ਸਰਕਾਰੀ ਐਲੀਮੈਂਟਰੀ ਸਕੂਲ ਸਪਰੋੜ ’ਚ ਕੌਮਾਂਤਰੀ ਧਰਤੀ ਦਿਵਸ ਮਨਾਇਆ
ਸਰਕਾਰੀ ਐਲੀਮੈਂਟਰੀ ਸਕੂਲ ਸਪਰੋੜ ਵਿਖੇ ਕੌਮਾਂਤਰੀ ਧਰਤੀ ਦਿਵਸ ਮਨਾਇਆ
Publish Date: Wed, 22 Apr 2026 07:47 PM (IST)
Updated Date: Thu, 23 Apr 2026 04:07 AM (IST)
ਕੈਪਸ਼ਨ-22ਪੀਐਚਜੀ21 ਸਰਕਾਰੀ ਐਲੀਮੈਂਟਰੀ ਸਕੂਲ ਸਪਰੋੜ ਵਿਖੇ ਕਰਵਾਏ ਕੋਮਾਂਤਰੀ ਧਰਤੀ ਵਿਦਸ ਮੌਕੇ ਸਕੂਲ ਪ੍ਰਬੰਧਕ ਤੇ ਵਿਿਦਆਰਥੀ।
ਪੰਜਾਬੀ ਜਾਗਰਣ ਪ੍ਰਤੀਨਿਧ, ਫਗਵਾੜਾ : ਸਰਕਾਰੀ ਐਲੀਮੈਂਟਰੀ ਸਕੂਲ ਸਪਰੋੜ ਵਿਖੇ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਕਪੂਰਥਲਾ ਮਮਤਾ ਬਜਾਜ ਅਤੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਸੰਜੀਵ ਕੁਮਾਰ ਦੀਆਂ ਹਦਾਇਤਾਂ ਅਨੁਸਾਰ ਸਕੂਲ ਦੇ ਮੁੱਖ ਅਧਿਆਪਕ ਗਣੇਸ਼ ਭਗਤ ਤੇ ਕਾਜਲ ਦੀ ਦੇਖ-ਰੇਖ ’ਚ ਕੌਮਾਂਤਰੀ ਧਰਤੀ ਦਿਵਸ ਮਨਾਇਆ ਗਿਆ। ਇਸ ਮੌਕੇ ਬੱਚਿਆਂ ਨੂੰ ਸੰਬੋਧਨ ਕਰਦਿਆਂ ਮੁੱਖ ਅਧਿਆਪਕ ਗਣੇਸ਼ ਭਗਤ ਨੇ ਵਿਦਿਆਰਥੀਆਂ ਨੂੰ ਦੱਸਿਆ ਇਸ ਵਕਤ ਧਰਤੀ ਦੇ ਵਾਤਾਵਰਨ ਨੂੰ ਸੁਰੱਖਿਅਤ ਰੱਖਣ ਲਈ ਪ੍ਰਦੂਸ਼ਣ ਨੂੰ ਘਟਾਉਣ ਪ੍ਰਤੀ ਸਾਨੂੰ ਸਾਰਿਆਂ ਨੂੰ ਸੁਚੇਤ ਹੋਣਾ ਚਾਹੀਦਾ ਹੈ। ਇਸ ਸਮੇਂ ਆਮਲੀ ਤਪਸ਼ ਨੂੰ ਘਟਾਉਣ ਲਈ ਸਾਨੂੰ ਵੱਧ ਤੋਂ ਵੱਧ ਪੌਦੇ ਲਗਾਉਣੇ ਚਾਹੀਦੇ ਹਨ। ਕੂੜਾ ਘਟਾ ਕੇ ਅਸੀਂ ਧਰਮ ਮਾਂ ਦੀ ਸੰਭਾਲ ਕਰ ਸਕਦੇ ਹਾਂ। ਜਿਸ ਨਾਲ ਆਉਣ ਵਾਲੀਆਂ ਪੀੜ੍ਹੀਆਂ ਸ਼ੁੱਧ ਵਾਤਾਵਰਨ ਵਿਚ ਰਹਿ ਸਕਣ। ਧਰਤੀ ਸਾਡਾ ਘਰ ਹੈ। ਇਸ ਸੰਭਾਲ ਕਰਨਾ ਸਾਡੀ ਸਾਰਿਆਂ ਦੀ ਜ਼ਿਮੇਵਾਰੀ ਹੈ। ਇਸ ਮੌਕੇ ਤੇ ਵਿਦਿਆਰਥੀਆਂ ਦੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ। ਵਿਿਦਆਰਥੀਆਂ ਵੱਲੋਂ ਆਪਣੀ ਵੱਡਮੁੱਲੀ ਸੋਚ ਦੁਆਰਾ ਧਰਤੀ ਬਚਾਉਣ, ਜੰਗਲਾ ਦੀ ਕਟਾਈ ਨਾ ਕਰਨ, ਪਾਣੀ ਦੀ ਸੰਭਾਲ, ਪਲਾਸਟਿਕ ਲਫਾਇਆ ਦੀ ਵਰਤੋਂ ਨਾ ਕਰਨ, ਮੌਸਮੀ ਬਦਲਾਅ ਤੋਂ ਬਚਾਅ ਆਦਿ ਪੋਸਟ ਬਣਾ ਸਮਾਜ ਨੂੰ ਪ੍ਰੇਰਿਤ ਕਰਨ ਦਾ ਪ੍ਰਣ ਲਿਆ। ਇਸ ਮੌਕੇ ਵਿਦਿਆਰਥੀਆਂ ਵੱਲੋਂ ਵਾਤਾਵਰਨ ਨੂੰ ਸ਼ੁੱਧ ਰੱਖਣ ਲਈ ਉਹ ਆਪਣੇ ਘਰਾਂ ਜਾਂ ਆਪਣੇ ਆਲੇ ਦੁਆਲੇ ਪੌਦੇ ਲਗਾਉਣ ਦਾ ਪ੍ਰਣ ਲਿਆ। ਇਸ ਪ੍ਰੋਗਰਾਮ ਨੂੰ ਸਫ਼ਲ ਬਣਾਉਣ ’ਚ ਮੈਡਮ ਕਾਜਲ, ਲਕਸ਼ਮੀ ਨੇ ਵਡਮੁੱਲਾ ਯੋਗਦਾਨ ਪਾਇਆ। ਇਸ ਮੌਕੇ ਸਕੂਲ ਮੈਨੇਜਮੈਂਟ ਕਮੇਟੀ ਦੇ ਮੈਂਬਰ ਅਤੇ ਵਿਦਿਆਰਥੀ ਦੇ ਮਾਪਿਆਂ ਨੇ ਸ਼ਾਮਲ ਹੋਏ। ਵਾਤਾਵਰਨ ਸਬੰਧੀ ਵਧੀਆ ਪੋਸਟਰ ਬਣਾਉਣ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ।