ਕਾਲਜੀਏਟ ਪਬਲਿਕ ਸਕੂਲ ’ਚ ਮਨਾਇਆ ਅੰਤਰਰਾਸ਼ਟਰੀ ਇਸਤਰੀ ਦਿਵਸ
ਬਾਬਾ ਦਰਬਾਰਾ ਸਿੰਘ ਕਾਲਜੀਏਟ ਪਬਲਿਕ ਸਕੂਲ ਟਿੱਬਾ ਵਿਖੇ ਅੰਤਰਰਾਸ਼ਟਰੀ ਇਸਤਰੀ ਦਿਵਸ ਮਨਾਇਆ
Publish Date: Mon, 09 Mar 2026 07:02 PM (IST)
Updated Date: Mon, 09 Mar 2026 07:06 PM (IST)
ਲਖਵੀਰ ਸਿੰਘ ਲੱਖੀ ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਬਾਬਾ ਦਰਬਾਰਾ ਸਿੰਘ ਕਾਲਜੀਏਟ ਪਬਲਿਕ ਸਕੂਲ ਟਿੱਬਾ ਵਿਖੇ ਅੰਤਰਰਾਸ਼ਟਰੀ ਇਸਤਰੀ ਦਿਵਸ ਦੇ ਸਬੰਧ ਵਿੱਚ ਸ਼ਾਨਦਾਰ ਪ੍ਰੋਗਰਾਮ ਕਰਵਾਇਆ ਗਿਆ, ਜਿਸ ਵਿਚ ਸਕੂਲ ਦਾ ਸਮੁੱਚਾ ਸਟਾਫ ਤੇ ਵਿਦਿਆਰਥੀ ਤੇ ਇਲਾਕੇ ਦੀਆਂ ਸਰਕਰਦਾ ਇਸਤਰੀਆਂ ਸ਼ਾਮਲ ਹੋਈਆਂ। ਇਸ ਮੌਕੇ ਸਕੂਲ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਡਾ. ਬਲਜੀਤ ਕੌਰ ਨੇ ਇਸ ਦਿਨ ਦੇ ਇਤਿਹਾਸ ਤੇ ਮਹੱਤਵ ਬਾਰੇ ਜਾਣਕਾਰੀ ਦਿੰਦੇ ਹੋਏ ਸੁਚੇਤ ਇਸਤਰੀ ਵਰਗ ਨੂੰ ਪੂਰੀ ਮਿਹਨਤ ਤੇ ਲਗਨ ਨਾਲ ਅੱਗੇ ਵਧਣ ਦੀ ਪ੍ਰੇਰਨਾ ਦਿੱਤੀ। ਇਸ ਸਮੇਂ ਸਕੂਲ ਦੇ ਪ੍ਰਿੰਸੀਪਲ ਮਧੂ ਗੋਸਵਾਮੀ ਨੇ ਅਜੋਕੇ ਸਮੇਂ ਵਿਚ ਇਸਤਰੀਆਂ ਦੀ ਹੋ ਰਹੀ ਤਰੱਕੀ ਤੇ ਉਨ੍ਹਾਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਬਾਰੇ ਵਿਸਥਾਰ ਨਾਲ ਗੱਲ ਕੀਤੀ। ਸਕੂਲ ਦੀਆਂ ਅਧਿਆਪਕਾਂ ਤੇ ਵਿਦਿਆਰਥਣਾਂ ਨੇ ਇਸ ਦਿਨ ਬਾਰੇ ਆਪਣੇ ਵਿਚਾਰ ਪੇਸ਼ ਕੀਤੇ ਤੇ ਗੀਤ ਤੇ ਕਵਿਤਾਵਾਂ ਵੀ ਪੇਸ਼ ਕੀਤੀਆਂ। ਇਸ ਮੌਕੇ ਵਿਸ਼ੇਸ਼ ਤੌਰ ’ਤੇ ਹਰਨੀਤ ਕੌਰ, ਸੰਜਨਾ, ਸ਼ਿਵਾਨੀ, ਸੰਦੀਪ ਕੌਰ, ਮਨਦੀਪ ਕੌਰ, ਮੀਨੂ ਸ਼ਰਮਾ, ਪਲਵਿੰਦਰ ਕੌਰ, ਰਜਿੰਦਰ ਕੌਰ, ਮਨਪ੍ਰੀਤ ਕੌਰ, ਰਣਜੀਤ ਕੌਰ, ਕਿਰਨਦੀਪ ਕੌਰ, ਸਤਵਿੰਦਰ ਕੌਰ, ਜਸ਼ਨਪ੍ਰੀਤ ਕੌਰ, ਭੁਪਿੰਦਰ ਕੌਰ ਆਦਿ ਵੀ ਹਾਜ਼ਰ ਸਨ।