ਸਕੂਲ ’ਚ ਗੁਰਪੁਰਬ ’ਤੇ ਅੰਤਰ-ਹਾਊਸ ਕੁਇਜ਼ ਮੁਕਾਬਲੇ ਕਰਵਾਏ ਸਕੂਲ ਬੁੱਸੋਵਾਲ ਵਿਖੇ ਗੁਰਪੁਰਬ ਨੂੰ ਸਮਰਪਿਤ ਅੰਤਰ-ਹਾਊਸ ਕੁਇਜ਼ ਮੁਕਾਬਲੇ ਕਰਵਾਏ
Publish Date: Sat, 21 Nov 2026 08:04 PM (IST)
Updated Date: Sat, 21 Nov 2026 08:07 PM (IST)
--ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ ਅਮਰੀਕ ਮੱਲ੍ਹੀ, ਪੰਜਾਬੀ ਜਾਗਰਣ ਕਪੂਰਥਲਾ : ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਬੁੱਸੋਵਾਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਤਰ-ਹਾਊਸ ਕੁਇਜ਼ ਮੁਕਾਬਲੇ ਸਕੂਲ ਮੁਖੀ ਸੰਦੀਪ ਕੁਮਾਰ ਦੀ ਅਗਵਾਈ ਹੇਠ ਕਰਵਾਏ ਗਏ। ਇਸ ਮੁਕਾਬਲੇ ਵਿੱਚ ਸਕੂਲ ਦੇ ਵੱਖ-ਵੱਖ ਹਾਊਸਾਂ ਹਰੀ ਸਿੰਘ ਨਲਵਾ ਹਾਊਸ, ਮਹਾਰਾਜਾ ਰਣਜੀਤ ਸਿੰਘ ਹਾਊਸ ਤੇ ਮਾਈ ਭਾਗੋ ਹਾਊਸ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਮੁਕਾਬਲੇ ਦੌਰਾਨ ਰਾਜਵਿੰਦਰ ਕੌਰ ਤੇ ਗੁਰਿੰਦਰ ਕੌਰ ਦੀ ਦੇਖ-ਰੇਖ ਹੇਠ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ, ਉਨ੍ਹਾਂ ਦੀਆਂ ਸਿੱਖਿਆਵਾਂ, ਫਲਸਫ਼ੇ ਤੇ ਮਨੁੱਖਤਾ ਨੂੰ ਦਿੱਤੇ ਮਹਾਨ ਸੰਦੇਸ਼ਾਂ ਨਾਲ ਸਬੰਧਤ ਵੱਖ-ਵੱਖ ਸਵਾਲ ਪੁੱਛੇ ਗਏ। ਵਿਦਿਆਰਥੀਆਂ ਨੇ ਬੜੇ ਉਤਸ਼ਾਹ ਤੇ ਸੂਝ-ਬੂਝ ਨਾਲ ਸਵਾਲਾਂ ਦੇ ਜਵਾਬ ਦਿੱਤੇ। ਇਸ ਮੁਕਾਬਲੇ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਉਨ੍ਹਾਂ ਦੀਆਂ ਸਰਬਸਾਂਝੀਵਾਲਤਾ, ਕਿਰਤ ਕਰੋ, ਨਾਮ ਜਪੋ ਤੇ ਵੰਡ ਛਕੋ ਦੀਆਂ ਸਿੱਖਿਆਵਾਂ ਨਾਲ ਜੋੜਨਾ ਸੀ। ਇਸ ਮੌਕੇ ਲੈਕਚਰਾਰ ਸੁਰਜੀਤ ਸਿੰਘ ਨੇ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ, ਉਨ੍ਹਾਂ ਦੀ ਵਿਚਾਰਧਾਰਾ ਤੇ ਸਮੁੱਚੀ ਮਨੁੱਖਤਾ ਨੂੰ ਦਿੱਤੇ ਬਰਾਬਰੀ, ਪਿਆਰ, ਸਾਂਝ ਤੇ ਭਾਈਚਾਰੇ ਦੇ ਸੰਦੇਸ਼ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਮੁਕਾਬਲੇ ਦੇ ਅੰਤ ਵਿੱਚ ਸਕੂਲ ਮੁਖੀ ਸੰਦੀਪ ਕੁਮਾਰ ਵੱਲੋਂ ਜੇਤੂ ਤੇ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਲੈਕਚਰਾਰ ਦਵਿੰਦਰ ਕੁਮਾਰ, ਜਗਜੀਤ ਸਿੰਘ, ਦਲਵੀਰ ਸਿੰਘ, ਸੁਖਵਿੰਦਰ ਸਿੰਘ, ਜਸਪਾਲ ਸਿੰਘ, ਰਮਨਦੀਪ ਸਿੰਘ, ਸਰਵਜੀਤ ਕੌਰ, ਰੁਪਿੰਦਰ ਕੌਰ, ਮਨਜੋਤ ਕੌਰ, ਗੁਰਪ੍ਰੀਤ ਕੌਰ, ਰਾਜਵਿੰਦਰ ਕੌਰ, ਰਜਨੀ, ਸੋਨੀਆ, ਬਖਸ਼ੋ, ਜਗੀਰ ਸਿੰਘ, ਸੁਰਜੀਤ ਕੌਰ, ਬਲਵੀਰ ਸਿੰਘ ਹਾਜ਼ਰ ਸਨ।