ਇੰਟਰਨੈਸ਼ਨਲ ਪਾਵਰਲਿਫ਼ਟਰ ਘਈ ਭਾਕਿਯੂ ਦੇ ਪ੍ਰਧਾਨ ਨਿਯੁਕਤ
ਇੰਟਰਨੈਸ਼ਨਲ ਪਾਵਰਲਿਫ਼ਟਰ ਪ੍ਰਦੀਪ ਘਈ ਭਾਕਿਯੂ ਕਾਦੀਆਂ ਭੁਲੱਥ ਇਕਾਈ ਦੇ ਪ੍ਰਧਾਨ ਨਿਯੁਕਤ
Publish Date: Sun, 29 Mar 2026 09:11 PM (IST)
Updated Date: Sun, 29 Mar 2026 09:11 PM (IST)

ਚੰਨਪ੍ਰੀਤ ਸਿੰਘ ਕੰਗ ਪੰਜਾਬੀ ਜਾਗਰਣ ਨਡਾਲਾ : ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੀ ਇਕ ਅਹਿਮ ਮੀਟਿੰਗ ਨਡਾਲਾ ਵਿਖੇ ਜ਼ਿਲ੍ਹਾ ਪ੍ਰਧਾਨ ਜਸਬੀਰ ਸਿੰਘ ਲਿਟਾਂ ਦੀ ਅਗਵਾਈ ਹੇਠ ਆਯੋਜਿਤ ਕੀਤੀ ਗਈ। ਇਸ ਮੀਟਿੰਗ ਵਿਚ ਬਲਾਕ ਪ੍ਰਧਾਨ ਨਡਾਲਾ ਜੋਗਾ ਸਿੰਘ ਇਬਰਾਹੀਮਵਾਲ ਤੇ ਬਲਾਕ ਪ੍ਰਧਾਨ ਬੇਗੋਵਾਲ ਨਿਰਮਲ ਸਿੰਘ ਮੰਡ ਸਮੇਤ ਇਲਾਕੇ ਦੇ ਵੱਡੀ ਗਿਣਤੀ ਵਿਚ ਕਿਸਾਨਾਂ ਤੇ ਯੂਨੀਅਨ ਆਗੂਆਂ ਨੇ ਸ਼ਮੂਲੀਅਤ ਕੀਤੀ। ਮੀਟਿੰਗ ਦੌਰਾਨ ਕਿਸਾਨੀ ਨਾਲ ਜੁੜੇ ਮੁੱਦਿਆਂ ‘ਤੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ ਤੇ ਕਿਸਾਨਾਂ ਨੂੰ ਦਰਪੇਸ਼ ਸਮੱਸਿਆਵਾਂ ਦੇ ਹੱਲ ਲਈ ਇਕੱਠੇ ਹੋ ਕੇ ਸੰਘਰਸ਼ ਕਰਨ ਦਾ ਸੱਦਾ ਦਿੱਤਾ ਗਿਆ। ਇਸ ਮੌਕੇ ਇਕ ਮਹੱਤਵਪੂਰਨ ਫੈਸਲਾ ਲੈਂਦਿਆਂ ਇੰਟਰਨੈਸ਼ਨਲ ਪਾਵਰਲਿਫ਼ਟਰ ਤੇ ਨੌਜਵਾਨ ਆਗੂ ਪ੍ਰਦੀਪ ਘਈ ਨੂੰ ਭਾਕਿਯੂ ਕਾਦੀਆਂ ਦੀ ਭੁਲੱਥ ਇਕਾਈ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ। ਆਗੂਆਂ ਨੇ ਉਮੀਦ ਜਤਾਈ ਕਿ ਪ੍ਰਦੀਪ ਘਈ ਆਪਣੀ ਜ਼ਿੰਮੇਵਾਰੀ ਨੂੰ ਇਮਾਨਦਾਰੀ ਨਾਲ ਨਿਭਾਉਂਦੇ ਹੋਏ ਯੂਨੀਅਨ ਨੂੰ ਹੋਰ ਮਜ਼ਬੂਤ ਕਰਨ ਵਿਚ ਅਹਿਮ ਭੂਮਿਕਾ ਨਿਭਾਉਣਗੇ। ਨਵ-ਨਿਯੁਕਤ ਪ੍ਰਧਾਨ ਪ੍ਰਦੀਪ ਘਈ ਨੇ ਯੂਨੀਅਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਕਿਸਾਨਾਂ ਦੇ ਹੱਕਾਂ ਦੀ ਰੱਖਿਆ ਲਈ ਹਰ ਸੰਭਵ ਕੋਸ਼ਿਸ਼ ਕਰਨਗੇ ਤੇ ਯੂਨੀਅਨ ਨੂੰ ਮਜ਼ਬੂਤ ਬਣਾਉਣ ਲਈ ਦਿਨ-ਰਾਤ ਮਿਹਨਤ ਕਰਨਗੇ। ਇਸ ਮੌਕੇ ਸੰਨੀ ਦੱਤਾ ਭੁਲੱਥ, ਵਿਪਨ ਕੁਮਾਰ, ਨਵੀ ਬੱਬਰ, ਸ਼ੈਲੀ ਸੇਠੀ, ਸੰਨੀ ਸਹਿਗਲ, ਹਰਪ੍ਰੀਤ ਸਿੰਘ ਤੋਂ ਇਲਾਵਾ ਜੋਗਾ ਸਿੰਘ ਇਬਰਾਹੀਮਵਾਲ, ਨਿਰਮਲ ਸਿੰਘ ਮੰਡ, ਅਮਰੀਕ ਸਿੰਘ ਘੱਗ, ਨਿਸ਼ਾਨ ਸਿੰਘ ਇਬਰਾਹੀਮਵਾਲ, ਮਨਜੀਤ ਸਿੰਘ ਚੀਮਾ, ਗੁਰਪ੍ਰੀਤ ਸਿੰਘ ਇਬਰਾਹੀਮਵਾਲ, ਪਰਮਜੀਤ ਸਿੰਘ, ਬਲਵੰਤ ਸਿੰਘ, ਬਲਕਾਰ ਸਿੰਘ, ਜਸਵੰਤ ਸਿੰਘ, ਗੁਰਵਿੰਦਰ ਸਿੰਘ ਤੂਰ, ਲਖਬੀਰ ਸਿੰਘ, ਸੁਖਪਾਲ ਸਿੰਘ ਵਾਲੀਆ ਅਤੇ ਜੋਗਿੰਦਰ ਸਿੰਘ ਬਾਗੜੀਆਂ ਸਮੇਤ ਹੋਰ ਵੀ ਹਾਜ਼ਰ ਸਨ।