸਮਰੱਥਾ ਵਿਕਸਿਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ।